ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਧੂਰੀ : ਇੱਥੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੀਤੀ ਸਵੇਰੇ ਸੋਨੂੰ ਕੁਮਾਰ (20) ਪੁੱਤਰ ਬਬਲੀ ਵਾਸੀ ਧੂਰੀ ਦੀ ਲਾਸ਼ ਸ਼ੱਕੀ ਹਾਲਾਤ ’ਚ ਸਥਾਨਕ ਡਬਲ ਫਾਟਕਾਂ ਦੇ ਨਜ਼ਦੀਕ ਸਥਿਤ ਬਰਨਾਲਾ ਰੇਲਵੇ ਲਾਈਨ ਕੋਲੋਂ ਮਿਲੀ। ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਘਟਨਾ ਸਥਾਨ ’ਤੇ ਪੁੱਜੀ ਜੀ. ਆਰ. ਪੀ. ਪੁਲਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ ਸੀ, ਜਿੱਥੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਹਮਾਇਤੀਆਂ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਦੇ ਭਰਾ ਅਜੇ ਕੁਮਾਰ ਨੇ ਕਿਹਾ ਕਿ ਜੇਕਰ ਉਸ ਦੇ ਭਰਾ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ ਤਾਂ ਪੁਲਸ ਉਸਦੇ ਭਰਾ ਨੂੰ ਆਪਣੇ ਨਾਲ ਲੈ ਕੇ ਜਾਣ ਵਾਲੇ ਉਸਦੇ ਸਾਥੀਆਂ ਅਤੇ ਨਸ਼ਾ ਵੇਚਣ ਵਾਲੇ ਸਮੱਗਲਰਾਂ ਦੇ ਖ਼ਿਲਾਫ਼ ਕਤਲ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕਰੇ। ਜੇਕਰ ਅਜਿਹਾ ਨਹੀਂ ਕੀਤਾ ਗਿਆ, ਤਾਂ ਉਹ ਆਪਣੇ ਭਰਾ ਦੀ ਲਾਸ਼ ਨੂੰ ਚੌਂਕ ’ਚ ਰੱਖ ਕੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।

Credit : www.jagbani.com

  • TODAY TOP NEWS