SYL ਵਿਵਾਦ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਇਹ ਨਿਰਦੇਸ਼

SYL ਵਿਵਾਦ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਇਹ ਨਿਰਦੇਸ਼

ਨਵੀਂ ਦਿੱਲੀ- ਸਤਲੁਜ-ਯਮੁਨਾ ਲਿੰਕ (SYL) ਵਿਵਾਦ 'ਤੇ ਅੱਜ ਯਾਨੀ ਕਿ ਵੀਰਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਦਰਅਸਲ ਹਰਿਆਣਾ ਅਤੇ ਪੰਜਾਬ ਵਿਚਾਲੇ ਪਾਣੀ ਦੀ ਵੰਡ ਨੂੰ ਲੈ ਕੇ ਵਿਵਾਦ ਬਰਕਰਾਰ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਦੋਹਾਂ ਸੂਬਿਆਂ ਨੂੰ ਮਿਲ ਕੇ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ। ਦੋਵੇਂ ਆਖ਼ਰਕਾਰ ਦੇਸ਼ ਦੇ ਹੀ ਸੂਬੇ ਹਨ। ਇਸ ਮਸਲੇ ਵਿਚ ਦੋਵੇਂ ਸੂਬੇ ਬੈਠਕ ਕੇ ਹੱਲ ਕੱਢਣ।

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦਿੱਤੇ ਨਿਰਦੇਸ਼

ਸੁਪਰੀਮ ਕੋਰਟ ਨੇ ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਵੀ ਸਰਗਰਮ ਭੂਮਿਕਾ ਨਿਭਾਉਣ ਦੇ ਨਿਰਦੇਸ਼ ਦਿੱਤੇ ਹਨ। ਕੋਰਟ ਮੁਤਾਬਕ ਕੇਂਦਰ ਇਸ ਮਾਮਲੇ ਵਿਚ ਮੂਕਦਰਸ਼ਕ ਬਣ ਕੇ ਨਹੀਂ ਰਹਿ ਸਕਦਾ ਅਤੇ ਇਸ ਮਾਮਲੇ 'ਚ ਦੋ ਮਹੀਨੇ ਵਿਚ ਹਲਫ਼ਨਾਮਾ ਮੰਗਿਆ ਹੈ।  ਸੁਪਰੀਮ ਕੋਰਟ ਨੇ 4 ਅਕਤੂਬਰ ਨੂੰ ਹੁਣ ਮਾਮਲੇ ਦੀ ਅੱਗੇ ਦੀ ਸੁਣਵਾਈ ਕਰੇਗਾ। ਹਾਲਾਂਕਿ ਇਸ ਮੁੱਦੇ ਨੂੰ ਲੈ ਕੇ ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਕਈ ਦੌਰ ਦੀਆਂ ਬੈਠਕਾਂ ਹੋ ਚੁੱਕੀਆਂ ਹਨ ਪਰ ਬੇਨਤੀਜਾ ਰਹੀਆਂ ਹਨ। ਪੰਜਾਬ ਸਰਕਾਰ ਆਪਣੇ ਸਟੈਂਡ 'ਤੇ ਕਾਇਮ ਹੈ ਕਿ ਉਹ ਹਰਿਆਣਾ ਨੂੰ ਇਕ ਬੂੰਦ ਵੀ ਪਾਣੀ ਨਹੀਂ ਦੇਵੇਗੀ, ਉਸ ਕੋਲ ਪਾਣੀ ਨਹੀਂ ਹੈ। ਉੱਥੇ ਹੀ ਹਰਿਆਣਾ ਦੇ ਮੁੱਖ ਮੰਤਰੀ ਵਲੋਂ ਕਿਹਾ ਗਿਆ ਹੈ ਕਿ ਹਰਿਆਣਾ ਨੂੰ ਉਸ ਦਾ ਬਣਦਾ ਹੱਕ ਮਿਲਣਾ ਹੀ ਚਾਹੀਦਾ ਹੈ।

ਦੱਸ ਦੇਈਏ ਕਿ ਕੇਂਦਰ ਸਰਕਾਰ ਵੀ ਇਸ ਪੂਰੇ ਮਾਮਲੇ ਨੂੰ ਲੈ ਕੇ ਹਲਫ਼ਨਾਮਾ ਦਾਇਰ ਕੀਤਾ ਗਿਆ। ਕੋਰਟ ਵਿਚ ਜਲ ਸ਼ਕਤੀ ਮੰਤਰਾਲਾ ਨੇ ਕਿਹਾ ਕਿ ਇਸ ਵਿਵਾਦ ਨੂੰ ਸੁਲਝਾਉਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਲਫ਼ਨਾਮੇ ਵਿਚ ਇਹ ਵੀ ਕਿਹਾ ਗਿਆ ਕਿ ਹਰਿਆਣਾ ਅਤੇ ਪੰਜਾਬ ਸਰਕਾਰ ਇਸ ਮਾਮਲੇ 'ਚ ਹੱਲ ਕੱਢਣ ਲਈ ਤਿਆਰ ਹਨ ਪਰ ਇਸ ਲਈ ਉਨ੍ਹਾਂ ਨੂੰ ਭਵਿੱਖ 'ਚ ਹੋਰ ਸਮਾਂ ਦੇਣ ਦੀ ਲੋੜ ਹੈ।

ਇਹ ਹੈ ਸਤਲੁਜ-ਯਮੁਨਾ ਲਿੰਕ ਵਿਵਾਦ

ਪੰਜਾਬ ਤੋਂ ਹਰਿਆਣਾ 1 ਨਵੰਬਰ 1966 ਨੂੰ ਵੱਖ ਹੋ ਗਿਆ ਪਰ ਉਸ ਸਮੇਂ ਪਾਣੀ ਦੀ ਵੰਡ ਨਹੀਂ ਸੀ ਹੋਈ। ਕੁਝ ਸਾਲਾਂ ਬਾਅਦ ਕੇਂਦਰ ਨੇ ਹਰਿਆਣਾ ਨੂੰ 3.5 MAF ਪਾਣੀ ਅਲਾਟ ਕੀਤਾ। ਇਸ ਪਾਣੀ ਨੂੰ ਲਿਆਉਣ ਲਈ  SYL ਨਹਿਰ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ। ਹਰਿਆਣਾ ਨੇ ਆਪਣੇ ਹਿੱਸੇ ਦੀ ਨਹਿਰ ਦਾ ਨਿਰਮਾਣ ਕਈ ਸਾਲ ਪਹਿਲਾਂ ਪੂਰਾ ਕਰ ਲਿਆ ਸੀ ਪਰ ਪੰਜਾਬ ਨੇ ਅਜੇ ਤੱਕ ਆਪਣੇ ਹਿੱਸੇ ਦਾ ਨਿਰਮਾਣ ਨਹੀਂ ਕੀਤਾ। ਸੁਪਰੀਮ ਕੋਰਟ ’ਚ ਇਹ ਮੁੱਦਾ ਕਈ ਵਾਰ ਉੱਠਿਆ ਹੈ ਅਤੇ ਹਰ ਵਾਰ ਦੋਹਾਂ ਸੂਬਿਆਂ ਨੂੰ ਵਿਵਾਦ ਜਲਦੀ ਸੁਲਝਾਉਣ ਦੀ ਗੱਲ ਆਖੀ ਗਈ।

Credit : www.jagbani.com

  • TODAY TOP NEWS