ਪੰਜਾਬ 'ਚ PM ਮੋਦੀ ਦੀ ਸੁਰੱਖਿਆ 'ਚ ਸੇਂਧ ਦਾ ਮਾਮਲਾ : ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਜਾਂਚ ਸ਼ੁਰੂ

ਪੰਜਾਬ 'ਚ PM ਮੋਦੀ ਦੀ ਸੁਰੱਖਿਆ 'ਚ ਸੇਂਧ ਦਾ ਮਾਮਲਾ : ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਜਾਂਚ ਸ਼ੁਰੂ

ਚੰਡੀਗੜ੍ਹ : ਪੰਜਾਬ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਸੇਂਧ ਮਾਮਲੇ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਵਲੋਂ ਗਠਿਤ ਕਮੇਟੀ ਵਲੋਂ ਇਸ ਮਾਮਲੇ 'ਚ ਦੋਸ਼ੀ ਠਹਿਰਾਏ ਗਏ 3 ਸੀਨੀਅਰ ਪੁਲਸ ਅਫ਼ਸਰਾਂ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ 3 ਅਫ਼ਸਰਾਂ 'ਚ ਸਾਬਕਾ ਡੀ. ਜੀ. ਪੀ. ਐੱਸ. ਚਟੋਪਾਧਿਆਏ, ਫਰੀਦਕੋਟ ਦੇ ਉਸ ਸਮੇਂ ਦੇ ਡੀ. ਆਈ. ਜੀ. ਇੰਦਰਬੀਰ ਸਿੰਘ ਅਤੇ ਫਿਰੋਜ਼ਪੁਰ ਦੇ ਐੱਸ. ਐੱਸ. ਪੀ. ਹਰਮਬੀਰ ਸਿੰਘ ਸ਼ਾਮਲ ਹਨ।

ਦੱਸਣਯੋਗ ਹੈ ਕਿ 5 ਜਨਵਰੀ, 2022 ਨੂੰ ਬਠਿੰਡਾ ਹਵਾਈ ਅੱਡੇ ਤੋਂ ਫਿਰੋਜ਼ਪੁਰ ਤੱਕ ਸੜਕ ਮਾਰਗ ਰਾਹੀਂ ਪ੍ਰਧਾਨ ਮੰਤਰੀ ਮੋਦੀ ਦਾ ਕਾਫ਼ਲਾ ਇਕ ਫਲਾਈਓਵਰ 'ਤੇ ਅੱਧੇ ਘੰਟੇ ਤੱਕ ਫਸ ਗਿਆ ਸੀ। ਕਰੀਬ 300 ਪ੍ਰਦਰਸ਼ਨਕਾਰੀਆਂ ਦੀ ਭੀੜ ਫਲਾਈਓਵਰ ਦੇ ਅਖ਼ੀਰ 'ਚ ਇਕੱਠੀ ਹੋ ਗਈ, ਜਿਸ ਕਾਰਨ ਪ੍ਰਧਾਨ ਮੰਤਰੀ ਦੀ ਸੁਰੱਖਿਆ ਕਰਨ ਵਾਲੇ ਦਸਤੇ ਨੂੰ ਕਾਫ਼ਲਾ ਰੋਕਣਾ ਪਿਆ ਸੀ ਅਤੇ ਵਾਪਸ ਹਵਾਈ ਅੱਡੇ ਵਲੋ ਜਾਣਾ ਪਿਆ ਸੀ।

ਦਿੱਲੀ ਪਰਤਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਅਧਿਕਾਰੀਆਂ ਨੂੰ ਕਿਹਾ ਸੀ ਤੁਸੀਂ ਆਪਣੇ ਮੁੱਖ ਮੰਤਰੀ ਨੂੰ ਧੰਨਵਾਦ ਕਹਿਣਾ ਕਿ ਮੈਂ ਜ਼ਿੰਦਾ ਵਾਪਸ ਆ ਗਿਆ। 
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8 

Credit : www.jagbani.com

  • TODAY TOP NEWS