ਜਲਦੀ ਸ਼ੁਰੂ ਹੋਣਗੇ ਪੰਜਾਬ 'ਚ ਮੁਹੱਲਾ ਕਲੀਨਿਕ, CM ਮਾਨ ਨੇ ਅਧਿਕਾਰੀਆਂ ਤੋਂ ਲਈ ਜਾਣਕਾਰੀ

ਜਲਦੀ ਸ਼ੁਰੂ ਹੋਣਗੇ ਪੰਜਾਬ 'ਚ ਮੁਹੱਲਾ ਕਲੀਨਿਕ, CM ਮਾਨ ਨੇ ਅਧਿਕਾਰੀਆਂ ਤੋਂ ਲਈ ਜਾਣਕਾਰੀ

ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸੂਬੇ ਵਿਚ 15 ਅਗਸਤ ਤੋਂ ਸ਼ੁਰੂ ਹੋਣ ਵਾਲੇ ਮੁਹੱਲਾ ਕਲੀਨਿਕਾਂ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ।
ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਦਿੱਲੀ ਵਿੱਚ ਸਥਾਪਿਤ ਮੁਹੱਲਾ ਕਲੀਨਿਕਾਂ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ਮੁਹੱਲਾ ਕਲੀਨਿਕ ਸਥਾਪਿਤ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਦੇ ਸਾਹਮਣੇ ਅਧਿਕਾਰੀਆਂ ਨੇ ਦਿੱਲੀ ਵਾਂਗ ਬਣਾਏ ਜਾਣ ਵਾਲੇ ਮੁਹੱਲਾ ਕਲੀਨਿਕਾਂ ਦੀ ਪੇਸ਼ਕਾਰੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਹੱਲਾ ਕਲੀਨਿਕ ਪੰਜਾਬ ਨੂੰ ਤੰਦਰੁਸਤ ਰੱਖਣ ਅਤੇ ਲੋਕਾਂ ਦੀ ਸਿਹਤ ਵਿੱਚ ਸੁਧਾਰ ਲਿਆਉਣ ਵਿੱਚ ਕ੍ਰਾਂਤੀਕਾਰੀ ਸਾਬਿਤ ਹੋਣਗੇ।

ਮਾਨ ਨੇ ਕਿਹਾ ਕਿ ਦਿੱਲੀ ਵਿੱਚ ਬਣੇ ਮੁਹੱਲਾ ਕਲੀਨਿਕਾਂ ਤੋਂ ਦਿੱਲੀ ਦੇ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਵਿੱਚ ਬਣਨ ਵਾਲੇ ਮੁਹੱਲਾ ਕਲੀਨਿਕ ਆਪਣੇ ਆਪ ਵਿੱਚ ਇੱਕ ਆਦਰਸ਼ ਮੁਹੱਲਾ ਕਲੀਨਿਕ ਹੋਣਗੇ। ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਸੂਬੇ ਦੇ ਲੋਕਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਭਗਵੰਤ ਮਾਨ 15 ਅਗਸਤ ਨੂੰ ਇਨ੍ਹਾਂ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰਨਗੇ। ਪਹਿਲੇ ਪੜਾਅ ਵਿੱਚ 15 ਅਗਸਤ ਨੂੰ ਸੂਬੇ ਦੇ ਕੁਝ ਵਿਧਾਨ ਸਭਾ ਹਲਕਿਆਂ ਵਿੱਚ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾਣਗੇ।

Credit : www.jagbani.com

  • TODAY TOP NEWS