ਸਿੱਧੂ ਦੇ ਅਸਤੀਫ਼ੇ ’ਤੇ ਅੜਿਆ ਪੇਚ, ਹਾਈਕਮਾਨ ਨਾਲ ਮੁਲਾਕਾਤ ਲਈ ਦਿੱਲੀ ਰਵਾਨਾ ਹੋਏ ਮੁੱਖ ਮੰਤਰੀ ਚੰਨੀ

ਸਿੱਧੂ ਦੇ ਅਸਤੀਫ਼ੇ ’ਤੇ ਅੜਿਆ ਪੇਚ, ਹਾਈਕਮਾਨ ਨਾਲ ਮੁਲਾਕਾਤ ਲਈ ਦਿੱਲੀ ਰਵਾਨਾ ਹੋਏ ਮੁੱਖ ਮੰਤਰੀ ਚੰਨੀ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇ ਚੁੱਕੇ ਨਵਜੋਤ ਸਿੱਧੂ ਦੀ ਕੱਲ੍ਹ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਹਾਈਕਮਾਨ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਸ ਲਈ ਬਕਾਇਦਾ ਮੁੱਖ ਮੰਤਰੀ ਹੈਲੀਕਾਪਟਰ ਰਾਹੀਂ ਦਿੱਲੀ ਰਵਾਨਾ ਵੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਹਾਈਕਮਾਨ ਨਾਲ ਮੁਲਾਕਾਤ ਤੋਂ ਇਲਾਵਾ ਮੁੱਖ ਮੰਤਰੀ ਅੱਜ ਕੁੱਝ ਕੇਂਦਰੀ ਮੰਤਰੀਆਂ ਨਾਲ ਵੀ ਮੀਟਿੰਗ ਕਰ ਸਕਦੇ ਹਨ।  ਇਸ ਤੋਂ ਇਲਾਵਾ ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਆਲ ਇੰਡੀਆ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਵੀ ਸ਼ਮੂਲੀਅਤ ਕਰ ਰਹੇ ਹਨ।

PunjabKesari

ਦਿੱਲੀ ਰਵਾਨਾ ਹੋਣ ਦੌਰਾਨ ਮੁੱਖ ਮੰਤਰੀ ਦੀ ਇਕ ਤਸਵੀਰ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਉਹ ਹੈਲੀਕਾਪਟਰ ਵਿਚ ਫਾਈਲ ਵਰਕ ਕਰਦੇ ਨਜ਼ਰ ਆ ਰਹੇ ਹਨ। ਦਿਲਚਸਪ ਗੱਲ ਇਹ ਹੈ ਕਿ ਮੁੱਖ ਮੰਤਰੀ ਅੱਜ ਲਗਾਤਾਰ ਦੂਜੇ ਦਿਨ ਆਪਣੇ ਹੈਲੀਕਾਪਟਰ ਵਿਚ ਹੀ ਫਾਈਲਾਂ ਕੱਢਦੇ ਨਜ਼ਰ ਆਏ। ਕੱਲ੍ਹ ਜਦੋਂ ਉਹ ਬਠਿੰਡਾ ਗਏ ਸਨ ਤਾਂ ਵੀ ਉਨ੍ਹਾਂ ਸਰਕਾਰੀ ਫਾਈਲਾਂ ਹੈਲੀਕਾਪਟਰ ਵਿਚ ਹੀ ਕਲੀਅਰ ਕੀਤੀਆਂ ਸਨ ਤੇ ਅੱਜ ਦਿੱਲੀ ਦੌਰੇ ਦੌਰਾਨ ਵੀ ਉਹ ਫਾਈਲਾਂ ਕਲੀਅਰ ਕਰਦੇ ਨਜ਼ਰ ਆਏ ਹਨ।

ਸਿੱਧੂ ਦੇ ਅਸਤੀਫ਼ੇ ’ਤੇ ਅੜਿਆ ਪੇਚ
ਇਥੇ ਇਹ ਵੀ ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਨਵਜੋਤ ਸਿੱਧੂ ਵਲੋਂ ਪਹਿਲਾਂ ਹਰੀਸ਼ ਰਾਵਤ ਅਤੇ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ ਗਈ ਅਤੇ ਬਾਅਦ ਵਿਚ ਰਾਹੁਲ ਗਾਂਧੀ ਨਾਲ ਲਗਭਗ ਸਵਾ ਘੰਟਾ ਮੀਟਿੰਗ ਕੀਤੀ। ਹਾਲਾਂਕਿ ਇਸ ਮੀਟਿੰਗ ਤੋਂ ਬਾਅਦ ਵੀ ਨਵਜੋਤ ਸਿੱਧੂ ਨੇ ਅਸਤੀਫ਼ਾ ਵਾਪਸ ਲੈਣ ਦਾ ਐਲਾਨ ਨਹੀਂ ਕੀਤਾ। ਉਨ੍ਹਾਂ ਇੰਨਾ ਜ਼ਰੂਰ ਕਿਹਾ ਕਿ ਰਾਹੁਲ ਗਾਂਧੀ ਨੇ ਉਨ੍ਹਾਂ ਦੇ ਮੁੱਦਿਆਂ ਨੂੰ ਸੁਲਝਾਉਣ ਦਾ ਭਰੋਸਾ ਦਿੱਤਾ ਹੈ। ਕਈ ਮੁੱਦਿਆਂ ’ਤੇ ਸਹਿਮਤੀ ਵੀ ਬਣੀ ਪਰ ਅਸਤੀਫਾ ਵਾਪਸ ਲੈਣ ਦੀ ਗੱਲ ’ਤੇ ਸਿੱਧੂ ਨੇ ਸਪੱਸ਼ਟ ਕਰ ਦਿੱਤਾ ਕਿ ਜਦੋਂ ਮੁੱਦੇ ਸੁਲਝ ਜਾਣਗੇ ਉਦੋਂ ਉਹ ਅਸਤੀਫਾ ਆਪ ਹੀ ਵਾਪਸ ਲੈ ਲੈਣਗੇ।

Credit : www.jagbani.com

  • TODAY TOP NEWS