ਅੰਮ੍ਰਿਤਪਾਲ ਦੇ ਮਾਮਲੇ 'ਚ ਨਵਾਂ ਖ਼ੁਲਾਸਾ, ਹਰਿਆਣਾ ਦੇ ਇਸ ਘਰ 'ਚ ਲਈ 2 ਦਿਨ ਪਨਾਹ

ਅੰਮ੍ਰਿਤਪਾਲ ਦੇ ਮਾਮਲੇ 'ਚ ਨਵਾਂ ਖ਼ੁਲਾਸਾ, ਹਰਿਆਣਾ ਦੇ ਇਸ ਘਰ 'ਚ ਲਈ 2 ਦਿਨ ਪਨਾਹ

ਹਰਿਆਣਾ- 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਅੰਮ੍ਰਿਤਪਾਲ ਦੇ ਫ਼ਰਾਰ ਹੋਣ ਦੇ 6 ਦਿਨ ਬਾਅਦ ਵੀ ਪੁਲਸ ਦੇ ਹੱਥ ਖਾਲੀ ਹਨ। ਇਸ ਦਰਮਿਆਨ ਸੂਤਰਾਂ ਦੇ ਹਵਾਲੇ ਤੋਂ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਪੰਜਾਬ ਦੀ ਸਰਹੱਦ ਟੱਪ ਕੇ ਹਰਿਆਣਾ ਪਹੁੰਚ ਗਿਆ। ਹਰਿਆਣਾ ਦੇ ਸ਼ਾਹਬਾਦ ਵਿਚ ਸਥਿਤ ਸਿਧਾਰਥ ਕਾਲੋਨੀ ਦੇ ਇਕ ਘਰ 'ਚ ਅੰਮ੍ਰਿਤਪਾਲ ਨੇ ਪਨਾਹ ਲਈ ਸੀ। ਹਾਲਾਂਕਿ ਸਥਾਨਕ ਪੁਲਸ ਇਸ ਗੱਲ ਦੀ ਪੁਸ਼ਟੀ ਨਹੀਂ ਕਰਦੀ ਹੈ। 

PunjabKesari

ਜਾਣਕਾਰੀ ਮੁਤਾਬਕ ਅੰਮ੍ਰਿਤਪਾਲ 19-20 ਮਾਰਚ ਨੂੰ ਸ਼ਾਹਬਾਦ ਵਿਚ ਰੁਕਿਆ ਅਤੇ ਇਸ ਸਿਲਸਿਲੇ ਵਿਚ ਇਕ ਔਰਤ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ, ਜਿਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਹੁਣ ਅਜਿਹੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਅੰਮ੍ਰਿਤਪਾਲ ਸ਼ਾਹਬਾਦ ਰਾਹੀਂ ਯਮੁਨਾਨਗਰ ਦੇ ਰਸਤਿਓਂ ਉੱਤਰਾਖੰਡ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਸਕਦਾ ਹੈ, ਜਿਸ ਕਾਰਨ ਉੱਤਰਾਖੰਡ ਪੁਲਸ ਨੂੰ ਅਲਰਟ ਕਰ ਦਿੱਤਾ ਗਿਆ ਹੈ। 

ਅੰਮ੍ਰਿਤਪਾਲ 'ਤੇ ਲੱਗ ਚੁੱਕਾ ਹੈ NSA
ਦੱਸ ਦੇਈਏ ਕਿ ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਸਮੇਤ ਗੁਆਂਢੀ ਸੂਬਿਆਂ 'ਚ ਅਲਰਟ ਜਾਰੀ ਹੈ। 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ 'ਤੇ ਨੈਸ਼ਨਲ ਸਕਿਓਰਿਟੀ ਐਕਟ (NSA) ਲਗਾਇਆ ਗਿਆ ਹੈ। ਪੰਜਾਬ ਸਰਕਾਰ ਨੇ ਇਸ ਦੀ ਜਾਣਕਾਰੀ ਪੰਜਾਬ ਹਰਿਆਣਾ ਹਾਈਕੋਰਟ ਨੂੰ ਦਿੱਤੀ ਸੀ, ਜਿਸ ਦੇ ਜਵਾਬ ਵਿਚ ਹਾਈਕੋਰਟ ਨੇ ਕਿਹਾ ਸੀ ਕਿ ਇਹ ਸਾਰਾ ਮਾਮਲਾ ਖੁਫੀਆ ਫੇਲੀਅਰ ਦਾ ਹੈ। ਹਾਈਕੋਰਟ ਨੇ ਪੁੱਛਿਆ ਕਿ ਜੇਕਰ ਅੰਮ੍ਰਿਤਪਾਲ ਦੇਸ਼ ਲਈ ਖਤਰਾ ਹੈ ਤਾਂ ਉਹ ਫਰਾਰ ਕਿਉਂ ਹੈ? 80 ਹਜ਼ਾਰ ਪੁਲਸ ਮੁਲਾਜ਼ਮ ਕੀ ਕਰ ਰਹੇ ਹਨ? ਫਿਲਹਾਲ ਪੰਜਾਬ ਪੁਲਸ ਅੰਮ੍ਰਿਤਪਾਲ ਨੂੰ ਲੱਭਣ ਲਈ ਸੀ. ਸੀ. ਟੀ. ਵੀ ਫੁਟੇਜ ਦੀ ਲਗਾਤਾਰ ਖੰਗਾਲ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਜਲਦੀ ਹੀ ਪੁਲਸ ਦੀ ਗ੍ਰਿਫ਼ਤ 'ਚ ਹੋਵੇਗਾ।

Credit : www.jagbani.com

  • TODAY TOP NEWS