'ਆਪ' ਵੱਲੋਂ ਵਿਧਾਨ ਸਭਾ ਚੋਣਾਂ ਲਈ 10ਵੀਂ ਸੂਚੀ ਜਾਰੀ, 3 ਉਮੀਦਵਾਰਾਂ ਦਾ ਕੀਤਾ ਐਲਾਨ

'ਆਪ' ਵੱਲੋਂ ਵਿਧਾਨ ਸਭਾ ਚੋਣਾਂ ਲਈ 10ਵੀਂ ਸੂਚੀ ਜਾਰੀ, 3 ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ-ਵਿਧਾਨ ਸਭਾ ਚੋਣਾਂ ਦੀ ਤਾਰੀਖ਼ ਦਾ ਐਲਾਨ ਹੁੰਦਿਆਂ ਹੀ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਦਰਮਿਆਨ ਅੱਜ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ 10ਵੀਂ ਸੂਚੀ ਜਾਰੀ ਕਰ ਦਿੱਤੀ ਗਈ। ਇਸ ਮੁਤਾਬਕ ਪਾਰਟੀ ਵੱਲੋਂ 3 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

PunjabKesari

ਸੂਚੀ ਦੇ ਮੁਤਾਬਕ ਕਾਂਗਰਸ ਨਾਲੋਂ ਲੱਗਭਗ 50 ਸਾਲ ਪੁਰਾਣਾ ਨਾਤਾ ਤੋੜ ਕੇ ‘ਆਪ’ ’ਚ ਸ਼ਾਮਲ ਹੋਏ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੂੰ ਫਗਵਾੜਾ, ਲੁਧਿਆਣਾ ਪੱਛਮੀ ਤੋਂ ਗੁਰਪ੍ਰੀਤ ਸਿੰਘ ਗੋਗੀ ਤੇ ਪਟਿਆਲਾ ਸ਼ਹਿਰੀ ਤੋਂ ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੂੰ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਹੁਣ ਤਕ 112 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Credit : www.jagbani.com

  • TODAY TOP NEWS