1 ਦਸੰਬਰ ਨੂੰ ਹੋਣ ਵਾਲੀ SKM ਦੀ ਹੰਗਾਮੀ ਮੀਟਿੰਗ 'ਚ ਲਿਆ ਜਾ ਸਕਦੈ ਵੱਡਾ ਫੈਸਲਾ: ਕਾਦੀਆਂ

1 ਦਸੰਬਰ ਨੂੰ ਹੋਣ ਵਾਲੀ SKM ਦੀ ਹੰਗਾਮੀ ਮੀਟਿੰਗ 'ਚ ਲਿਆ ਜਾ ਸਕਦੈ ਵੱਡਾ ਫੈਸਲਾ: ਕਾਦੀਆਂ

ਚੰਡੀਗੜ੍- ਤਿੰਨੇ ਖੇਤੀ ਕਾਨੂੰਨ ਅੱਜ ਦੋਵਾਂ ਸਦਨਾਂ 'ਚ ਰੱਦ ਕਰ ਦਿੱਤੇ ਗਏ ਹਨ। ਐੱਮ.ਐੱਸ.ਪੀ. 'ਤੇ ਵੀ ਕਮੇਟੀ ਬਣਾਉਣ ਲਈ ਸਰਕਾਰ ਰਾਜ਼ੀ ਹੋ ਗਈ ਹੈ। ਇਸ ਪਿੱਛੋਂ ਦਿੱਲੀ 'ਚ ਮੋਰਚਾ ਲਾਈ ਬੈਠੀਆਂ ਕਿਸਾਨ ਜਥੇਬੰਦੀਆਂ ਦੀ ਵਾਪਸੀ ਦੀ ਤਿਆਰੀ ਦੀ ਚਰਚਾ ਹੈ। 

ਹੁਣ ਘਰ ਨਾ ਜਾਣ ਦਾ ਕੋਈ ਬਹਾਨਾ ਨਹੀਂ ਬਚਿਆ, ਸਿਰਫ ਐੱਸ. ਕੇ. ਐੱਮ. ਦੀ ਮੋਹਰ ਬਾਕੀ ਹੈ। ਸੰਯੁਕਤ ਕਿਸਾਨ ਮੋਰਚੇ ਦੀ ਅਮਰਜੈਂਸੀ ਮੀਟਿੰਗ ਬੁਲਾਈ ਗਈ ਹੈ। ਸਰਕਾਰ ਨੂੰ ਇਕ ਦਿਨ ਦਾ ਅਲਟੀਮੇਟਮ ਦਿੱਤਾ ਗਿਆ ਹੈ। ਜੇਕਰ ਸਰਕਾਰ ਬਾਕੀ ਬਚੀਆਂ ਮੰਗਾਂ ਬਾਰੇ ਕੋਈ ਫੈਸਲਾ ਲੈ ਲੈਂਦੀ ਹੈ ਤਾਂ ਇਥੇ ਰੁਕਣ ਦੀ ਕੋਈ ਤੁੱਕ ਨਹੀਂ। ਉਨ੍ਹਾਂ ਕਿਹਾ ਕਿ ਹੁਣ ਤੱਕ ਸੰਯੁਕਤ ਮੋਰਚਾ ਹੀ ਆਖਰੀ ਫੈਸਲਾ ਲੈਂਦਾ ਰਿਹਾ ਹੈ ਅਤੇ ਹੁਣ ਵੀ ਵਾਪਸੀ ਬਾਰੇ ਫੈਸਲਾ ਐੱਸ. ਕੇ. ਐੱਮ. ਨੇ ਹੀ ਲੈਣਾ ਹੈ।

-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਟ ਕਰ ਕੇ ਦੱਸੋੋ

 

Credit : www.jagbani.com

  • TODAY TOP NEWS