ਵੱਡੀ ਖ਼ਬਰ : ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੇ ਬਦਲਿਆ ਟਿਕਾਣਾ, ਕੈਨੇਡਾ ਤੋਂ ਫ਼ਰਾਰ (ਵੀਡੀਓ)

ਵੱਡੀ ਖ਼ਬਰ : ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੇ ਬਦਲਿਆ ਟਿਕਾਣਾ, ਕੈਨੇਡਾ ਤੋਂ ਫ਼ਰਾਰ (ਵੀਡੀਓ)

ਚੰਡੀਗੜ੍ਹ : ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਵੱਲੋਂ ਆਪਣਾ ਟਿਕਾਣਾ ਬਦਲਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਪਤਾ ਲੱਗੀ ਹੈ ਕਿ ਗੋਲਡੀ ਬਰਾੜ ਨੇ ਆਪਣਾ ਟਿਕਾਣਾ ਬਦਲ ਲਿਆ ਹੈ ਅਤੇ ਉਹ ਕੈਨੇਡਾ ਛੱਡ ਕੇ ਫ਼ਰਾਰ ਹੋ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਅਮਰੀਕਾ ਭੱਜ ਗਿਆ ਹੈ ਅਤੇ ਕੈਲੀਫੋਰਨੀਆ 'ਚ ਲੁਕਿਆ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਸ਼ਾਇਦ ਪੁਲਸ ਨੂੰ ਗੋਲਡੀ ਬਰਾੜ ਦੇ ਪੱਕੇ ਟਿਕਾਣੇ ਦੀ ਸੂਹ ਮਿਲ ਗਈ ਸੀ, ਜਿਸ ਤੋਂ ਬਾਅਦ ਉਹ ਉੱਥੋਂ ਫ਼ਰਾਰ ਹੋ ਗਿਆ।

ਦੱਸਿਆ ਜਾ ਰਿਹਾ ਹੈ ਕਿ ਦਸਤਾਵੇਜ਼ ਅਤੇ ਆਪਣਾ ਭੇਸ ਬਦਲ ਕੇ ਹੀ ਗੋਲਡੀ ਬਰਾੜ ਅਮਰੀਕਾ ਪੁੱਜਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੀ ਪੁਲਸ ਲਗਾਤਾਰ ਭਾਲ ਕਰ ਰਹੀ ਹੈ। ਪੰਜਾਬ ਪੁਲਸ ਨੇ ਉਸ ਦੇ ਖ਼ਿਲਾਫ਼ ਰੈੱਡ ਕਾਰਨਰ ਿਸ ਵੀ ਜਾਰੀ ਕੀਤਾ ਹੋਇਆ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ 'ਤੇ ਲਈ ਸੀ ਅਤੇ ਇਸ ਤੋਂ ਬਾਅਦ ਉਹ ਕਈ ਵਾਰ ਲਾਈਵ ਵੀ ਹੋਇਆ ਹੈ।

Credit : www.jagbani.com

  • TODAY TOP NEWS