ਸਰਹੱਦੀ ਪੁਲਸ ਨਾਕਿਆਂ ਦੀ ਡਿਪਟੀ CM ਰੰਧਾਵਾ ਵਲੋਂ ਜਾਂਚ,‘ਸੂਬੇ ਨੂੰ ਬਦਨਾਮ ਕਰਨ ਦੇ ਮਨਸੂਬੇ ਸਫ਼ਲ ਨਹੀਂ ਹੋਣ ਦਿਆਂਗੇ’

ਸਰਹੱਦੀ ਪੁਲਸ ਨਾਕਿਆਂ ਦੀ ਡਿਪਟੀ CM ਰੰਧਾਵਾ ਵਲੋਂ ਜਾਂਚ,‘ਸੂਬੇ ਨੂੰ ਬਦਨਾਮ ਕਰਨ ਦੇ ਮਨਸੂਬੇ ਸਫ਼ਲ ਨਹੀਂ ਹੋਣ ਦਿਆਂਗੇ’

ਅਜਨਾਲਾ/ਡੇਰਾ ਬਾਬਾ ਨਾਨਕ (ਬਿਊਰੋ, ਕਲਸੀ, ਗੁਰਜੰਟ) - ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੇਰ ਰਾਤ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪੰਜਾਬ ਪੁਲਸ ਦੇ ਅੰਮ੍ਰਿਤਸਰ (ਦਿਹਾਤੀ), ਬਟਾਲਾ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਨਾਕਿਆਂ ਦੀ ਅਚਨਚੇਤੀ ਚੈਕਿੰਗ ਕੀਤੀ। ਰੰਧਾਵਾ ਨੇ ਦੇਰ ਰਾਤ ਖ਼ੁਦ ਕੌਮਾਂਤਰੀ ਸਰਹੱਦ ਨਾਲ ਲੱਗਦੇ ਅਜਨਾਲਾ, ਡੇਰਾ ਬਾਬਾ ਨਾਨਕ, ਕਲਾਨੌਰ ਆਦਿ ਖੇਤਰਾਂ ਦੇ ਪੰਜਾਬ ਪੁਲਸ ਦੇ ਨਾਕਿਆਂ ਦੀ ਸਥਿਤੀ ਦਾ ਜ਼ਮੀਨੀ ਪੱਧਰ ਉਤੇ ਜਾਇਜ਼ਾ ਲਿਆ। ਉਨ੍ਹਾਂ ਨੇ ਪੰਜਾਬ ਪੁਲਸ ਨੂੰ ਚੌਕਸ ਰਹਿਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸੁਰੱਖਿਆ, ਅਮਨ- ਕਾਨੂੰਨ ਦੇ ਮਾਮਲੇ ਵਿੱਚ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਕੋਤਾਹੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ’ਤੇ ਕਤਲ ਕੀਤੇ ਨੌਜਵਾਨ ਦੀ ਹੋਈ ਪਛਾਣ, 3 ਮਾਸੂਮ ਧੀਆਂ ਦਾ ਸੀ ਪਿਤਾ (ਵੀਡੀਓ)

ਇਸ ਚੈਕਿੰਗ ਦੌਰਾਨ ਪੂਰੀ ਮੁਸਤੈਦੀ ਨਾਲ ਡਿਊਟੀ ਕਰ ਰਹੇ ਪੁਲਸ ਕਰਮੀਆਂ ਦੀ ਗ੍ਰਹਿ ਮੰਤਰੀ ਨੇ ਪਿੱਠ ਥਾਪੜਦਿਆਂ ਕਿਹਾ ਕਿ ਉਹ ਅਚਨਚੇਤ ਉਲੀਕੇ ਇਸ ਪ੍ਰੋਗਰਾਮ ਦੌਰਾਨ ਜਗਦੇਵ ਖ਼ੁਰਦ, ਗਾਗੋ ਮਹਿਲ, ਦਰਿਆ ਮੂਸਾ, ਸਿੰਘਪੁਰਾ, ਘੋਨੇਵਾਲਾ ਪੁੱਲ ਵਿਖੇ ਤਾਇਨਾਤ ਨਾਕਿਆਂ ’ਤੇ ਪੁਲਸ ਵੱਲੋਂ ਤਨਦੇਹੀ ਨਾਲ ਡਿਊਟੀ ਨਿਭਾਏ ਜਾਣ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਆਖਿਆ ਕਿ ਸੂਬੇ ਦੀ ਸੁਰੱਖਿਆ, ਅਮਨ ਅਤੇ ਸ਼ਾਂਤੀ ਅਤੇ ਦੇਸ਼ ਦੀ ਅਖੰਡਤਾ ਨੂੰ ਕਾਇਮ ਰੱਖਣ ਲਈ ਪੰਜਾਬ ਪੁਲਸ ਪੂਰੀ ਤਰ੍ਹਾਂ ਸਮਰੱਥ ਹੈ। ਕੇਂਦਰ ਸਰਕਾਰ ਵੱਲੋਂ BSF ਦਾ ਦਾਇਰਾ 50 ਕਿਲੋ ਮੀਟਰ ਤੱਕ ਵਧਾਉਣ ਦੇ ਫ਼ੈਸਲੇ ਨਾਲ ਸੂਬਿਆਂ ਦੀਆਂ ਪੁਲਸ ਬਲਾਂ ਨੂੰ ਕਮਜ਼ੋਰ ਸਿੱਧ ਕਰਨ ਦੇ ਮਨਸੂਬੇ ਸਫਲ ਨਹੀਂ ਹੋਣ ਦਿੱਤੇ ਜਾਣਗੇ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਕਾਰ ਲੁੱਟਣ ਆਏ ਲੁਟੇਰਿਆਂ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ (ਵੀਡੀਓ)

ਉਪ ਮੁੱਖ ਮੰਤਰੀ ਨੇ ਨਾਲ ਹੀ ਸਰਹੱਦੀ ਖੇਤਰ ਦੇ ਪੁਲਸ ਅਧਿਕਾਰੀਆਂ ਅਤੇ ਕਰਮੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਨਸ਼ਿਆਂ ਅਤੇ ਹਥਿਆਰਾਂ ਦੀ ਸਰਹੱਦ ਪਾਰ ਤੋਂ ਤਸਕਰੀ ਬਾਰੇ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇ। ਇਸ ਮਾਮਲੇ ਵਿੱਚ ਕੋਈ ਵੀ ਲਾਪਰਵਾਹੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗਾ। ਉਪ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਸੁਆਰਥੀ ਤੱਤਾਂ ਵੱਲੋਂ ਆਪਣੇ ਸੌੜੇ ਹਿੱਤਾਂ ਲਈ ਪੰਜਾਬ ਖ਼ਾਸ ਕਰਕੇ ਕੌਮਾਂਤਰੀ ਸਰਹੱਦ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਖ਼ਿਲਾਫ਼ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਅਤੇ ਇੱਥੋਂ ਦੇ ਲੋਕ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ: ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ 'ਚ ਨਵੀਆਂ ਭਰਤੀਆਂ ਦਾ ਐਲਾਨ

ਸੂਬੇ ਵਿੱਚ ਪਾਕਿਸਤਾਨ ਤੋਂ ਦਰਪੇਸ਼ ਖਤਰੇ ਸਬੰਧੀ ਗੁੰਮਰਾਹਕੁਨ ਪ੍ਰਚਾਰ ਕਰਨ ਵਾਲਿਆਂ ਨੂੰ ਵਰਜਦਿਆਂ ਰੰਧਾਵਾ ਨੇ ਕਿਹਾ ਕਿ ਪੰਜਾਬ ਨੇ ਔਖੇ ਵੇਲਿਆਂ ਵਿੱਚ ਵਿਰੋਧੀਆਂ ਦੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦਿੱਤਾ। ਹੁਣ ਤਾਂ ਪੰਜਾਬ ਵਿੱਚ ਅਮਨ-ਸ਼ਾਂਤੀ ਦਾ ਮਾਹੌਲ ਹੈ, ਜਿੱਥੇ ਸਭ ਧਰਮਾਂ, ਜਾਤਾਂ, ਫ਼ਿਰਕਿਆਂ ਦੇ ਲੋਕ ਮਿਲ ਜੁਲ ਕੇ ਰਹਿੰਦੇ ਹਨ। ਪੰਜਾਬੀਆਂ ਨੇ ਵੰਡ ਪਾਓ ਤਾਕਤਾਂ ਨੂੰ ਸਦਾ ਭਾਜੀ ਮੋੜੀ ਹੈ। ਉਪ ਮੁੱਖ ਮੰਤਰੀ ਨੇ ਇਕ ਗੱਲ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ ਅਤੇ ਜਦੋਂ ਵੀ ਲੋੜ ਪਈ ਤਾਂ ਹਰ ਕੁਰਬਾਨੀ ਦਿੱਤੀ ਜਾਵੇਗੀ। ਉਨ੍ਹਾਂ ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਕਿਹਾ ਜਿਸ ਨੇ ਹਰ ਫਰੰਟ 'ਤੇ ਦੇਸ਼ ਦੀ ਰੱਖਿਆ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ - ਪਤਨੀ ਦੇ ਕਾਰਨਾਮਿਆਂ ਤੋਂ ਦੁਖੀ 'ਆਪ' ਆਗੂ ਦੀ ਮੰਤਰੀ ਰੰਧਾਵਾ ਨੂੰ ਚਿਤਾਵਨੀ, ਕਾਰਵਾਈ ਨਾ ਹੋਈ ਤਾਂ ਕਰਾਂਗਾ ਆਤਮਦਾਹ

ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਬੀ.ਐੱਸ.ਐੱਫ. ਸੰਬੰਧੀ ਤਾਜ਼ਾ ਫ਼ੈਸਲੇ ਨਾਲ ਕੇਂਦਰ ਵੱਲੋਂ ਬੇਲੋੜੇ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰਨ ਦੇ ਮਨਸੂਬੇ ਸਫਲ ਨਹੀਂ ਹੋਣ ਦਿੱਤੇ ਜਾਣਗੇ।  ਰੰਧਾਵਾ ਨੇ ਕਿਹਾ, “ਪੰਜਾਬ ਸਰਕਾਰ ਸਾਡੀਆਂ ਸੁਰੱਖਿਆ ਬਲਾਂ ਨਾਲ ਖੜ੍ਹੀ ਹੈ ਜਿਨ੍ਹਾਂ ਵੱਲੋਂ ਦਿਨ-ਰਾਤ ਦਿੱਤੇ ਜਾਂਦੇ ਪਹਿਰੇ ਸਦਕਾ ਦੇਸ਼ ਵਾਸੀ ਚੈਨ ਦੀ ਨੀਂਦ ਸੌਂਦੇ ਹਨ।”
 

Credit : www.jagbani.com

  • TODAY TOP NEWS