10ਵੀਂ ਤੇ 12ਵੀਂ ਦੀ ਪ੍ਰੀਖਿਆ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਲਈ ਪੀ.ਐੱਸ. ਈ. ਬੀ. ਵਲੋਂ ਨਵੀਂ ਡੇਟਸ਼ੀਟ ਜਾਰੀ

10ਵੀਂ ਤੇ 12ਵੀਂ ਦੀ ਪ੍ਰੀਖਿਆ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਲਈ ਪੀ.ਐੱਸ. ਈ. ਬੀ. ਵਲੋਂ ਨਵੀਂ ਡੇਟਸ਼ੀਟ ਜਾਰੀ

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀ ਮਾਰਚ 2022 ਟਰਮ-2 ਦੀ ਪ੍ਰੀਖਿਆ ਵਿਚ ਵੱਖ-ਵੱਖ ਕਾਰਨਾਂ ਕਰਕੇ ਪ੍ਰੀਖਿਆ ਦੇਣ ਤੋਂ ਵਾਂਝੇ ਰਹਿ ਗਏ ਪ੍ਰੀਖਿਆਰਥੀਆਂ ਦੀ ਮੁੜ ਪ੍ਰੀਖਿਆ ਲਈ ਡੇਟ-ਸ਼ੀਟ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ.ਆਰ. ਮਹਿਰੋਕ ਨੇ ਪ੍ਰੈੱਸ ਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੁੜ ਪ੍ਰੀਖਿਆ ਪਹਿਲੀ ਜੁਲਾਈ 2022 ਤੋਂ 13 ਜੁਲਾਈ 2022 ਤੱਕ ਤਿੰਨ ਵੱਖ-ਵੱਖ ਜ਼ਿਲ੍ਹਿਆਂ ਵਿਖੇ ਸਥਾਪਤ ਕੀਤੇ ਪ੍ਰੀਖਿਆ ਕੇਂਦਰਾਂ ’ਤੇ ਕਰਵਾਈ ਜਾਵੇਗੀ।

ਕੰਟਰੋਲਰ ਪ੍ਰੀਖਿਆਵਾਂ ਮਹਿਰੋਕ ਵੱਲੋਂ ਦਿੱਤੀ ਹੋਰ ਜਾਣਕਾਰੀ ਅਨੁਸਾਰ ਇਸ ਪ੍ਰੀਖਿਆ ਲਈ ਸੂਬੇ ਦੇ ਤਿੰਨ ਜ਼ਿਲ੍ਹਿਆਂ, ਬਠਿੰਡਾ, ਜਲੰਧਰ ਅਤੇ ਐੱਸ.ਏ.ਐੱਸ. ਨਗਰ ਵਿਖੇ ਪ੍ਰੀਖਿਆ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ। ਬਠਿੰਡਾ ਵਿਖੇ ਸਥਾਪਤ ਪ੍ਰੀਖਿਆ ਕੇਂਦਰ ਵਿਚ ਬਠਿੰਡਾ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ ਫ਼ਾਜ਼ਿਲਕਾ, ਫ਼ਿਰੋਜ਼ਪੁਰ ਜ਼ਿਲ੍ਹਿਆਂ ਨਾਲ ਸਬੰਧਤ ਪ੍ਰੀਖਿਆਰਥੀ ਪ੍ਰੀਖਿਆ ਦੇਣਗੇ। ਇਸੇ ਤਰ੍ਹਾਂ ਜਲੰਧਰ ਵਿਖੇ ਸਥਾਪਤ ਪ੍ਰੀਖਿਆ ਕੇਂਦਰ ਵਿਚ ਜਲੰਧਰ ਜ਼ਿਲ੍ਹੇ ਦੇ ਪ੍ਰੀਖਿਆਰਥੀਆਂ ਤੋਂ ਇਲਾਵਾ ਕਪੂਰਥਲਾ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਮੋਗਾ, ਲੁਧਿਆਣਾ ਜ਼ਿਲ੍ਹਿਆਂ ਦੇ ਪ੍ਰੀਖਿਆਰਥੀ ਅਤੇ ਐੱਸ.ਏ.ਐੱਸ. ਨਗਰ ਵਿਖੇ ਸਥਾਪਤ ਪ੍ਰੀਖਿਆ ਕੇਂਦਰ ਵਿਚ ਐੱਸ.ਏ.ਐੱਸ. ਨਗਰ ਦੇ ਨਾਲ-ਨਾਲ ਰੋਪੜ, ਸ਼ਹੀਦ ਭਗਤ ਸਿੰਘ ਨਗਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰੀਖਿਆਰਥੀ ਪ੍ਰੀਖਿਆ ਦੇ ਸਕਣਗੇ।

ਪਹਿਲੀ ਜੁਲਾਈ ਤੋਂ ਆਰੰਭ ਹੋ ਰਹੀਆਂ ਇਨ੍ਹਾਂ ਪ੍ਰੀਖਿਆਵਾਂ ਦੇ ਸ਼ੁਰੂ ਹੋਣ ਦਾ ਸਮਾਂ ਸਵੇਰ 11:00 ਵਜੇ ਹੋਵੇਗਾ। ਡੇਟਸ਼ੀਟ ਅਤੇ ਪ੍ਰੀਖਿਆਵਾਂ ਸਬੰਧੀ ਮੁਕੰਮਲ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in 'ਤੇ ਉਪਲੱਬਧ ਹੈ।

Credit : www.jagbani.com

  • TODAY TOP NEWS