ਮੇਰੇ ਕਾਰਜਕਾਲ ਦੌਰਾਨ ਅੱਤਵਾਦੀ ਕਦੇ ਸ਼੍ਰੀਨਗਰ ਤੱਕ ਵੀ ਨਹੀਂ ਵੜੇ: ਸੱਤਿਆਪਾਲ ਮਲਿਕ

ਮੇਰੇ ਕਾਰਜਕਾਲ ਦੌਰਾਨ ਅੱਤਵਾਦੀ ਕਦੇ ਸ਼੍ਰੀਨਗਰ ਤੱਕ ਵੀ ਨਹੀਂ ਵੜੇ: ਸੱਤਿਆਪਾਲ ਮਲਿਕ

ਸ਼੍ਰੀਨਗਰ - ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਘਟਨਾਵਾਂ ਵਧ ਗਈਆਂ ਹਨ। ਅੱਤਵਾਦੀ ਜੰਮੂ-ਕਸ਼ਮੀਰ ਵਿੱਚ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਇਸ ਸਭ ਵਿਚਾਲੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਅਤੇ ਹੁਣ ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਅੱਤਵਾਦੀ ਗਤੀਵਿਧੀਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸੱਤਿਆਪਾਲ ਮਲਿਕ ਨੇ ਅੱਤਵਾਦੀ ਗਤੀਵਿਧੀਆਂ ਨੂੰ ਲੈ ਕੇ ਹੁੰਕਾਰ ਭਰੀ ਹੈ।

ਸਮਾਚਾਰ ਏਜੰਸੀ ਏ.ਐੱਨ.ਆਈ. ਮੁਤਾਬਕ ਮੇਘਾਲਿਆ ਦੇ ਰਾਜਪਾਲ ਸੱਤਿਅਪਾਲ ਮਲਿਕ ਨੇ ਕਿਹਾ ਹੈ ਕਿ ਜੰਮੂ ਕਸ਼ਮੀਰ ਦੇ ਰਾਜਪਾਲ ਦੇ ਰੂਪ ਵਿੱਚ ਮੇਰੇ ਕਾਰਜਕਾਲ ਦੌਰਾਨ ਅੱਤਵਾਦੀ ਸ਼੍ਰੀਨਗਰ ਤਾਂ ਕੀ, ਸ਼੍ਰੀਨਗਰ ਦੇ 50-100 ਕਿਲੋਮੀਟਰ ਦੀ ਦੂਰੀ ਤੱਕ ਵੀ ਨਹੀਂ ਪਹੁੰਚ ਸਕਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਉਦੋਂ ਕੋਈ ਅੱਤਵਾਦੀ ਸ਼੍ਰੀਨਗਰ ਦੀ ਸੀਮਾ ਵਿੱਚ ਦਾਖਲ ਨਹੀਂ ਹੁੰਦਾ ਸੀ ਪਰ ਅੱਜ ਅੱਤਵਾਦੀ ਸ਼੍ਰੀਨਗਰ ਵਿੱਚ ਗਰੀਬਾਂ ਦੀ ਹੱਤਿਆ ਕਰ ਰਹੇ ਹਨ।

ਸੱਤਿਆਪਾਲ ਮਲਿਕ ਨੇ ਇਸ ਨੂੰ ਦੁਖਦ ਦੱਸਿਆ। ਜ਼ਿਕਰਯੋਗ ਹੈ ਕਿ ਸੱਤਿਆਪਾਲ ਮਲਿਕ ਜੰਮੂ-ਕਸ਼ਮੀਰ ਦੇ ਅੰਤਿਮ ਰਾਜਪਾਲ ਵੀ ਹਨ। ਸੱਤਿਆਪਾਲ ਮਲਿਕ ਦੇ ਰਾਜਪਾਲ ਰਹਿੰਦੇ ਹੀ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਈ ਗਈ ਸੀ। ਸੱਤਿਆਪਾਲ ਮਲਿਕ ਦੇ ਕਾਰਜਕਾਲ ਵਿੱਚ ਹੀ ਜੰਮੂ-ਕਸ਼ਮੀਰ ਰਾਜ ਦਾ ਪੁਨਰਗਠਨ ਕਰਦੇ ਹੋਏ ਇਸ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ ਅਤੇ ਲੇਹ ਲੱਦਾਖ ਨੂੰ ਵੱਖਰਾ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾ ਦਿੱਤਾ ਗਿਆ ਸੀ।

-

Credit : www.jagbani.com

  • TODAY TOP NEWS