ਫਰੀਦਕੋਟ ’ਚ ਵੱਡੀ ਵਾਰਦਾਤ, ਮਾਮੂਲੀ ਤਕਰਾਰ ਤੋਂ ਬਾਅਦ ਸੀਰੀ ਵਲੋਂ ਮਾਲਕ ਦਾ ਕਤਲ

ਫਰੀਦਕੋਟ ’ਚ ਵੱਡੀ ਵਾਰਦਾਤ, ਮਾਮੂਲੀ ਤਕਰਾਰ ਤੋਂ ਬਾਅਦ ਸੀਰੀ ਵਲੋਂ ਮਾਲਕ ਦਾ ਕਤਲ

ਫਰੀਦਕੋਟ : ਫਰੀਦਕੋਟ ਦੇ ਪਿੰਡ ਬੀਹਲੇ ਵਾਲਾ ’ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਮਾਮੂਲੀ ਤਕਰਾਰ ਤੋਂ ਬਾਅਦ ਸੀਰੀ ਨੇ ਆਪਣੇ ਮਾਲਕ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮਹਿਕਮ ਸਿੰਘ (60) ਵਾਸੀ ਬੀਹਲੇ ਵਾਲਾ ਦੇ ਰੂਪ ਵਿਚ ਹੋਈ ਹੈ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਮਹਿਕਮ ਸਿੰਘ ਦੀ ਆਪਣੇ ਸੀਰੀ ਨਾਲ ਮਾਮੂਲੀ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ, ਇਸ ਤੋਂ ਗੁੱਸੇ ਵਿਚ ਆਏ ਸੀਰੀ ਨੇ ਤੇਜ਼ਧਾਰ ਹਥਿਆਰ ਨਾਲ ਮਾਲਕ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਨੇੜਲੇ ਲੋਕਾਂ ਵਲੋਂ ਇਸ ਵਾਰਦਾਤ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ। ਉਧਰ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਸ ਵਲੋਂ ਜਾਂਚ ਜਾਰੀ ਹੈ।

Credit : www.jagbani.com

  • TODAY TOP NEWS