ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ

ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ

ਚੰਡੀਗੜ੍ਹ : ਪੰਜਾਬ ਦੀ 16ਵੀਂ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਰਾਜਪਾਲ ਦੇ ਭਾਸ਼ਣ 'ਤੇ ਜਵਾਬ ਦੇਣਗੇ। ਵਿਧਾਨ ਸਭਾ ਦੀ ਕਾਰਵਾਈ ਦੌਰਾਨ ਮਾਈਨਿੰਗ ਮਾਮਲੇ ਦਾ ਮੁੱਦਾ ਭਖਿਆ।  ਇਸ ਨੂੰ ਲੈ ਕੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਂਗਰਸੀ ਵਿਧਾਇਕ ਆਹਮੋ-ਸਾਹਮਣੇ ਹੋਏ। 

ਕਾਂਗਰਸ ਦੇ ਵਿਧਾਇਕ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਵੱਲੋਂ ਰੇਤ-ਬੱਜਰੀ ਬਾਰੇ ਪੁੱਛੇ ਸਵਾਲ ਦੇ ਜਵਾਬ ਦਿੰਦੇ ਹੋਏ ਹਰਜੋਤ ਬੈਂਸ ਨੇ ਕਿਹਾ ਕਿ ਰੇਤ-ਬੱਜਰੀ ਤੋਂ ਪੰਜਾਬ ਸਰਕਾਰ ਨੂੰ 30 ਕਰੋੜ ਮਾਲੀਆ ਆ ਰਿਹਾ ਹੈ। ਨਾਜਾਇਜ਼ ਮਾਈਨਿੰਗ ਦੇ 277 ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸਸਤੀ ਰੇਤ ਤੇ ਬੱਜਰੀ ਦੇਣਾ ਮਾਨ ਸਰਕਾਰ ਦੀ ਜ਼ਿੰਮੇਵਾਰੀ ਹੈ। 

Credit : www.jagbani.com

  • TODAY TOP NEWS