ਸ਼ੱਕ ਨੇ ਉਜਾੜਿਆ ਪਰਿਵਾਰ, ਪਤਨੀ ਦਾ ਕਤਲ ਕਰਨ ਤੋਂ ਬਾਅਦ ਪਤੀ ਨੇ ਕੀਤੀ ਖ਼ੁਦਕੁਸ਼ੀ

ਸ਼ੱਕ ਨੇ ਉਜਾੜਿਆ ਪਰਿਵਾਰ, ਪਤਨੀ ਦਾ ਕਤਲ ਕਰਨ ਤੋਂ ਬਾਅਦ ਪਤੀ ਨੇ ਕੀਤੀ ਖ਼ੁਦਕੁਸ਼ੀ

ਤਪਾ ਮੰਡ: ਪਿੰਡ ਰੂੜੇਕੇ ਕਲਾਂ ਵਿਖੇ ਪਤਨੀ ਦਾ ਕਤਲ ਕਰਕੇ ਪਤੀ ਵੱਲੋਂ ਖੁਦ ਆਤਮਹੱਤਿਆਂ ਕੀਤੇ ਜਾਣ ਦੀ ਖਬਰ ਮਿਲੀ ਹੈ। ਇਸ ਸੰਬੰਧੀ ਡੀ.ਐਸ.ਪੀ ਤਪਾ ਗੁਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਭੋਲੀ ਦੇਵੀ ਪਤਨੀ ਸੁਖਵਿੰਦਰ ਸਿੰਘ ਪੁੱਤਰ ਸਿੰਗਾਰਾ ਸਿੰਘ ਵਾਸੀ ਰੂੜੇਕੇ ਕਲਾਂ ਦਾ 16 ਸਾਲ ਪਹਿਲਾਂ ਵਿਆਹ ਹੋਇਆ ਸੀ, ਜਿਸ ਦੇ 2 ਲੜਕੇ 14 ਅਤੇ 12 ਸਾਲ ਦੇ ਹਨ। ਰਾਤ ਸਮੇਂ ਸੁਖਵਿੰਦਰ ਸਿੰਘ ਆਪਣੇ ਦੋਵੇਂ ਬੱਚਿਆਂ ਨੂੰ ਇਕ ਕਮਰੇ 'ਚ ਬੇਹੋਸ਼ੀ ਦੀ ਦਵਾਈ ਦੇ ਕੇ ਸੁਲਾ ਦਿੱਤੇ। ਇਸ ਤੋਂ ਬਾਅਦ ਸੁਖਵਿੰਦਰ ਸਿੰਘ ਨੇ ਆਪਣੀ ਪਤਨੀ ਗਲ ਘੋਟਕੇ ਕਤਲ ਕਰ ਦਿੱਤਾ ਅਤੇ ਫਿਰ ਖੁਦ ਵੀ ਘਰ 'ਚ ਖੜ੍ਹੇ ਮੋਟਰਸਾਇਕਲ ਤੇ ਚੜ੍ਹਕੇ ਪੱਖੇ ਨਾਲ ਰੱਸਾ ਬੰਨ੍ਹਕੇ ਖੁਦਕੁਸ਼ੀ ਕਰ ਲਈ। 

ਜਦੋਂ ਸਵੇਰ ਸਮੇਂ ਇਸ ਘਟਨਾ ਦਾ ਪਤਾ ਲੱਗਾ ਤਾਂ ਪੁਲਸ ਨੇ ਮੋਕੇ 'ਤੇ ਪਹੁੰਚ ਕੇ ਪਤੀ-ਪਤਨੀ ਦੀਆਂ ਲਾਸ਼ਾਂ ਕਬਜ਼ੇ ਵਿਚ ਲੈ ਲਈਆਂ। ਇਸ ਬਾਰੇ ਭੋਲੀ ਦੇਵੀ ਦੇ ਪੇਕੇ ਪਰਿਵਾਰ ਨੂੰ ਜਾਣਕਾਰੀ ਦਿੱਤੀ ਗਈ ਅਤੇ ਮੇਵਾ ਸਿੰਘ ਪੁੱਤਰ ਨੂਰਾ ਸਿੰਘ ਵਾਸੀ ਮੰਡੀ ਕਲਾਂ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦਿਆਂ ਪੁਲਸ ਨੇ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਡੀ.ਐਸ.ਪੀ ਤਪਾ ਗੁਕਵਿੰਦਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਆਪਣੀ ਪਤਨੀ 'ਤੇ ਸ਼ੱਕ ਕਰਦਾ ਸੀ ਜਿਸ ਦੀ ਪੁਲਸ ਡੂੰਘਾਈ ਨਾਲ ਜਾਂਚ ਪੜਤਾਲ ਕਰ ਰਹੀ ਹੈ। 

Credit : www.jagbani.com

  • TODAY TOP NEWS