ਫਿਰੋਜ਼ਪੁਰ ’ਚ ਹੁਣ ਨਿਵੇਕਲੇ ਢੰਗ ਨਾਲ ਹੋਵੇਗਾ 100 ਫੀਸਦੀ ਟੀਕਾਕਰਨ, ਜਾਰੀ ਹੋਈਆਂ ਵਿਸ਼ੇਸ਼ ਹਦਾਇਤਾਂ

ਫਿਰੋਜ਼ਪੁਰ ’ਚ ਹੁਣ ਨਿਵੇਕਲੇ ਢੰਗ ਨਾਲ ਹੋਵੇਗਾ 100 ਫੀਸਦੀ ਟੀਕਾਕਰਨ, ਜਾਰੀ ਹੋਈਆਂ ਵਿਸ਼ੇਸ਼ ਹਦਾਇਤਾਂ

ਫਿਰੋਜ਼ਪੁਰ (ਸਨੀ) - ਜ਼ਿਲ੍ਹਾ ਪ੍ਰਸ਼ਾਸਨ ਹੁਣ ਨਿਵੇਕਲੇ ਢੰਗ ਨਾਲ ਲੋਕਾਂ ਦਾ ਟੀਕਾਕਰਨ ਕਰਨ ਜਾ ਰਿਹਾ ਹੈ, ਜਿਸ ਨਾਲ ਦੁਨਿਆਂ ਭਰ ਵਿਚ ਖਲਬਲੀ ਮਚੀ ਹੋਈ ਹੈ। ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੋਣ ਕਮਿਸ਼ਨ ਵੱਲੋਂ ਕੀਤੀਆਂ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹੇ ਵਿਚ 100 ਫੀਸਦੀ ਟੀਕਾਕਰਨ ਕਰਨ ਨੂੰ ਲੈ ਕੇ ਪੈਟਰੋਲ ਪੰਪ, ਸ਼ੈਲਰ, ਰਾਸ਼ਨ ਕਾਰਡ ਡੀਪੂ ਆਦਿ ਦੀ ਮਦਦ ਲੈਣ ਦਾ ਐਲਾਨ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ

ਦੱਸ ਦੇਈਏ ਕਿ ਪੂਰੇ ਪੰਜਾਬ ਵਿਚੋਂ ਫ਼ਿਰੋਜ਼ਪੁਰ ਵਿਚ ਸਭ ਤੋਂ ਘੱਟ ਕੋਰੋਨਾ ਵੈਕਸੀਨੇਸ਼ਨ ਦਾ ਟੀਕਾਕਰਨ ਹੋਇਆ ਹੈ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ, ਜਿਸ ਮੁਤਾਬਕ ਜ਼ਿਲ੍ਹੇ ਵਿਚ 100 ਫੀਸਦੀ ਟੀਕਾਕਰਨ ਕਰਨ ਦੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ੀਰੋ ਲੈਵਲ ਤੱਕ ਪਹੁੰਚ ਕਰਕੇ ਲੋਕਾਂ ਦਾ ਟੀਕਾਕਰਨ ਕੀਤਾ ਜਾਵੇਗਾ। ਇਸ ਲਈ ਪੈਟਰੋਲ ਪੰਪ, ਸ਼ੈਲਰ, ਰਾਸ਼ਨ ਕਾਰਡ ਡੀਪੂ ਆਦਿ ਸੰਸਥਾਵਾਂ ਦੀ ਮਦਦ ਲਈ ਜਾਵੇਗੀ, ਜਿਸ ਸਬੰਧੀ ਸਬੰਧਤ ਮੁਲਾਜ਼ਮਾਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ। 

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਪੈਸੇ ਨਾ ਦੇਣ ’ਤੇ ਨਸ਼ੇੜੀ ਪੁੱਤ ਨੇ ਪਿਓ ’ਤੇ ਕੀਤਾ ਹਮਲਾ, ਵੱਢਿਆ ਗੁੱਟ

ਉਨ੍ਹਾਂ ਕਿਹਾ ਕਿ ਜਿੰਨਾਂ ਵਿਅਕਤੀ ਨੇ ਵੈਕਸੀਨੇਸ਼ਨ ਨਹੀਂ ਲਗਵਾਈ ਜਾਂ ਜਿੰਨਾ ਨੇ ਲਗਵਾਈ ਹੈ, ਦਾ ਸਾਰਾ ਬਿਊਰਾ ਤਿਆਰ ਕੀਤਾ ਜਾਵੇਗਾ ਤਾਂ ਜੋ ਟੀਕਾਕਰਨ ਦੀ ਸਾਰੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਸੌਂਪੀ ਜਾ ਸਕੇ।

Credit : www.jagbani.com

  • TODAY TOP NEWS