ਬੈਰੀਕੇਡ ਵੱਲ ਵੱਧ ਗਏ ਕਿਸਾਨ, ਸਭ ਤੋ ਅੱਗੇ ਡੱਲੇਵਾਲ, ਕਿਸਾਨ ਆਗੂਆਂ ਨੇ ਕਰ ਦਿੱਤਾ ਵੱਡਾ ਐਲਾਨ

ਬੈਰੀਕੇਡ ਵੱਲ ਵੱਧ ਗਏ ਕਿਸਾਨ, ਸਭ ਤੋ ਅੱਗੇ ਡੱਲੇਵਾਲ, ਕਿਸਾਨ ਆਗੂਆਂ ਨੇ ਕਰ ਦਿੱਤਾ ਵੱਡਾ ਐਲਾਨ

ਨਵੀਂ ਦਿੱਲੀ- ਕਿਸਾਨ ਅੰਦੋਲਨ ਦਾ ਅੱਜ 9ਵਾਂ ਦਿਨ ਹੈ। ਉੱਥੇ ਹੀ ਸ਼ੰਭੂ ਬਾਰਡਰ ਤੋਂ ਵੱਡੀ ਖ਼ਬਰ ਆ ਰਹੀ ਹੈ। ਨੌਜਵਾਨ ਕਿਸਾਨ ਦੀ ਮੌਤ ਦੀ ਖ਼ਬਰ ਤੋਂ ਬਾਅਦ ਕਿਸਾਨ ਆਗੂਆਂ ਵਲੋਂ ਦਿੱਲੀ ਵੱਲ ਵਧਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਕਿਹਾ ਜਾ ਰਿਹਾ ਹੈ ਕਿ ਨੌਜਵਾਨ ਕਿਸਾਨ ਪਿੱਛੇ ਆ ਜਾਣ, ਅਸੀਂ ਖ਼ੁਦ ਪਹਿਲਾਂ ਅੱਗੇ ਜਾਵਾਂਗੇ। ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਪੈਦਲ ਹੀ ਦਿੱਲੀ ਵੱਲ ਵੱਧ ਰਹੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਅੱਗੇ ਚਲਾਂਗੇ ਅਤੇ ਨੌਜਵਾਨ ਕਿਸਾਨ ਸਾਡੇ ਪਿੱਛੇ ਆਉਣ। ਕਿਸਾਨ ਆਗੂ ਹੰਝੂ ਗੈਸ ਤੋਂ ਬਚਣ ਲਈ ਮੂੰਹ 'ਤੇ ਮਾਸਕ ਲਗਾ ਕੇ ਪੂਰੀ ਤਿਆਰੀ ਨਾਲ ਤੁਰ ਪਏ ਹਨ। 

ਦੱਸਣਯੋਗ ਹੈ ਕਿ ਹਜ਼ਾਰਾਂ ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਸ਼ੁਰੂ ਕੀਤਾ ਸੀ। ਇਨ੍ਹਾਂ ਕਿਸਾਨਾਂ ਨੂੰ ਹਰਿਆਣਾ ਸਰਹੱਦ 'ਤੇ ਹੀ ਰੋਕ ਦਿੱਤਾ ਗਿਆ ਸੀ, ਜਿੱਥੇ ਉਨ੍ਹਾਂ ਦੀ ਸੁਰੱਖਿਆ ਕਰਮੀਆਂ ਨਾਲ ਝੜਪ ਹੋਈ ਸੀ। ਕਿਸਾਨ ਉਦੋਂ ਤੋਂ ਹਰਿਆਣਾ ਨਾਲ ਲੱਗਦੀ ਪੰਜਾਬ ਦੀ ਸਰਹੱਦ 'ਤੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਡੇਰਾ ਲਗਾਏ ਹੋਏ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਫ਼ਸਲਾਂ ਲਈ ਐੱਮ.ਐੱਸ.ਪੀ. 'ਤੇ ਕਾਨੂੰਨੀ ਗਾਰੰਟੀ ਅਤੇ ਖੇਤੀਬਾੜੀ ਕਰਜ਼ ਮੁਆਫ਼ੀ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ ਲਈ 'ਦਿੱਲੀ ਚਲੋ' ਮਾਰਚ ਦੀ ਅਗਵਾਈ ਕਰ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS