ਲੁਧਿਆਣਾ 'ਚ ਡੇਂਗੂ ਦੇ 33 ਮਰੀਜ਼ ਆਏ ਸਾਹਮਣੇ, ਹੁਣ ਤੱਕ ਕੁੱਲ 398 ਮਰੀਜ਼ਾਂ ਦੀ ਪੁਸ਼ਟੀ

ਲੁਧਿਆਣਾ 'ਚ ਡੇਂਗੂ ਦੇ 33 ਮਰੀਜ਼ ਆਏ ਸਾਹਮਣੇ, ਹੁਣ ਤੱਕ ਕੁੱਲ 398 ਮਰੀਜ਼ਾਂ ਦੀ ਪੁਸ਼ਟੀ

ਲੁਧਿਆਣਾ : ਜ਼ਿਲ੍ਹੇ ਦੇ ਪ੍ਰਮੁੱਖ ਹਸਪਤਾਲਾਂ ’ਚ ਡੇਂਗੂ ਦੇ 33 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ’ਚ 15 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਸਿਹਤ ਵਿਭਾਗ ਵੱਲੋਂ 15 ਮਰੀਜ਼ਾਂ ਦੀ ਪੁਸ਼ਟੀ ਕਰਦਿਆਂ ਕਿਹਾ ਗਿਆ ਹੈ ਕਿ ਜ਼ਿਲ੍ਹੇ ’ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 398 ਹੋ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਤੱਕ ਜ਼ਿਲ੍ਹੇ ’ਚ 1786 ਮਰੀਜ਼ ਸਾਹਮਣੇ ਆ ਚੁੱਕੇ ਹਨ। 1388 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ਵਿਚ ਰੱਖਿਆ ਗਿਆ ਹੈ। ਹੁਣ ਤੱਕ ਜਿਨ੍ਹਾਂ 398 ਮਰੀਜ਼ਾਂ ਦੀ ਪੁਸ਼ਟੀ ਕੀਤੀ ਹੈ, ਉਨ੍ਹਾਂ ’ਚੋਂ 308 ਸ਼ਹਿਰੀ ਖੇਤਰਾਂ ਦੇ ਰਹਿਣ ਵਾਲੇ ਹਨ, ਜਦੋਂ ਕਿ 90 ਪਾਜ਼ੇਟਿਵ ਮਰੀਜ਼ ਪੇਂਡੂ ਇਲਾਕਿਆਂ ਨਾਲ ਸਬੰਧਿਤ ਹਨ। ਵੱਖ-ਵੱਖ ਹਸਪਤਾਲਾਂ ’ਚ ਡੇਂਗੂ ਦੇ 41 ਮਰੀਜ਼ ਭਰਤੀ ਹਨ। ਦੇਰ ਸ਼ਾਮ ਕੁੱਝ ਨਵੇਂ ਸ਼ੱਕੀ ਮਰੀਜ਼ ਸਾਹਮਣੇ ਆਏ ਹਨ।

Credit : www.jagbani.com

  • TODAY TOP NEWS