ਰੂਪਨਗਰ 'ਚ ਵਾਪਰਿਆ ਵੱਡਾ ਹਾਦਸਾ: ਸ੍ਰੀ ਕੀਰਤਪੁਰ ਸਾਹਿਬ ਨੇੜੇ ਟਰੇਨ ਦੀ ਲਪੇਟ 'ਚ ਆਉਣ ਕਾਰਨ 3 ਬੱਚਿਆਂ ਦੀ ਮੌਤ

ਰੂਪਨਗਰ 'ਚ ਵਾਪਰਿਆ ਵੱਡਾ ਹਾਦਸਾ: ਸ੍ਰੀ ਕੀਰਤਪੁਰ ਸਾਹਿਬ ਨੇੜੇ ਟਰੇਨ ਦੀ ਲਪੇਟ 'ਚ ਆਉਣ ਕਾਰਨ 3 ਬੱਚਿਆਂ ਦੀ ਮੌਤ

ਸ੍ਰੀ ਕੀਤਰਪੁਰ ਸਾਹਿਬ- ਰੂਪਨਗਰ ਵਿਖੇ ਵੱਡਾ ਹਾਦਸਾ ਹੋਣ ਦੀ ਦੁਖ਼ਭਰੀ ਖ਼ਬਰ ਸਾਹਮਣੇ ਆਈ ਹੈ। ਰੋਪੜ ਦੇ ਕੀਰਤਪੁਰ ਸਾਹਿਬ ਨੇੜੇ ਲੋਹੰਡ-ਭਰਤਗੜ੍ਹ ਰੇਲ ਪਟੜੀ 'ਤੇ ਚਾਰ ਬੱਚੇ ਰੇਲਗੱਡੀ ਦੀ ਲਪੇਟ 'ਚ ਆ ਗਏ। ਇਸ ਹਾਦਸੇ ਵਿਚ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਇਸ ਰੂਹ ਕੰਬਾਊ ਹਾਦਸੇ 'ਚ ਦੋ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇਕ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

PunjabKesari

ਮਿਲੀ ਜਾਣਕਾਰੀ ਮੁਤਾਬਕ ਜਦੋਂ ਉਕਤ ਹਾਦਸਾ ਵਾਪਰਿਆ, ਉਸ ਸਮੇਂ ਬੱਚੇ ਰੇਲਵੇ ਟਰੈਕ ਦੇ ਕੋਲ ਖੇਡ ਰਹੇ ਸਨ। ਇਸੇ ਦੌਰਾਨ ਅਚਾਨਕ ਇਕ ਟਰੇਨ ਆਈ ਅਤੇ ਉਹ ਉਸ ਦੀ ਲਪੇਟ ਵਿੱਚ ਆ ਗਏ। ਆਲੇ-ਦੁਆਲੇ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਨੇ ਦੋ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਪਰ ਇਕ ਦੀ ਰਸਤੇ 'ਚ ਹੀ ਮੌਤ ਹੋ ਗਈ। ਸਾਰੇ ਬੱਚੇ ਬਾਹਰਲੇ ਸੂਬਿਆਂ ਦੇ ਹਨ। 

PunjabKesari

ਦੱਸਣਯੋਗ ਹੈ ਕਿ ਪ੍ਰਵਾਸੀ ਮਜ਼ਦੂਰਾਂ ਦੇ ਬੱਚੇ ਰੇਲਵੇ ਟਰੈਕ ਦੇ ਕੋਲ ਅਕਸਰ ਖੇਡਦੇ ਹੋਏ ਨਜ਼ਰ ਆਉਂਦੇ ਹਨ ਪਰ ਅੱਜ ਸਵੇਰੇ ਛੇ ਵਜੇ ਰੇਲਵੇ ਟਰੈਕ ਕੋਲ ਖੇਡਦੇ ਸਮੇਂ ਸਹਾਰਨਪੁਰ ਤੋਂ ਚੱਲ ਕੇ ਊਨਾ ਜਾਣ ਵਾਲੀ ਟਰੇਨ ਦੀ ਲਪੇਟ ਵਿਚ 4 ਬੱਚੇ ਆ ਗਏ, ਕਿ ਜਿਨ੍ਹਾਂ ਵਿੱਚੋਂ ਦੋ ਬੱਚਿਆਂ ਦੀ ਮੌਕੇ ਅਤੇ ਹੀ ਮੌਤ ਹੋ ਗਈ ਜਦਕਿ ਇਕ ਬੱਚੇ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਇਕ ਬੱਚਾ ਗੰਭੀਰ ਰੂਪ ਵਿਚ ਜ਼ਖ਼ਮੀ ਹੈ, ਜਿਸ ਨੂੰ  ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਉਥੇ ਹੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

PunjabKesari

ਇਸ ਦਰਦਨਾਕ ਹਾਦਸੇ ਵਿਚ ਜਾਨ ਗੁਆਉਣ ਵਾਲਿਆਂ ਵਿਚ ਰੋਹਿਤ ਕੁਮਾਰ (11) ਪੁੱਤਰ ਅਰਜੁਨ ਮਹਾਤੋ ਚੌਥੀ ਜਮਾਤ ਵਿਚ ਪੜ੍ਹਦਾ ਸੀ। ਉਥੇ ਹੀ ਮਹਿੰਦਰ (7) ਪੁੱਤਰ ਰਾਮਦੁਲਾਰ ਅਤੇ ਵਿੱਕੀ ਸ਼ਾਮਲ ਹਨ। ਹਾਦਸੇ ਵਿਚ ਜ਼ਖ਼ਮੀ ਹੋਏ ਬੱਚੇ ਦੀ ਪਛਾਣ ਪਵਨ (10) ਪੁੱਤਰ ਬਹਾਰਣ ਪਹਿਲੀ ਜਮਾਤ ਦਾ ਵਿਦਿਆਰਥੀ ਸੀ। ਉਕਤ ਬੱਚੇ ਸਾਰੇ ਪ੍ਰਵਾਸੀ ਮਜ਼ਦੂਰਾਂ ਦੇ ਬੱਚੇ ਹਨ। 

PunjabKesari

Credit : www.jagbani.com

  • TODAY TOP NEWS