ਜ਼ਰੂਰੀ ਖ਼ਬਰ : ਜਲੰਧਰ ਦਾ PAP ਚੌਂਕ ਅੱਜ ਪੂਰੀ ਤਰ੍ਹਾਂ ਰਹੇਗਾ ਬੰਦ, ਜਾਣੋ ਕੀ ਹੈ ਕਾਰਨ

ਜ਼ਰੂਰੀ ਖ਼ਬਰ : ਜਲੰਧਰ ਦਾ PAP ਚੌਂਕ ਅੱਜ ਪੂਰੀ ਤਰ੍ਹਾਂ ਰਹੇਗਾ ਬੰਦ, ਜਾਣੋ ਕੀ ਹੈ ਕਾਰਨ

ਜਲੰਧਰ : ਵਿਧਾਨ ਸਭਾ ਚੋਣਾਂ ਦੀ ਤਾਰੀਖ਼ 14 ਫਰਵਰੀ ਤੋਂ ਬਦਲ ਕੇ ਅੱਗੇ ਕਰਨ ਦੀ ਮੰਗ ਨੂੰ ਲੈ ਕੇ ਸ੍ਰੀ ਗੁਰੂ ਰਵਿਦਾਸ ਸੰਸਥਾਵਾਂ ਵੱਲੋਂ 17 ਜਨਵਰੀ ਨੂੰ ਪੀ. ਏ. ਪੀ. ਚੌਂਕ ਵਿਚ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਧਰਨਾ-ਪ੍ਰਦਰਸ਼ਨ ਕਰਦੇ ਹੋਏ ਨੈਸ਼ਨਲ ਹਾਈਵੇਅ ਜਾਮ ਕੀਤਾ ਜਾਵੇਗਾ। ਰਵਿਦਾਸੀਆ ਸਮਾਜ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ 16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 645ਵਾਂ ਪ੍ਰਕਾਸ਼ ਉਤਸਵ ਹੋਣ ਕਰ ਕੇ 14 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਅੱਗੇ ਕੀਤੀਆਂ ਜਾਣ ਤਾਂ ਜੋ ਸੰਗਤਾਂ ਭਾਰੀ ਉਤਸ਼ਾਹ ਨਾਲ ਗੁਰਪੁਰਬ ਸਮਾਗਮਾਂ ਵਿਚ ਹਿੱਸਾ ਲੈ ਸਕਣ। 

ਇਹ ਵੀ ਕਿਹਾ ਜਾ ਰਿਹਾ ਹੈ ਕਿ ਬਹੁਤ ਵੱਡੀ ਗਿਣਤੀ ਵਿਚ ਪੰਜਾਬ ਦੀਆਂ ਸੰਗਤਾਂ ਸਤਿਗੁਰਾਂ ਦਾ ਜਨਮ ਦਿਹਾੜਾ ਮਨਾਉਣ ਲਈ 13 ਫਰਵਰੀ ਨੂੰ ਹੀ ਕਾਂਸ਼ੀ ਬਨਾਰਸ ਵਿਖੇ ਚਲੀਆਂ ਜਾਣਗੀਆਂ ਅਤੇ ਉਨ੍ਹਾਂ ਦੀ ਵਾਪਸੀ 16 ਫਰਵਰੀ ਤੋਂ ਬਾਅਦ ਹੋਵੇਗੀ। ਅਜਿਹੇ ਵਿਚ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਨਹੀਂ ਕਰ ਸਕਣਗੀਆਂ।

Credit : www.jagbani.com

  • TODAY TOP NEWS