ਕੋਆਪਰੇਟਿਵ ਬੈਂਕਾਂ ਦੇ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਮਾਨ ਸਰਕਾਰ ਨੇ ਜਾਰੀ ਕੀਤਾ ਕਰੋੜਾਂ ਦਾ ਫੰਡ

ਕੋਆਪਰੇਟਿਵ ਬੈਂਕਾਂ ਦੇ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਮਾਨ ਸਰਕਾਰ ਨੇ ਜਾਰੀ ਕੀਤਾ ਕਰੋੜਾਂ ਦਾ ਫੰਡ

ਚੰਡੀਗੜ੍ਹ: ਕੋਆਪਰੇਟਿਵ ਬੈਂਕਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ‘ਆਪ’ ਸਰਕਾਰ ਨੇ 425 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫੰਡਾਂ ਦੀ ਘਾਟ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਵਲੋਂ ਲਏ ਗਏ ਇਸ ਫ਼ੈਸਲੇ ਨਾਲ ਕੋਆਪਰੇਟਿਵ ਬੈਂਕਾਂ ਅਤੇ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ।

ਪੜ੍ਹੋ ਇਹ ਵੀ ਖ਼ਬਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਹੁਣ ਨਹੀਂ ਹੋਇਆ ਕਰੇਗਾ ਹਾਰਮੋਨੀਅਮ ਨਾਲ ਕੀਰਤਨ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਗਵੰਤ ਮਾਨ ਵੱਲੋਂ ਇਸ ਸਬੰਧੀ ਟਵੀਟ ਕਰਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਲਾਂਚ ਕੀਤਾ ਗਿਆ ਸੀ। ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘‘ਸਾਨੂੰ ਖੁਸ਼ੀ ਹੈ ਕਿ ਪੰਜਾਬ ਦਾ ਪਾਣੀ ਬਚਾਉਣ ਦੀ ਸਾਡੀ ਮੁਹਿੰਮ ਨੂੰ ਕਿਸਾਨ ਭਰਾਵਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼

Credit : www.jagbani.com

  • TODAY TOP NEWS