ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਤੋਂ ਬਾਅਦ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੋ ਟੁੱਕ ’ਚ ਜਵਾਬ

ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਤੋਂ ਬਾਅਦ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੋ ਟੁੱਕ ’ਚ ਜਵਾਬ

ਅੰਮ੍ਰਿਤਸਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਬਣਾਉਣ ਦਾ ਫ਼ੈਸਲਾ ਕਰ ਲਿਆ ਹੈ। ਕੈਪਟਨ ਨੇ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰਨ ਦੀ ਜਿਥੇ ਗੱਲ ਕਹੀ, ਉਥੇ ਹੀ ਉਨ੍ਹਾਂ ਨੇ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਾਲ ਵੀ ਗਠਜੋੜ ਦੇ ਬਾਰੇ ਦੱਸਿਆ ਹੈ। ਬੀਜੇਪੀ ਨਾਲ ਗਠਜੋੜ ਕਰਨ ਦੇ ਫ਼ੈਸਲੇ ’ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਦੋ ਟੁੱਕ ਜਵਾਬ ਦਿੱਤਾ ਗਿਆ ਹੈ। ਬ੍ਰਹਮਪੁਰਾ ਨੇ ਕਿਹਾ ਕਿ ਕੈਪਟਨ ਨਾਲ ਨਾ ਤਾਂ ਉਨ੍ਹਾਂ ਦੀ ਕਦੇ ਮੁਲਾਕਾਤ ਹੋਈ ਹੈ ਨਾ ਹੀ ਉਹ ਨਾ ਹੀ ਉਨ੍ਹਾਂ ਦੀ ਕਦੇ ਫੋਨ ’ਤੇ ਗੱਲਬਾਤ ਹੋਈ ਹੈ। ਕੈਪਟਨ ਇਕ ਤਰਫ਼ਾ ਗੱਲ ਕਰਦੇ ਹਨ, ਜਿਸ ਦਾ ਸਾਡੇ ਨਾਲ ਕੋਈ ਸਬੰਧ ਨਹੀਂ। ਬ੍ਰਹਮਪੁਰਾ ਨੇ ਕਿਹਾ ਕਿ ਉਹ ਬੀਜੇਪੀ ਨਾਲ ਕਿਸੇ ਤਰ੍ਹਾਂ ਦਾ ਗਠਜੋੜ ਨਹੀਂ ਰੱਖਣਗੇ।

ਪੜ੍ਹੋ ਇਹ ਵੀ ਖ਼ਬਰ - ਕਾਂਗਰਸੀ ਵਿਧਾਇਕ ਨੇ ਜਗਰਾਤੇ ’ਚ ਨੌਜਵਾਨ ਨੂੰ ਸ਼ਰੇਆਮ ਜੜ੍ਹੇ ਥੱਪੜ, ਵੀਡੀਓ ਵਾਇਰਲ

ਰਣਜੀਤ ਸਿੰਘ ਬ੍ਰਹਮਪੁਰਾ ਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਸੰਘਰਸ਼ ਨੂੰ ਲੈ ਕੇ ਉਨ੍ਹਾਂ ਨੇ ਮੋਦੀ ਸਰਕਾਰ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਸਰਕਾਰਾਂ ਮਾਈ-ਬਾਪ ਹੁੰਦੀਆਂ ਹਨ। ਉਨ੍ਹਾਂ ਨੂੰ ਇਸ ਮਸਲੇ ਦਾ ਜਲਦੀ ਤੋਂ ਜਲਦੀ ਹਲ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਕੋਈ ਵੱਡੀ ਗੱਲ ਨਹੀਂ। ਜਦੋਂ ਕਦੇ ਸਮਾਂ ਆਵੇਗਾ, ਉਹ ਕਿਸਾਨਾਂ ਨਾਲ ਬੈਠ ਕੇ ਇਸ ਸਬੰਧ ਗੱਲ ਕਰਨ ਅਤੇ ਫਿਰ ਕੋਈ ਫ਼ੈਸਲਾ ਲੈਣ। ਦੂਜੇ ਪਾਸੇ ਚੀਮਾ ਵਲੋਂ ਕੀਤੇ ਗਏ ਬਿਆਨ ਦੀ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਬੀਜੇਪੀ ਨਾਲ ਕੋਈ ਸਬੰਧ ਨਹੀਂ। ਉਨ੍ਹਾਂ ਨੇ ਇਕ ਵਾਰ ਵੀ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ। ਉਹ ਅਜਿਹੇ ਬਿਆਨ ਅਕਾਲੀਆਂ ਦੇ ਕਹਿਣ ’ਤੇ ਦੇ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਡੇਰਾ ਬਿਆਸ ’ਚ ਹੋਣ ਵਾਲੇ ਸਾਰੇ ਸਤਿਸੰਗ ਪ੍ਰੋਗਰਾਮ 30 ਨਵੰਬਰ ਤੱਕ ਹੋਏ ਰੱਦ

ਜ਼ਿਕਰਯੋਗ ਹੈ ਕਿ ਲੰਬੇ ਇੰਤਜ਼ਾਰ ਤੋਂ ਬਾਅਦ ਆਖਿਰਕਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਦੇ ਗਠਨ ਦਾ ਐਲਾਨ ਕਰ ਦਿੱਤਾ ਹੈ। ਕੈਪਟਨ ਨੇ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਦੇ ਦਰਵਾਜ਼ੇ ਵੀ ਖੋਲ੍ਹ ਦਿੱਤੇ ਹਨ। ਉਨ੍ਹਾਂ ਕਿਹਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਉਹ ਭਾਜਪਾ ਦੇ ਨਾਲ ਸੀਟਾਂ ਦੀ ਵੰਡ ਨੂੰ ਲੈ ਕੇ ਆਸਵੰਦ ਹਨ। ਹਾਲਾਂਕਿ ਇਹ ਉਦੋਂ ਸੰਭਵ ਹੋਵੇਗਾ ਜੇ ਖੇਤੀ ਅੰਦੋਲਨ ਦਾ ਹੱਲ ਕਿਸਾਨਾਂ ਦੇ ਹਿੱਤ ’ਚ ਕੀਤਾ ਜਾਂਦਾ ਹੈ।

ਪੜ੍ਹੋ ਇਹ ਵੀ ਖ਼ਬਰ - ਖਰੜ ਦੇ ਨੌਜਵਾਨ ਨੇ ਅੰਮ੍ਰਿਤਸਰ ਦੇ ਇਕ ਹੋਟਲ ’ਚ ਕਮਰਾ ਲੈ ਕੀਤੀ ਖ਼ੁਦਕੁਸ਼ੀ, ਫੈਲੀ ਸਨਸਨੀ

ਕੈਪਟਨ ਦੇ ਸਲਾਹਕਾਰ ਨੇ ਟਵੀਟ ਕਰਕੇ ਲਿਖਿਆ ਕਿ ਪੰਜਾਬ ਦੇ ਭਵਿੱਖ ਦੀ ਲੜਾਈ ਜਾਰੀ ਹੈ। ਇਕ ਸਾਲ ਤੋਂ ਜ਼ਿਆਦਾ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਸਮੇਤ ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਲਈ ਕੈਪਟਨ ਛੇਤੀ ਹੀ ਆਪਣੀ ਖੁਦ ਦੀ ਰਾਜਨੀਤਿਕ ਪਾਰਟੀ ਸ਼ੁਰੂ ਕਰਨ ਦਾ ਐਲਾਨ ਕਰਣਗੇ। ਇਹ ਪਾਰਟੀ ਸਮਾਨ ਵਿਚਾਰਧਾਰਾ ਵਾਲੇ ਦਲਾਂ ਸਮੇਤ ਅਕਾਲੀ ਪਾਰਟੀ ਤੋਂ ਵੱਖ ਹੋਏ ਵਿਸ਼ੇਸ਼ ਤੌਰ ’ਤੇ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਾਲ ਗਠਜੋੜ ਦੀਆਂ ਸੰਭਾਵਨਾਵਾਂ ਤਲਾਸ਼ੇਗੀ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਪਾਕਿਸਤਾਨ ’ਚ ਹਿੰਦੂ ਨੌਜਵਾਨ ਦਾ ਕਤਲ ਕਰ ਦਰੱਖ਼ਤ ਨਾਲ ਲਟਕਾਈ ਲਾਸ਼, ਫੈਲੀ ਸਨਸਨੀ

Credit : www.jagbani.com

  • TODAY TOP NEWS