ਭਾਰਤ ਬੰਦ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਕਿਸਾਨਾਂ ਦੇ ਹੱਕ ’ਚ ਟਵੀਟ, ਆਖੀ ਇਹ ਗੱਲ

ਭਾਰਤ ਬੰਦ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਕਿਸਾਨਾਂ ਦੇ ਹੱਕ ’ਚ ਟਵੀਟ, ਆਖੀ ਇਹ ਗੱਲ

ਚੰਡੀਗੜ੍ਹ : ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ’ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਹੱਕ ਵਿਚ ਟਵੀਟ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਅੰਦੋਲਨ ਕਰ ਰਹੇ ਹਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸੁਣਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਆਵਾਜ਼ ਸ਼ਾਂਤੀਪੂਰਨ ਢੰਗ ਨਾਲ ਚੁੱਕਣ। ਮੁੱਖ ਮੰਤਰੀ ਨੇ ਆਖਿਆ ਕਿ ਕਿਸਾਨ ਇਕ ਸਾਲ ਤੋਂ ਵੱਧ ਸਮੇਂ ਤੋਂ ਅੰਦੋਲਨ ਕਰ ਰਹੇ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਨ੍ਹਾਂ ਦੀ ਆਵਾਜ਼ ਨੂੰ ਸੁਣਿਆ ਹੈ। ਕੇਂਦਰ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਸੁਣਦਿਆਂ ਤਿੰਨੇ ਖੇਤੀ ਕਾਨੂੰਨ ਰੱਦ ਕਰੇ।

ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਭਾਰਤ ਬੰਦ ਦੀ ਕਾਲ ਦਿੱਤੀ ਗਈ ਸੀ। ਕਿਸਾਨਾਂ ਵਲੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨਾਲ-ਨਾਲ ਆਮ ਲੋਕਾਂ ਤੋਂ ਵੀ ਬੰਦ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ ਸੀ। ਕਿਸਾਨਾਂ ਦੀ ਕਾਲ ਤੋਂ ਬਾਅਦ ਪੰਜਾਬ ਭਰ ਵਿਚ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਸੂਬੇ ਭਰ ਵਿਚ ਕਿਸਾਨਾਂ ਸੜਕਾਂ ’ਤੇ ਉਤਰੇ ਅਤੇ ਰੇਲ ਮਾਰਗ ਵੀ ਜਾਮ ਕੀਤੇ।

Credit : www.jagbani.com

  • TODAY TOP NEWS