ਭਿੱਖੀਵਿੰਡ: ਵੋਟਾਂ ਦੀ ਰਜ਼ਿੰਸ਼ ਕਰਕੇ ਸਰਪੰਚ ਦੇ ਘਰ ਅਕਾਲੀ ਵਰਕਰਾਂ ਨੇ ਵਰ੍ਹਾਏ ਇੱਟਾਂ ਰੋੜੇ, ਚਲਾਈਆਂ ਗੋਲੀਆਂ

ਭਿੱਖੀਵਿੰਡ: ਵੋਟਾਂ ਦੀ ਰਜ਼ਿੰਸ਼ ਕਰਕੇ ਸਰਪੰਚ ਦੇ ਘਰ ਅਕਾਲੀ ਵਰਕਰਾਂ ਨੇ ਵਰ੍ਹਾਏ ਇੱਟਾਂ ਰੋੜੇ, ਚਲਾਈਆਂ ਗੋਲੀਆਂ

ਭਿੱਖੀਵਿੰਡ/ਖਾਲੜਾ (ਭਾਟੀਆ) - ਕਸਬਾ ਭਿੱਖੀਵਿੰਡ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਸਾਂਡਪੁਰਾ ਵਿਖੇ ਵੋਟਾਂ ਦੀ ਰੰਜਿਸ਼ ਨੂੰ ਲੈ ਕੇ ਮੌਜੂਦਾ ਸਰਪੰਚ ਦੇ ਘਰ ’ਚ ਦਾਖਲ ਹੋ ਕੇ ਇੱਟਾਂ ਰੋੜੇ ਅਤੇ ਗੋਲੀਆਂ ਚਲਾਉਣ ਦੀ ਖ਼ਬਰ ਸਾਹਮਣੇ ਆਈ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸੋਮਵਾਰ ਰਾਤ ਨੂੰ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਸਾਂਡਪੁਰਾ ਵਿਖੇ ਵੋਟਾਂ ਦੀ ਰੰਜਿਸ਼ ਨੂੰ ਲੈ ਕੇ ਮੌਜੂਦਾ ਸਰਪੰਚ ਦੇ ਘਰ ’ਚ ਦਾਖਲ ਹੋ ਕੇ ਅਕਾਲੀ ਵਰਕਰਾਂ ਵੱਲੋਂ ਇੱਟਾਂ-ਰੋੜੇ ਤੇ ਗੋਲੀਆਂ ਚਲਾਉਣ ਦੇ ਦੋਸ਼ ਲੱਗ ਰਹੇ ਹਨ। ਇਸ ਘਟਨਾ ’ਚ ਮੌਜੂਦਾ ਸਰਪੰਚ ਗੁਰਮੁਖ ਸਿੰਘ ਦਾ ਭਰਾ ਪਰਮਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਗੁਰਮੁਖ ਸਿੰਘ ਨੇ ਕਿਹਾ ਕਿ ਪਿੰਡ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਨੇ ਪਹਿਲਾਂ ਉਸ ਦੇ ਮੁੰਡੇ ਦਾ ਰਸਤਾ ਰੋਕ ਕੇ ਉਸ ਨੂੰ ਧਮਕੀਆਂ ਦਿੱਤੀਆਂ। ਫਿਰ ਹਰਪ੍ਰੀਤ ਸਿੰਘ ਅਤੇ ਉਸਦੇ ਨਾਲ ਆਏ 40-45 ਅਣਪਛਾਤੇ ਵਿਅਕਤੀਆਂ ਨੇ ਹਵੇਲੀ ’ਚ ਬੈਠੇ ਹੋਏ ਉਸ ਦੇ ਭਰਾ ਅਤੇ ਮੁੰਡੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਹਰਪ੍ਰੀਤ ਸਿੰਘ ਨੇ ਉਸ ਦੇ ਘਰ ਇੱਟਾਂ ਰੋੜੇ ਤੇ ਗੋਲੀਆਂ ਚਲਾਈਆਂ, ਜਿਸ ਕਾਰਨ ਉਸ ਦਾ ਭਰਾ ਪਰਮਜੀਤ ਗੰਭੀਰ ਜ਼ਖ਼ਮੀ ਹੋ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਪੈਸੇ ਨਾ ਦੇਣ ’ਤੇ ਨਸ਼ੇੜੀ ਪੁੱਤ ਨੇ ਪਿਓ ’ਤੇ ਕੀਤਾ ਹਮਲਾ, ਵੱਢਿਆ ਗੁੱਟ

ਸਰਪੰਚ ਗੁਰਮੁਖ ਸਿੰਘ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਕਤ ਵਿਅਕਤੀ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਜਦੋਂ ਦੂਜੀ ਧਿਰ ਅਕਾਲੀ ਦਲ ਦੇ ਆਗੂ ਹਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਆਪਣੇ ’ਤੇ ਲਾਏ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਕਿਹਾ ਕਿ ਗੁਰਮੁਖ ਸਿੰਘ ਨੇ ਪਹਿਲਾਂ ਸਾਡੇ ਨਾਲ ਵਧੀਕੀ ਕੀਤੀ ਅਤੇ ਫਿਰ ਇੱਟਾਂ ਰੋੜੇ ਚਲਾ ਗੋਲੀਆਂ ਚਲਾਈਆਂ ਹਨ। ਅਸੀਂ ਕਿਸੇ ਵੀ ਵਿਅਕਤੀ ਨੂੰ ਜ਼ਖ਼ਮੀ ਨਹੀਂ ਕੀਤਾ।

ਪੜ੍ਹੋ ਇਹ ਵੀ ਖ਼ਬਰ - ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦਾ ਜਾਣੋ ਸਿਆਸੀ ਸਫ਼ਰ

ਇਸ ਸਬੰਧੀ ਜਦੋਂ ਥਾਣਾ ਭਿੱਖੀਵਿੰਡ ਦੇ ਐੱਸ. ਐੱਚ. ਓ. ਸਰਬਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਰਾਤ ਦੋਵਾਂ ਧਿਰਾਂ ’ਚ ਇੱਟਾਂ ਰੋੜੇ ਚੱਲੇ ਹਨ। ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ। ਦੋਵਾਂ ਧਿਰਾਂ ਦਾ ਹੀ ਇਕ-ਇਕ ਵਿਅਕਤੀ ਹਸਪਤਾਲ ਵਿਖੇ ਦਾਖ਼ਲ ਹਨ, ਜੋ ਮੈਡੀਕਲ ਰਿਪੋਰਟ ਆਵੇਗੀ, ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ ।

Credit : www.jagbani.com

  • TODAY TOP NEWS