ਪੰਜਾਬ 'ਚ ਸਵੇਰ ਤੋਂ ਹੀ ਪੈ ਰਿਹਾ ਭਾਰੀ ਮੀਂਹ, ਇਨ੍ਹਾਂ 11 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ

ਪੰਜਾਬ 'ਚ ਸਵੇਰ ਤੋਂ ਹੀ ਪੈ ਰਿਹਾ ਭਾਰੀ ਮੀਂਹ, ਇਨ੍ਹਾਂ 11 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ

ਚੰਡੀਗੜ੍ਹ : ਪੰਜਾਬ ਸਮੇਤ ਚੰਡੀਗੜ੍ਹ 'ਚ ਅੱਜ ਦਿਨ ਚੜ੍ਹਦਿਆਂ ਹੀ ਭਾਰੀ ਮੀਂਹ ਪੈਣਾ ਸ਼ੁਰੂ ਹੋ ਗਿਆ। ਮੀਂਹ ਕਾਰਨ ਜਿੱਥੇ ਪੰਜਾਬ ਦੇ ਕਈ ਇਲਾਕੇ ਜਲ-ਥਲ ਹੋ ਗਏ, ਉੱਥੇ ਹੀ ਮੋਹਾਲੀ ਅਤੇ ਚੰਡੀਗੜ੍ਹ 'ਚ ਵੀ ਸੜਕਾਂ 'ਤੇ ਪਾਣੀ ਭਰ ਗਿਆ। ਦੱਸਿਆ ਜਾ ਰਿਹਾ ਹੈ ਕਿ ਕਈ ਥਾਵਾਂ 'ਤੇ ਗੜ੍ਹੇ ਵੀ ਪਏ ਹਨ। ਮੌਸਮ ਵਿਭਾਗ ਦੇ ਮੁਤਾਬਕ ਮੌਸਮ 'ਚ ਇਹ ਬਦਲਾਅ ਪੱਛਮੀ ਗੜਬੜੀ ਕਾਰਨ ਹੋ ਰਿਹਾ ਹੈ। ਇਸ ਤੋਂ ਪਹਿਲਾਂ ਵੀ ਮੌਸਮ ਵਿਭਾਗ ਵੱਲੋਂ ਪੰਜਾਬ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ।

ਹੁਣ ਮੌਸਮ ਵਿਭਾਗ ਵੱਲੋਂ ਇਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਸੰਗਰੂਰ, ਪਟਿਆਲਾ, ਮੋਹਾਲੀ, ਲੁਧਿਆਣਾ, ਫਗਵਾੜਾ, ਕਪੂਰਥਲਾ, ਜਲੰਧਰ ਅਤੇ ਰੋਪੜ 'ਚ ਰੁਕ-ਰੁਕ ਕੇ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ।

ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਰਹਿਣ ਲਈ ਕਿਹਾ ਹੈ। ਵਿਭਾਗ ਦੇ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ 'ਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਬਿਜਲੀ ਵੀ ਲਗਾਤਾਰ ਚਮਕ ਰਹੀ ਹੈ। ਇਸ ਮੀਂਹ ਕਾਰਨ ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਤਾਪਮਾਨ 'ਚ ਗਿਰਾਵਟ ਆਵੇਗੀ ਅਤੇ ਕੜਾਕੇ ਦੀ ਠੰਡ ਪੈਣੀ ਸ਼ੁਰੂ ਹੋ ਸਕਦੀ ਹੈ। ਇਸ ਦੇ ਨਾਲ ਹੀ ਸੂਬੇ 'ਚ ਧੁੰਦ ਦਾ ਦੂਜਾ ਪੜਾਅ ਵੀ ਸ਼ੁਰੂ ਹੋ ਜਾਵੇਗਾ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


 

Credit : www.jagbani.com

  • TODAY TOP NEWS