ਕੇਜਰੀਵਾਲ ਦੀ 1000 ਰੁਪਏ ਦੀ ਗਰੰਟੀ ਬਾਰੇ ਸਾਰੇ ਜ਼ਿਲ੍ਹਿਆਂ ’ਚ ਕੱਢੇ ਗਏ ‘ਧੰਨਵਾਦ ਕੇਜਰੀਵਾਲ ਮਾਰਚ’

ਕੇਜਰੀਵਾਲ ਦੀ 1000 ਰੁਪਏ ਦੀ ਗਰੰਟੀ ਬਾਰੇ ਸਾਰੇ ਜ਼ਿਲ੍ਹਿਆਂ ’ਚ ਕੱਢੇ ਗਏ ‘ਧੰਨਵਾਦ ਕੇਜਰੀਵਾਲ ਮਾਰਚ’

ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 18 ਸਾਲਾਂ ਤੋਂ ਉੱਪਰ ਦੀਆਂ ਸਾਰੀਆਂ ਔਰਤਾਂ ਦੇ ਸਨਮਾਨ ਦੇ ਰੂਪ ’ਚ ਉਨ੍ਹਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਐਲਾਨ ਦੇ ਸਵਾਗਤ ’ਚ ਪੰਜਾਬ ਮਹਿਲਾ ਵਿੰਗ ਦੀ ਅਗਵਾਈ ’ਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ‘ਧੰਨਵਾਦ ਕੇਜਰੀਵਾਲ ਮਾਰਚ’ ਕੱਢੇ ਗਏ। ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ‘ਆਪ’ ਦੀ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਨੇ ਦੱਸਿਆ ਕਿ ਮੋਹਾਲੀ (ਐੱਸ. ਐੱਸ. ਨਗਰ), ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫ਼ਿਰੋਜ਼ਪੁਰ, ਫਰੀਦਕੋਟ, ਮੋਗਾ, ਤਰਨਤਾਰਨ, ਸ੍ਰੀ ਅੰਮ੍ਰਿਤਸਰ, ਜਲੰਧਰ, ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਰੋਪੜ ਅਤੇ ਹੋਰ ਜ਼ਿਲ੍ਹਿਆਂ ਵਿਚ ‘ਧੰਨਵਾਦ ਕੇਜਰੀਵਾਲ ਮਾਰਚ’ ਕੱਢਿਆ ਗਿਆ।

PunjabKesari

ਇਸ ਮਾਰਚ ਦੌਰਾਨ ਅਰਵਿੰਦ ਕੇਜਰੀਵਾਲ ਵੱਲੋਂ 18 ਸਾਲਾਂ ਤੋਂ ਜ਼ਿਆਦਾ ਉਮਰ ਦੀਆਂ ਸਾਰੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦੀ ਤੀਜੀ ਗਰੰਟੀ ਦੇ ਸੰਬੰਧ ’ਚ ਜਾਗਰੂਕ ਕੀਤਾ ਗਿਆ। ਸਰਬਜੀਤ ਕੌਰ ਮਾਣੂੰਕੇ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੀ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਦਦ ਨੂੰ ਸਾਰੀਆਂ ਔਰਤਾਂ ਸਨਮਾਨ ਦੇ ਰੂਪ ’ਚ ਲੈ ਰਹੀਆਂ ਹਨ।

PunjabKesari

ਇਸ ਕਾਰਨ ਪੰਜਾਬ ਦੀ ਨਾਰੀ ਸ਼ਕਤੀ ਪ੍ਰਗਤੀ ਦੇ ਮਾਰਗ ’ਤੇ ਚੱਲਣ ਲਈ ਹੁਣ ਪ੍ਰੰਪਰਿਕ ਰਾਜਨੀਤਕ ਪਿੱਠਭੂਮੀ ’ਚ ਬਦਲਾਅ ਕਰਨ ਦੇ ਕੰਮ ਦੀ ਰਾਜਨੀਤੀ ਲਈ ‘ਇਕ ਮੌਕਾ ਅਰਵਿੰਦ ਕੇਜਰੀਵਾਲ ਨੂੰ’ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ। ਅਰਵਿੰਦ ਕੇਜਰੀਵਾਲ ਦੇ ਇਸ ਐਲਾਨ ਤੋਂ ਬਾਅਦ ਕਾਂਗਰਸ, ਅਕਾਲੀ ਦਲ ਬਾਦਲ, ਬਹੁਜਨ ਸਮਾਨ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੀ ਨੀਂਦ ਉੱਡੀ ਹੋਈ ਹੈ।

PunjabKesari

ਇਸੇ ਬੌਖਲਾਹਟ ਕਾਰਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਸਾਰੇ ਹੋਰ ਦਲਾਂ ਦੇ ਆਗੂ ਖੋਖਲੇ ਐਲਾਨ ਕਰਨ ’ਚ ਜੁੱਟ ਗਏ ਹਨ। ਹਾਲਾਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖੋਖਲੇ ਐਲਾਨਾਂ ’ਤੇ ਉਨ੍ਹਾਂ ਦੀ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸਵਾਲ ਕਰ ਰਹੇ ਹਨ। ਸਰਬਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਸਿੰਘ ਅਤੇ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਠਾਣ ਚੁੱਕੀਆਂ ਹਨ ਕਿ ਅਕਾਲੀ ਦਲ ਬਾਦਲ, ਬਸਪਾ, ਭਾਜਪਾ ਅਤੇ ਕਾਂਗਰਸ ਦੇ ਆਗੂ ਸਾਲਾਂ ਤੋਂ ਵਿਸ਼ਵਾਸਘਾਤ ਕਰਕੇ ਉਨ੍ਹਾਂ ਨੂੰ ਕਰਜ਼ੇ ਦੇ ਭਾਰ ਥੱਲੇ ਦੱਬ ਰਹੇ ਹਨ।

PunjabKesari

ਇੱਥੋਂ ਤੱਕ ਕਿ ਲੱਖਾਂ ਨੌਜਵਾਨ ਪੰਜਾਬ ਭਰ ’ਚ ਕਾਂਗਰਸ ਸਰਕਾਰ ਦੇ ਖ਼ਿਲਾਫ਼ ਰੋਜ਼ਗਾਰ ਲਈ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ ਪਰ ਹੁਣ ਤੱਕ ਦੀਆਂ ਸਰਕਾਰਾਂ ਨੇ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਨੂੰ ਲੁੱਟਣ ’ਚ ਕੋਈ ਕਸਰ ਨਹੀਂ ਛੱਡੀ।

PunjabKesari

-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਟ ਕਰ ਕੇ ਦੱਸੋੋ
 

Credit : www.jagbani.com

  • TODAY TOP NEWS