ਸਾਬਕਾ ਉੱਪ ਮੁੱਖ ਮੰਤਰੀ OP ਸੋਨੀ ਤੋਂ ਵਿਜੀਲੈਂਸ ਨੇ ਢਾਈ ਘੰਟੇ ਕੀਤੀ ਪੁੱਛਗਿੱਛ, ਮੀਡੀਆ ਸਾਹਮਣੇ ਆਖੀ ਇਹ ਗੱਲ

ਸਾਬਕਾ ਉੱਪ ਮੁੱਖ ਮੰਤਰੀ OP ਸੋਨੀ ਤੋਂ ਵਿਜੀਲੈਂਸ ਨੇ ਢਾਈ ਘੰਟੇ ਕੀਤੀ ਪੁੱਛਗਿੱਛ, ਮੀਡੀਆ ਸਾਹਮਣੇ ਆਖੀ ਇਹ ਗੱਲ

ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਮੰਗਲਵਾਰ ਨੂੰ ਵਿਜੀਲੈਂਸ ਦੇ ਦਫ਼ਤਰ ਵਿਖੇ ਪੇਸ਼ ਹੋਏ। ਉਨ੍ਹਾਂ ਕੋਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ ਵਿਜੀਲੈਂਸ ਦਫ਼ਤਰ 'ਚ ਕਰੀਬ ਢਾਈ ਘੰਟੇ ਪੁੱਛ-ਗਿੱਛ ਕੀਤੀ ਗਈ। ਇਹ ਜਾਂਚ ਉਨ੍ਹਾਂ ਦੀ ਜਾਇਦਾਦ ਨੂੰ ਲੈ ਕੇ ਕੀਤੀ ਗਈ ਹੈ। ਪੁਲਸ ਅਧਿਕਾਰੀਆਂ ਤੋਂ ਪੁੱਛਗਿੱਛ ਮਗਰੋਂ ਓਮ ਪ੍ਰਕਾਸ਼ ਸੋਨੀ ਵਿਜੀਲੈਂਸ ਦਫ਼ਤਰ ਤੋਂ ਬਾਹਰ ਆ ਗਏ ਅਤੇ ਕਿਹਾ ਕਿ ਉਹ ਜਾਂਚ 'ਚ ਵਿਜੀਲੈਂਸ ਨੂੰ ਪੂਰਾ ਸਹਿਯੋਗ ਦੇ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਜਾਇਦਾਦ ਸਬੰਧੀ ਉਨ੍ਹਾਂ ਨੇ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਜੀਲੈਂਸ 'ਤੇ ਪੂਰਾ ਯਕੀਨ ਹੈ ਕਿ ਇੱਥੋਂ ਉਨ੍ਹਾਂ ਨੂੰ ਇਨਸਾਫ਼ ਜ਼ਰੂਰ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਸਰਕਾਰ ਧੱਕੇਸ਼ਾਹੀ ਕਰਦੀ ਹੈ ਤਾਂ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ। ਇਸ ਸਬੰਧ 'ਚ ਅੰਮ੍ਰਿਤਸਰ ਵਿਜੀਲੈਂਸ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਸੰਧੂ ਨੇ ਕਿਹਾ ਕਿ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਤੋਂ ਉਨ੍ਹਾਂ ਦੀ ਜਾਇਦਾਦ ਦੇ ਬਾਰੇ ਪੁੱਛ-ਗਿੱਛ ਕੀਤੀ ਗਈ ਹੈ।

Credit : www.jagbani.com

  • TODAY TOP NEWS