ਲੰਪੀ ਸਕਿਨ ਦੇ ਖ਼ਤਰੇ ਵਿਚਾਲੇ ਹੁਣ ਸੂਰਾਂ ’ਚ ਮਿਲਿਆ ਸਵਾਈਨ ਫ਼ੀਵਰ, ਪੰਜਾਬ ਨੂੰ ਐਲਾਨਿਆ ਕੰਟਰੋਲਡ ਖੇਤਰ

ਲੰਪੀ ਸਕਿਨ ਦੇ ਖ਼ਤਰੇ ਵਿਚਾਲੇ ਹੁਣ ਸੂਰਾਂ ’ਚ ਮਿਲਿਆ ਸਵਾਈਨ ਫ਼ੀਵਰ, ਪੰਜਾਬ ਨੂੰ ਐਲਾਨਿਆ ਕੰਟਰੋਲਡ ਖੇਤਰ

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਆਈ. ਸੀ. ਏ. ਆਰ.-ਕੌਮੀ ਉੱਚ ਰੱਖਿਆ ਪਸ਼ੂ ਰੋਗ ਸੰਸਥਾ ਭੋਪਾਲ ਵੱਲੋਂ ਜ਼ਿਲ੍ਹਾ ਪਟਿਆਲਾ ਤੋਂ ਭੇਜੇ ਗਏ ਸੂਰਾਂ ਦੇ ਸੈਂਪਲਾਂ ’ਚ ਅਫ਼ਰੀਕਨ ਸਵਾਈਨ ਫ਼ੀਵਰ (ਏ. ਐੱਸ. ਐੱਫ.) ਦੀ ਪੁਸ਼ਟੀ ਤੋਂ ਬਾਅਦ ‘ਜਾਨਵਰਾਂ ’ਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009’ ਦੇ ਅਧਿਆਇ-3 ਦੀ ਧਾਰਾ-6 ਅਧੀਨ ਪੂਰੇ ਪੰਜਾਬ ਨੂੰ ‘ਕੰਟਰੋਲਡ ਖੇਤਰ’ ਐਲਾਨਿਆ ਗਿਆ ਹੈ ਤਾਂ ਜੋ ਸੂਚੀਬੱਧ ਬੀਮਾਰੀ ਅਫ਼ਰੀਕਨ ਸਵਾਈਨ ਫ਼ੀਵਰ ਦੀ ਰੋਕਥਾਮ, ਕੰਟਰੋਲ ਅਤੇ ਖ਼ਾਤਮਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਸ਼ੂ ਪਾਲਣ ਵਿਭਾਗ ਵੱਲੋਂ ੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸੇ ਐਕਟ ਦੇ ਅਧਿਆਏ-3 ਦੀ ਧਾਰਾ 20 ਅਧੀਨ ਜ਼ਿਲ੍ਹਾ ਪਟਿਆਲਾ ਦੇ ‘ਪਿੰਡ ਬਿਲਾਸਪੁਰ’ ਅਤੇ ‘ਸਨੌਰੀ ਅੱਡਾ ਪਟਿਆਲਾ’ ਦੇ ਖੇਤਰਾਂ ਨੂੰ ਇਸ ਬੀਮਾਰੀ ਦੇ ‘ਕੇਂਦਰ’ ਵਜੋਂ ੀਫ਼ਾਈ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਵੱਲੋਂ RTA ਦਫ਼ਤਰ ਸੰਗਰੂਰ ’ਚ ਵੱਡੇ ਘਪਲੇ ਦਾ ਪਰਦਾਫ਼ਾਸ਼, ਦੋ ਕਲਰਕਾਂ ਸਣੇ ਤਿੰਨ ਗ੍ਰਿਫ਼ਤਾਰ

ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਵੱਲੋਂ ‘ਅਫ਼ਰੀਕਨ ਸਵਾਈਨ ਫ਼ੀਵਰ ਦੇ ਕੰਟਰੋਲ ਅਤੇ ਖ਼ਾਤਮੇ ਲਈ ਕੌਮੀ ਕਾਰਜ ਯੋਜਨਾ (ਜੂਨ 2020)’ ਦੇ ਅਧਿਆਏ 7 ਅਤੇ 8 ਦੀ ਪਾਲਣਾ ਕਰਦਿਆਂ ਇਨ੍ਹਾਂ ਖੇਤਰਾਂ ਨੂੰ ‘ਇਨਫ਼ੈਕਟਿਡ ਜ਼ੋਨ’ (ਬੀਮਾਰੀ ਦੇ ਕੇਂਦਰ ਦੇ ਆਲੇ-ਦੁਆਲੇ 0-1 ਕਿਲੋਮੀਟਰ ਖੇਤਰ) ਅਤੇ ‘ਸਰਵੀਲੈਂਸ ਜ਼ੋਨ’ (ਬੀਮਾਰੀ ਦੇ ਕੇਂਦਰ ਦੇ ਆਲੇ ਦੁਆਲੇ 1-10 ਕਿਲੋਮੀਟਰ ਖੇਤਰ) ਐਲਾਨਿਆ ਗਿਆ ਹੈ। ਮੰਤਰੀ ਨੇ ੀਫਿਕੇਸ਼ਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੋਈ ਵੀ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈੱਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ/ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫ਼ੈਕਟਿਡ ਜ਼ੋਨ ਤੋਂ ਬਾਹਰ ਨਾ ਲਿਜਾਇਆ ਜਾਵੇਗਾ, ਨਾ ਹੀ ਜ਼ੋਨ ’ਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸੂਚੀਬੱਧ ਬੀਮਾਰੀ ਨਾਲ ਸੰਕ੍ਰਮਿਤ ਕਿਸੇ ਵੀ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ’ਚ ਨਹੀਂ ਲਿਆਏਗਾ ਅਤੇ ਨਾ ਹੀ ਲਿਆਉਣ ਦੀ ਕੋਸ਼ਿਸ਼ ਕਰੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਰ ਜਾਂ ਇਸ ਨਾਲ ਸਬੰਧਤ ਸਾਮਾਨ ਦੀ ਅੰਤਰਰਾਜੀ ਆਵਾਜਾਈ ’ਤੇ ਸਖ਼ਤੀ ਨਾਲ ਪਾਬੰਦੀ ਲਗਾਈ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਰਾਜਾ ਵੜਿੰਗ ਨੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਘੇਰੀ ‘ਆਪ’ ਸਰਕਾਰ, ਟਵੀਟ ਕਰ ਕਹੀ ਇਹ ਗੱਲ 

Credit : www.jagbani.com

  • TODAY TOP NEWS