ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ

ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ

ਨਵੀਂ ਦਿੱਲੀ - ਵਿਸ਼ਵ ਪੱਧਰ 'ਤੇ ਮਜ਼ਬੂਤ ​​ਰੁਝਾਨਾਂ ਵਿਚਾਲੇ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਸੋਨੇ ਦੀਆਂ ਕੀਮਤਾਂ ਵਿੱਚ 750 ਰੁਪਏ ਦਾ ਹੈਰਾਨੀਜਨਕ ਵਾਧਾ ਹੋਇਆ। ਇਸ ਵਾਧੇ ਨਾਲ ਸੋਨੇ ਦੀ ਕੀਮਤ 63,500 ਰੁਪਏ ਪ੍ਰਤੀ 10 ਗ੍ਰਾਮ ਦੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ ਹੈ। ਪਿਛਲੇ ਕਾਰੋਬਾਰੀ ਸੈਸ਼ਨ ਦੇ ਅੰਤ 'ਤੇ ਸੋਨੇ ਦੀ ਕੀਮਤ 62,750 ਰੁਪਏ ਪ੍ਰਤੀ 10 ਗ੍ਰਾਮ ਸੀ। ਚਾਂਦੀ ਦੀ ਕੀਮਤ ਵੀ 800 ਰੁਪਏ ਵਧ ਕੇ 79,000 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। 

ਇਹ ਵੀ ਪੜ੍ਹੋ - ਭਾਰਤਪੇ ਦੇ Ashneer Grover ਖ਼ਿਲਾਫ਼ ਦਿੱਲੀ ਹਾਈਕੋਰਟ ਸਖ਼ਤ, ਲਾਇਆ 2 ਲੱਖ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

ਇਸ ਦੌਰਾਨ ਐੱਚਡੀਐੱਫਸੀ ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਵਸਤੂਆਂ) ਸੌਮਿਲ ਗਾਂਧੀ ਨੇ ਕਿਹਾ, "ਵਿਦੇਸ਼ੀ ਬਾਜ਼ਾਰਾਂ ਵਿੱਚ ਤੇਜ਼ੀ ਦੇ ਰੁਖ ਦੇ ਵਿਚਕਾਰ ਬੁੱਧਵਾਰ ਨੂੰ ਸੋਨੇ ਦੀ ਕੀਮਤ 750 ਰੁਪਏ ਵਧ ਕੇ 63,500 ਰੁਪਏ ਪ੍ਰਤੀ 10 ਗ੍ਰਾਮ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ।" ਗਲੋਬਲ ਬਾਜ਼ਾਰਾਂ 'ਚ ਸੋਨਾ ਅਤੇ ਚਾਂਦੀ ਦੋਵੇਂ ਮਜ਼ਬੂਤ ​​ਰਹੇ। ਸੋਨਾ ਤੇਜ਼ੀ ਨਾਲ ਚੜ੍ਹ ਕੇ 2,041 ਡਾਲਰ ਪ੍ਰਤੀ ਔਂਸ ਅਤੇ ਚਾਂਦੀ ਮਜ਼ਬੂਤੀ ਦੇ ਨਾਲ 24.95 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ। ਕਮੋਡਿਟੀ ਐਕਸਚੇਂਜ ਕਾਮੈਕਸ 'ਤੇ ਸੋਨੇ ਦੀ ਸਪਾਟ ਕੀਮਤ 2,041 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ, ਜੋ ਪਿਛਲੀ ਬੰਦ ਕੀਮਤ ਨਾਲੋਂ 27 ਡਾਲਰ ਜ਼ਿਆਦਾ ਹੈ। 

ਇਹ ਵੀ ਪੜ੍ਹੋ - ਸੋਨੇ ਦੀ ਕੀਮਤ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ 'ਤੇ ਪੁੱਜੀ, ਚਾਂਦੀ 77,000 ਤੋਂ ਪਾਰ

ਇਸ ਗਾਂਧੀ ਨੇ ਕਿਹਾ ਕਿ ਡਾਲਰ ਦੇ ਕਮਜ਼ੋਰ ਹੋਣ ਤੋਂ ਇਲਾਵਾ ਫੈਡਰਲ ਰਿਜ਼ਰਵ ਦੇ ਇਕ ਅਧਿਕਾਰੀ ਦੇ ਬਿਆਨਾਂ ਤੋਂ ਸੰਕੇਤ ਮਿਲਦਾ ਹੈ ਕਿ ਅਮਰੀਕੀ ਕੇਂਦਰੀ ਬੈਂਕ ਅਗਲੇ ਸਾਲ ਵਿਆਜ ਦਰਾਂ ਨੂੰ ਘਟਾਉਣਾ ਸ਼ੁਰੂ ਕਰ ਦੇਵੇਗਾ। ਇਸ ਨਾਲ ਕਾਰੋਬਾਰੀ ਭਾਵਨਾ ਨੂੰ ਹੁਲਾਰਾ ਮਿਲਿਆ ਅਤੇ ਕਾਮੈਕਸ 'ਚ ਸੋਨਾ ਮਈ ਤੋਂ ਬਾਅਦ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ।

ਇਹ ਵੀ ਪੜ੍ਹੋ - ਭਾਰਤੀ ਬਰਾਮਦਕਾਰਾਂ ਨੇ ਚੀਨ 'ਤੇ ਰੱਖੀ ਨਜ਼ਰ, ਵਪਾਰ 'ਤੇ ਪੈ ਸਕਦੈ ਮਾੜਾ ਅਸਰ, ਜਾਣੋ ਕਿਉਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

Credit : www.jagbani.com

  • TODAY TOP NEWS