AAP ਵਿਧਾਇਕ ਵੱਲੋਂ 60 ਲੱਖ ਰੁਪਏ ਦੇ ਘਪਲੇ ਦਾ ਪਰਦਾਫਾਸ਼, ਜਾਣੋ ਕੀ ਹੈ ਪੂਰਾ ਮਾਮਲਾ

AAP ਵਿਧਾਇਕ ਵੱਲੋਂ 60 ਲੱਖ ਰੁਪਏ ਦੇ ਘਪਲੇ ਦਾ ਪਰਦਾਫਾਸ਼, ਜਾਣੋ ਕੀ ਹੈ ਪੂਰਾ ਮਾਮਲਾ

ਖੰਨਾ : ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਧ ਨੇ 60 ਲੱਖ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਕਾਂਗਰਸ ਨਾਲ ਸਬੰਧਿਤ ਬਲਾਕ ਸੰਮਤੀ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਨੇ ਵੀ ਇਸ ਘਪਲੇ ਦਾ ਪਰਦਾਫਾਸ਼ ਕਰਨ 'ਚ 'ਆਪ' ਵਿਧਾਇਕ ਦੀ ਮਦਦ ਕੀਤੀ। ਦੋਵੇਂ ਆਗੂਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਭ੍ਰਿਸ਼ਟਾਚਾਰ ਖ਼ਿਲਾਫ਼ ਜਾਲ ਵਿਛਾਇਆ, ਜਿਸ 'ਚ ਉਹ ਸਫ਼ਲ ਰਹੇ। ਵਿਧਾਇਕ ਨੇ ਇਹ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਤੱਕ ਪਹੁੰਚਾਇਆ।

ਮਾਮਲੇ ਨਾਲ ਸਬੰਧਿਤ ਬੀ. ਡੀ. ਪੀ. ਓ. ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ, ਜਿਸਦੇ ਖ਼ਿਲਾਫ਼ ਜਾਂਚ ਦੀ ਮੰਗ ਕੀਤੀ ਗਈ ਹੈ। ਵਿਧਾਇਕ ਸੌਂਧ ਨੇ ਕਿਹਾ ਕਿ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਪੰਚਾਇਤੀ ਵਿਭਾਗ 'ਚ ਸਰਕਾਰੀ ਫੰਡਾਂ ਦੀ ਦੁਰਵਰਤੋਂ ਹੋ ਰਹੀ ਹੈ। ਇਸ ਲਈ ਉਹ ਬਲਾਕ ਸੰਮਤੀ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਨੂੰ ਮਿਲੇ ਅਤੇ ਯੋਜਨਾ ਬਣਾਈ। ਵਿਧਾਇਕ ਨੇ ਦੱਸਿਆ ਕਿ ਪੰਚਾਇਤੀ ਜ਼ਮੀਨਾਂ ਲਈ ਸਲਾਨਾ ਠੇਕੇ ਦੀ ਰਕਮ ਦਾ 30 ਫ਼ੀਸਦੀ ਬੀ. ਡੀ. ਪੀ. ਓ. ਦਫ਼ਤਰ ਦੇ ਪੋਰਟਲ ਖ਼ਾਤੇ 'ਚ ਜਮ੍ਹਾਂ ਹੁੰਦਾ ਹੈ।

Credit : www.jagbani.com

  • TODAY TOP NEWS