ਅਹਿਮ ਖ਼ਬਰ : ਪੰਜਾਬ 'ਚ ED ਦੀ ਛਾਪੇਮਾਰੀ ਦੌਰਾਨ ਕਰੀਬ 10 ਕਰੋੜ ਦੀ ਨਕਦੀ ਬਰਾਮਦ

ਅਹਿਮ ਖ਼ਬਰ : ਪੰਜਾਬ 'ਚ ED ਦੀ ਛਾਪੇਮਾਰੀ ਦੌਰਾਨ ਕਰੀਬ 10 ਕਰੋੜ ਦੀ ਨਕਦੀ ਬਰਾਮਦ

ਮੋਹਾਲੀ/ਲੁਧਿਆਣਾ : ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਬੀਤੇ ਦਿਨ ਨਾਜਾਇਜ਼ ਮਾਈਨਿੰਗ ਦੇ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ 'ਚ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਪਤਾ ਲੱਗਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਮੋਹਾਲੀ ਸਥਿਤ ਟਿਕਾਣਿਆਂ 'ਤੇ ਵੀ ਈ. ਡੀ. ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਮੋਹਾਲੀ ਤੋਂ ਇਲਾਵਾ ਲੁਧਿਆਣਾ ਅਤੇ ਪੰਚਕੂਲਾ 'ਚ ਵੀ ਛਾਪੇਮਾਰੀ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸੰਘੀ ਏਜੰਸੀ ਦੇ ਅਧਿਕਾਰੀਆਂ ਵੱਲੋਂ ਚੰਡੀਗੜ੍ਹ, ਮੋਹਾਲੀ, ਪਠਾਨਕੋਟ ਤੇ ਲੁਧਿਆਣਾ 'ਚ ਦਰਜਨਾਂ ਸਥਾਨਾਂ 'ਤੇ ਛਾਪੇਮਾਰੀ ਕੀਤੀ ਗਈ।

ਇਸ ਕੰਮ 'ਚ ਕੇਂਦਰੀ ਰਿਜ਼ਰਵ ਪੁਲਸ ਬਲ (ਸੀ. ਆਰ. ਪੀ. ਐੱਫ.) ਦੇ ਹਥਿਆਰਬੰਦ ਕਰਮਚਾਰੀ ਉਨ੍ਹਾਂ ਦੀ ਮਦਦ ਕਰ ਰਹੇ ਸਨ। ਉਕਤ ਮਾਮਲੇ 'ਚ ਮਨੀ ਲਾਂਡਰਿੰਗ ਦੀ ਰੋਕਥਾਮ ਸਬੰਧੀ ਐਕਟ ਦੇ ਨਿਯਮਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਈ. ਡੀ. ਨੇ ਪੰਜਾਬ 'ਚ ਕਰੀਬ 10 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ, ਜਿਨ੍ਹਾਂ 'ਚੋਂ ਮੁੱਖ ਮੰਤਰੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਕੋਲੋਂ ਲਗਭਗ 8 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ, ਜਦੋਂ ਕਿ ਉਸ ਦੇ ਸਾਥੀ ਸੰਦੀਪ ਕੁਮਾਰ ਦੀ ਰਿਹਾਇਸ਼ ਤੋਂ ਤਕਰੀਬਨ 2 ਕਰੋੜ ਰੁਪਏ ਦੀ ਨਕਦੀ ਮਿਲੀ ਹੈ।

ਭੁਪਿੰਦਰ ਸਿੰਘ ਨੂੰ ਉਨ੍ਹਾਂ ਦੇ ਜੱਦੀ ਟਿਕਾਣੇ 'ਤੇ ਲੁਧਿਆਣਾ 'ਚ ਫੜ੍ਹ ਕੇ ਲਿਜਾਇਆ ਗਿਆ ਹੈ ਪਰ ਈ. ਡੀ. ਦੇ ਅਧਿਕਾਰੀਆਂ ਨੇ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਹੈ। ਪਹਿਲਾਂ ਇਸ ਮਾਮਲੇ ’ਚ ਕੁਦਰਤਜੀਤ ਨਾਂ ਦੇ ਮੁਲਜ਼ਮ ਦਾ ਨਾਮ ਸਾਹਮਣੇ ਆਇਆ ਸੀ, ਜਦ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਪਤਾ ਚੱਲਿਆ ਕਿ ਇਸ ਦਾ ਮੁੱਖ ਸੂਤਰਧਾਰ ਭੁਪਿੰਦਰ ਹਨੀ ਹੈ। ਇਸ ਤੋਂ ਬਾਅਦ ਈ. ਡੀ. ਭੁਪਿੰਦਰ ਹਨੀ ਤੱਕ ਪਹੁੰਚੀ, ਜੋ ਮੋਹਾਲੀ ਦੇ ਸੈਕਟਰ-70 ਸਥਿਤ ਹੋਮਲੈਂਡ ਸੁਸਾਇਟੀ ’ਚ ਰਹਿ ਰਿਹਾ ਹੈ।

Credit : www.jagbani.com

  • TODAY TOP NEWS