ਅਕਾਲੀ ਸਰਕਾਰ ਦੌਰਾਨ ਹੋਈਆਂ ਬੇਅਦਬੀਆਂ, ਕਾਂਗਰਸ ਨੇ ਦੋਸ਼ੀ ਬਚਾਏ, ‘ਆਪ’ ਨੇ ਦਿਵਾਇਆ ਇਨਸਾਫ਼ : ਰਾਘਵ ਚੱਢਾ

ਅਕਾਲੀ ਸਰਕਾਰ ਦੌਰਾਨ ਹੋਈਆਂ ਬੇਅਦਬੀਆਂ, ਕਾਂਗਰਸ ਨੇ ਦੋਸ਼ੀ ਬਚਾਏ, ‘ਆਪ’ ਨੇ ਦਿਵਾਇਆ ਇਨਸਾਫ਼ : ਰਾਘਵ ਚੱਢਾ

ਚੰਡੀਗੜ੍ਹ : ਪੰਜਾਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਪਹਿਲੇ ਮਾਮਲੇ ’ਚ ਅੱਜ ਮੋਗਾ ਅਦਾਲਤ ਨੇ ਤਿੰਨ ਦੋਸ਼ੀਆਂ ਨੂੰ ਸਜ਼ਾ ਸੁਣਾਈ। ਅਦਾਲਤ ਨੇ ਬੇਅਦਬੀ ਦੇ ਇਕ ਮਾਮਲੇ ’ਚ ਤਿੰਨ ਦੋਸ਼ੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਤਿੰਨਾਂ ਮੁਲਜ਼ਮਾਂ ਨੂੰ ਪੰਜ-ਪੰਜ ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਸੁਣਾਉਣ ਤੋਂ ਬਾਅਦ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸਮਾਲਸਰ ਬੇਅਦਬੀ ਮਾਮਲੇ ’ਚ ਅੱਜ ਤਿੰਨ ਵਿਅਕਤੀਆਂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਆਖਿਰ ਅੱਜ ਅਕਾਲੀ-ਕਾਂਗਰਸ ਦੀ ਦੋਸ਼ੀਆਂ ਨੂੰ ਦਿੱਤੀ ਨਾਪਾਕ ਸਰਪ੍ਰਸਤੀ ਦਾ ਅੰਤ ਹੋ ਗਿਆ ਹੈ ਅਤੇ ਇਨਸਾਫ਼ ਦੀ ਜਿੱਤ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ : ਅਕਾਲੀ-ਕਾਂਗਰਸ ਸਰਕਾਰਾਂ ਖੇਡ ਰਹੀਆਂ ਸਨ ਫਿਕਸ ਮੈਚ, ਬੇਅਦਬੀ ਮਾਮਲੇ 'ਚ ‘ਆਪ’ ਦਿਵਾ ਰਹੀ ਇਨਸਾਫ਼ : ਚੀਮਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ’ਚ ਹਰ ਕਿਸੇ ਨੂੰ ਇਨਸਾਫ਼ ਮਿਲੇਗਾ। ਰਾਘਵ ਚੱਢਾ ਨੇ ਅਕਾਲੀ ਦਲ ਅਤੇ ਕਾਂਗਰਸ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਯਤਨਾਂ ਸਦਕਾ ਬਹਿਬਲ ਕਲਾਂ ਕਾਂਡ ਕੇਸ ’ਚ ਕੋਰਟ ਦੇ ਅਹਿਮ ਫੈਸਲੇ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਜੇਲ੍ਹ ਜਾਣਾ ਯਕੀਨੀ ਬਣਾਇਆ ਹੈ। ਉਨ੍ਹਾਂ ਪੁੱਛਿਆ ਕਿ ਕੀ ਅਪਵਿੱਤਰ ਅਕਾਲੀ-ਕਾਂਗਰਸ ਗੱਠਜੋੜ ਵੀ ਅਜਿਹੀ ਕਿਸੇ ਕਾਰਵਾਈ ਦਾ ਦਾਅਵਾ ਕਰ ਸਕਦਾ ਹੈ, ਜਿਥੇ ਉਨ੍ਹਾਂ ਸਿੱਖ ਸੰਗਤ ਨੂੰ ਇਨਸਾਫ਼ ਦਿਵਾਉਣ ਲਈ ਕੋਈ ਕਦਮ ਚੁੱਕਿਆ ਹੋਵੇ? ਚੱਢਾ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਅਕਾਲੀਆਂ ਦੀ ਸਰਕਾਰ ਦੌਰਾਨ ਵਾਪਰੀਆਂ। ਕਾਂਗਰਸ ਨੇ ਵੀ ਦੋਸ਼ੀਆਂ ਨੂੰ ਬਚਾਇਆ। ਹੁਣ ‘ਆਪ’ ਸਰਕਾਰ ਵਿਚ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਸੰਤ ਸੀਚੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਆਹ ਦੀਆਂ ਦਿੱਤੀਆਂ ਵਧਾਈਆਂ

ਬੇਅਦਬੀ ਅਤੇ ਗੋਲੀਕਾਂਡ ਦਾ ਇਕ ਵੀ ਦੋਸ਼ੀ ਅਤੇ ਸਾਜ਼ਿਸ਼ਕਰਤਾ ਬਖ਼ਸ਼ਿਆ ਨਹੀਂ ਜਾਵੇਗਾ। ਜ਼ਿਕਰਯੋਗ ਹੈ ਕਿ ਸਾਲ 2015 ’ਚ ਮੋਗਾ ਜ਼ਿਲ੍ਹੇ ਦੇ ਸਮਾਲਸਰ ਦੇ ਪਿੰਡ ਮੱਲਕੇ ’ਚ ਬੇਅਦਬੀ ਦੀ ਘਟਨਾ ਵਾਪਰੀ ਸੀ। ਚੱਢਾ ਨੇ ਕਿਹਾ ਕਿ ਅੱਜ ਅਦਾਲਤ ’ਚ ਇਨਸਾਫ਼ ਦੀ ਜਿੱਤ ਹੋਈ ਹੈ। ਬੇਅਦਬੀ ਦੇ ਦੋਸ਼ੀ ਹੁਣ ਜੇਲ੍ਹ ਜਾਣਗੇ। ਪੰਜਾਬ ਦੇ ਲੋਕਾਂ ਦੀ ਕਚਹਿਰੀ ’ਚ ਲੋਕ ਖ਼ੁਦ ਹੀ ਉਨ੍ਹਾਂ ਸਿਆਸੀ ਸ਼ਖ਼ਸੀਅਤਾਂ ਨੂੰ ਸਜ਼ਾ ਦੇਣਗੇ, ਜਿਨ੍ਹਾਂ ਨੇ ਬੇਈਮਾਨੀ ਦਾ ਕੰਮ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਨੇ PSPCL ਦਾ ਮੁਲਾਜ਼ਮ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

Credit : www.jagbani.com

  • TODAY TOP NEWS