ਬੀਬੀ ਭੱਠਲ ਦਾ ਕੇਜਰੀਵਾਲ ’ਤੇ ਤੰਜ, ਕਿਹਾ-ਲੋਕਾਂ ਨੂੰ ਗਰੰਟੀ ਦਿਓ ਕਿ ਕੋਈ ਵਿਧਾਇਕ ਪਾਰਟੀ ਨਹੀਂ ਛੱਡੇਗਾ

ਬੀਬੀ ਭੱਠਲ ਦਾ ਕੇਜਰੀਵਾਲ ’ਤੇ ਤੰਜ, ਕਿਹਾ-ਲੋਕਾਂ ਨੂੰ ਗਰੰਟੀ ਦਿਓ ਕਿ ਕੋਈ ਵਿਧਾਇਕ ਪਾਰਟੀ ਨਹੀਂ ਛੱਡੇਗਾ

ਚੰਡੀਗੜ੍ਹ- ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਨਰਿੰਦਰ ਮੋਦੀ ਅਤੇ ਅਰਵਿੰਦ ਕੇਜਰੀਵਾਲ ਵੱਡੇ ਅਤੇ ਛੋਟੇ ਭਰਾ ਹਨ, ਜਿਵੇਂ ਨਰਿੰਦਰ ਮੋਦੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਸਨ ਕਿ ਭਾਰਤ ਦੇ ਹਰ ਨਾਗਰਿਕ ਦੇ ਖਾਤੇ ਵਿਚ 15 ਲੱਖ ਰੁਪਏ ਅਤੇ ਕਾਲਾ ਧਨ ਵਾਪਸ ਦੇਸ਼ ’ਚ ਲਿਆਂਦਾ ਜਾਵੇਗਾ, ਉਸੇ ਤਰ੍ਹਾਂ ਅਰਵਿੰਦ ਕੇਜਰੀਵਾਲ ਪੰਜਾਬ ’ਚ ਆ ਕੇ ਵੱਡੇ-ਵੱਡੇ ਵਾਅਦੇ ਕਰ ਰਹੇ ਹਨ ਪਰ ਇਨ੍ਹਾਂ ਗੱਲਾਂ ਦਾ ਕੋਈ ਵਜੂਦ ਨਹੀਂ ਹੈ ਅਤੇ ਨਾ ਹੀ ਇਨ੍ਹਾਂ ਗੱਲਾਂ ਨੂੰ ਕਦੇ ਪੂਰਾ ਕੀਤਾ ਜਾਵੇਗਾ।

ਅਰਵਿੰਦ ਕੇਜਰੀਵਾਲ ’ਤੇ ਤੰਜ ਕੱਸਦਿਆਂ ਬੀਬੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੀਆਂ ਝੂਠੀਆਂ ਗਰੰਟੀਆਂ ਦੇਣ ਦੀ ਬਜਾਏ ਸਿਰਫ ਪੰਜਾਬ ਦੇ ਲੋਕਾਂ ਨੂੰ ਇਹ ਗਾਰੰਟੀ ਦਿਓ ਕਿ ਉਨ੍ਹਾਂ ਦਾ ਕੋਈ ਵੀ ਵਿਧਾਇਕ ਪਾਰਟੀ ਨਹੀਂ ਛੱਡੇਗਾ। ਅੱਜ ਆਮ ਆਦਮੀ ਪਾਰਟੀ ਦੇ ਹਾਲਾਤ ਅਜਿਹੇ ਬਣ ਗਏ ਹਨ ਕਿ ਲੋਕ ਉਨ੍ਹਾਂ ਦੇ ਵਾਅਦਿਆਂ ’ਤੇ ਤਾਂ ਕੀ ਉਨ੍ਹਾਂ ਦੀ ਪਾਰਟੀ ’ਤੇ ਹੀ ਵਿਸ਼ਵਾਸ ਨਹੀਂ ਕਰਦੇ ਕਿਉਂਕਿ ਉਨ੍ਹਾਂ ਦੀ ਪਾਰਟੀ ਦੇ ਲੋਕ ਹੀ ਉਨ੍ਹਾਂ ਦੀ ਪਾਰਟੀ ਛੱਡ ਕੇ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਅਜਿਹੇ ਝੂਠੇ ਵਾਅਦੇ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਉਨ੍ਹਾਂ ਨੂੰ ਅਜੇ ਤਕ ਪੂਰਾ ਨਹੀਂ ਕੀਤਾ।

ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਉਹ ਦਿੱਲੀ ’ਚ ਨੌਕਰੀ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨਗੇ ਪਰ ਅਜੇ ਤਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ। ਅੱਜ ਆਮ ਆਦਮੀ ਪਾਰਟੀ ਦੀ ਹਾਲਤ ਇਹ ਬਣ ਗਈ ਹੈ ਕਿ ਉਨ੍ਹਾਂ ਨੂੰ ਟਿਕਟਾਂ ਦੇਣ ਲਈ ਉਮੀਦਵਾਰ ਵੀ ਨਹੀਂ ਮਿਲ ਰਹੇ, ਜਿੱਤ ਤਾਂ ਦੂਰ ਦੀ ਗੱਲ ਹੈ।

-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਟ ਕਰ ਕੇ ਦੱਸੋੋ

Credit : www.jagbani.com

  • TODAY TOP NEWS