ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦਾ ਛਾਪਾ, ਦਿਨ ਚੜ੍ਹਦਿਆਂ ਹੀ ਘਰ ਪੁੱਜੀ ਟੀਮ

ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦਾ ਛਾਪਾ, ਦਿਨ ਚੜ੍ਹਦਿਆਂ ਹੀ ਘਰ ਪੁੱਜੀ ਟੀਮ

ਅਮਲੋਹ : ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਵਿਖੇ ਘਰ 'ਚ ਈ. ਡੀ. ਵੱਲੋਂ ਛਾਪੇਮਾਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਈ. ਡੀ. ਦੀ ਟੀਮ ਦਿਨ ਚੜ੍ਹਦਿਆਂ ਹੀ ਸਾਧੂ ਸਿੰਘ ਧਰਮਸੋਤ ਦੇ ਘਰ ਪਹੁੰਚ ਗਈ ਅਤੇ ਘਰ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

ਹ ਵੀ ਪੜ੍ਹੋ : ਸਾਬਕਾ CM ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਰਾਹਤ, ਹਾਈਕੋਰਟ ਨੇ ਦਿੱਤੀ ਪੈਰੋਲ

ਸੂਤਰਾਂ ਮੁਤਾਬਕ ਇਹ ਵੀ ਪਤਾ ਲੱਗਾ ਹੈ ਕਿ ਸਾਧੂ ਸਿੰਘ ਧਰਮਸੋਤ ਦੇ ਨਾਲ ਠੇਕੇਦਾਰ ਹਰਮੋਹਿੰਦਰ ਸਿੰਘ ਦੇ ਘਰ ਵੀ ਈ. ਡੀ. ਵਲੋਂ ਛਾਪੇਮਾਰੀ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਇਹ ਛਾਪੇਮਾਰੀ ਜੰਗਲਾਤ ਵਿਭਾਗ 'ਚ ਦਰੱਖਤਾਂ ਨੂੰ ਕੱਟਣ ਤੋਂ ਬਾਅਦ ਵੇਚਣ ਦੇ ਦੋਸ਼ਾਂ 'ਚ ਹੋਏ ਘਪਲੇ ਦੇ ਮਾਮਲੇ 'ਚ ਕੀਤੀ ਗਈ ਹੈ। ਇਸ ਦੌਰਾਨ ਈ. ਡੀ. ਵਲੋਂ ਕਈ ਦਸਤਾਵੇਜ਼ ਕਬਜ਼ੇ 'ਚ ਲਏ ਗਏ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਾਧੂ ਸਿੰਘ ਧਰਮਸੋਤ ਦੇ ਘਰ ਈ. ਡੀ. ਵਲੋਂ ਛਾਪੇਮਾਰੀ ਕੀਤੀ ਗਈ ਸੀ।


ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS