ਮੁਸ਼ਕਲ 'ਚ ਫਸੇ ਭਾਜਪਾ ਦੇ 11 ਵਿਧਾਇਕ, ਦਰਜ ਹੋਈ FIR, ਜਾਣੋ ਪੂਰਾ ਮਾਮਲਾ

ਮੁਸ਼ਕਲ 'ਚ ਫਸੇ ਭਾਜਪਾ ਦੇ 11 ਵਿਧਾਇਕ, ਦਰਜ ਹੋਈ FIR, ਜਾਣੋ ਪੂਰਾ ਮਾਮਲਾ

ਕੋਲਕਾਤਾ - ਕੋਲਕਾਤਾ ਪੁਲਸ ਨੇ ਰਾਸ਼ਟਰ ਗੀਤ ਦਾ ਅਪਮਾਨ ਕਰਨ ਦੇ ਦੋਸ਼ ਵਿਚ ਭਾਜਪਾ ਦੇ 11 ਵਿਧਾਇਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਪੁਲਸ ਨੇ ਇਹ ਮਾਮਲਾ ਪੱਛਮੀ ਬੰਗਾਲ ਵਿਧਾਨ ਸਭਾ ਦੇ ਇੱਕ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਹੈ।

ਦਰਅਸਲ, ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਬੁੱਧਵਾਰ ਸ਼ਾਮ ਨੂੰ ਟੀਐਮਸੀ ਅਤੇ ਬੀਜੇਪੀ ਵਿਧਾਇਕ ਇੱਕ-ਦੂਜੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ। ਦੋਵਾਂ ਪਾਸਿਆਂ ਤੋਂ ਨਾਅਰੇਬਾਜ਼ੀ ਹੋ ਰਹੀ ਸੀ। ਫਿਰ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੀ ਪਾਰਟੀ ਦੇ ਵਿਧਾਇਕਾਂ ਨੂੰ ਰਾਸ਼ਟਰੀ ਗੀਤ ਗਾਉਣ ਲਈ ਕਿਹਾ। ਭਾਜਪਾ ਦੇ ਵਿਧਾਇਕਾਂ 'ਤੇ ਦੋਸ਼ ਹੈ ਕਿ ਜਦੋਂ ਮੁੱਖ ਮੰਤਰੀ ਸਮੇਤ ਸੱਤਾਧਾਰੀ ਪਾਰਟੀ ਦੇ ਵਿਧਾਇਕ ਰਾਸ਼ਟਰੀ ਗੀਤ ਗਾ ਰਹੇ ਸਨ ਤਾਂ ਉਹ ਖੜ੍ਹੇ ਨਹੀਂ ਹੋਏ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS