Bank Holiday : ਕੱਲ੍ਹ ਸ਼ੁੱਕਰਵਾਰ ਨੂੰ ਬੰਦ ਰਹਿਣਗੇ ਬੈਂਕ, ਸ਼ਨੀਵਾਰ-ਐਤਵਾਰ ਹੋਵੇਗਾ ਕੰਮਕਾਜ, ਜਾਣੋ ਵਜ੍ਹਾ

Bank Holiday : ਕੱਲ੍ਹ ਸ਼ੁੱਕਰਵਾਰ ਨੂੰ ਬੰਦ ਰਹਿਣਗੇ ਬੈਂਕ, ਸ਼ਨੀਵਾਰ-ਐਤਵਾਰ ਹੋਵੇਗਾ ਕੰਮਕਾਜ, ਜਾਣੋ ਵਜ੍ਹਾ

ਨਵੀਂ ਦਿੱਲੀ — ਜੇਕਰ ਤੁਹਾਡੇ ਕੋਲ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੈ ਤਾਂ ਉਸ ਨੂੰ ਤੁਰੰਤ ਪੂਰਾ ਕਰੋ। ਕੱਲ ਯਾਨੀ ਸ਼ੁੱਕਰਵਾਰ ਨੂੰ ਬੈਂਕ ਬੰਦ ਰਹਿਣਗੇ। ਇਸ ਸਮੇਂ ਦੌਰਾਨ ਤੁਹਾਡੇ ਮਹੱਤਵਪੂਰਨ ਕੰਮ ਅਟਕ ਸਕਦੇ ਹਨ। ਹਾਲਾਂਕਿ ਬੈਂਕ ਸ਼ਨੀਵਾਰ(30 ਮਾਰਚ) ਅਤੇ ਐਤਵਾਰ(31 ਮਾਰਚ) ਨੂੰ ਖੁੱਲੇ ਰਹਿਣਗੇ। ਪਰ ਇਸ ਐਤਵਾਰ ਨੂੰ ਸਾਰੇ ਬੈਂਕ ਨਹੀਂ ਖੁੱਲ੍ਹਣਗੇ, ਸਿਰਫ਼ ਉਹੀ ਬੈਂਕ ਖੁੱਲ੍ਹਣਗੇ ਜਿੱਥੇ ਟੈਕਸ ਵਸੂਲੀ ਦਾ ਕੰਮ ਹੋਵੇਗਾ। ਭਾਰਤੀ ਰਿਜ਼ਰਵ ਬੈਂਕ ਨੇ ਇਨ੍ਹਾਂ ਬੈਂਕਾਂ ਨੂੰ ਟੈਕਸ ਜਮ੍ਹਾਂ ਕਰਾਉਣ ਲਈ ਖੁੱਲ੍ਹੇ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਗੁੱਡ ਫਰਾਈਡੇ, 29 ਮਾਰਚ ਨੂੰ ਕਈ ਸੂਬਿਆਂ ਵਿੱਚ ਬੈਂਕ ਬੰਦ ਰਹਿਣ ਵਾਲੇ ਹਨ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੀ ਛੁੱਟੀਆਂ ਦੀ ਸੂਚੀ ਅਨੁਸਾਰ, ਗੁੱਡ ਫਰਾਈਡੇ ਨੂੰ ਤ੍ਰਿਪੁਰਾ, ਅਸਮ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਸ਼੍ਰੀਨਗਰ ਨੂੰ ਛੱਡ ਕੇ ਸਾਰੇ ਰਾਜਾਂ ਵਿੱਚ ਬੈਂਕ ਬੰਦ ਰਹਿਣਗੇ।

ਇਹ ਸੇਵਾਵਾਂ ਜਾਰੀ ਰਹਿਣਗੀਆਂ

ਗੁੱਡ ਫਰਾਈਡੇ 'ਤੇ ਬੈਂਕ ਬੰਦ ਹੋ ਸਕਦੇ ਹਨ ਪਰ ਆਨਲਾਈਨ ਸੇਵਾਵਾਂ ਜਾਰੀ ਰਹਿਣਗੀਆਂ। ਜੇਕਰ ਤੁਹਾਡੇ ਕੋਲ ਬੈਂਕ ਨਾਲ ਸਬੰਧਤ ਕੋਈ ਕੰਮ ਹੈ ਤਾਂ ਤੁਸੀਂ ਘਰ ਬੈਠੇ ਆਨਲਾਈਨ ਸੇਵਾਵਾਂ ਰਾਹੀਂ ਪੂਰਾ ਕਰ ਸਕਦੇ ਹੋ। ਬੈਂਕ ਛੁੱਟੀ ਦੇ ਬਾਵਜੂਦ ਏਟੀਐਮ ਖੁੱਲ੍ਹੇ ਰਹਿਣਗੇ ਅਤੇ ਸਾਰੀਆਂ ਆਨਲਾਈਨ ਸੇਵਾਵਾਂ ਜਾਰੀ ਰਹਿਣਗੀਆਂ। ਤੁਸੀਂ ਕ੍ਰੈਡਿਟ ਅਤੇ ਡੈਬਿਟ ਕਾਰਡਾਂ ਰਾਹੀਂ ਵੀ ਡਿਜੀਟਲ ਭੁਗਤਾਨ ਕਰ ਸਕਦੇ ਹੋ।

ਕੀ 31 ਮਾਰਚ ਨੂੰ ਖੁੱਲ੍ਹਣਗੇ ਬੈਂਕ?

ਇਸ ਮਹੀਨੇ ਕਈ ਬੈਂਕ 31 ਮਾਰਚ ਐਤਵਾਰ ਨੂੰ ਖੁੱਲ੍ਹੇ ਰਹਿਣ ਵਾਲੇ ਹਨ। ਇਹ ਚਾਲੂ ਵਿੱਤੀ ਸਾਲ ਦਾ ਆਖਰੀ ਦਿਨ ਹੈ। ਆਰਬੀਆਈ ਅਨੁਸਾਰ ਭਾਰਤ ਸਰਕਾਰ ਨੇ 31 ਮਾਰਚ ਨੂੰ ਸਰਕਾਰੀ ਰਸੀਦਾਂ ਅਤੇ ਅਦਾਇਗੀਆਂ ਨਾਲ ਸਬੰਧਤ ਬੈਂਕਾਂ ਦੀਆਂ ਸਾਰੀਆਂ ਸ਼ਾਖਾਵਾਂ ਨੂੰ ਲੈਣ-ਦੇਣ ਲਈ ਖੁੱਲ੍ਹਾ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਵਿੱਤੀ ਸਾਲ 31 ਮਾਰਚ ਨੂੰ ਖਤਮ ਹੁੰਦਾ ਹੈ। ਇਸ ਲਈ ਇਸ ਦਿਨ ਸਬੰਧਤ ਬੈਂਕਾਂ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। 1 ਅਪ੍ਰੈਲ 2024 ਤੋਂ  ਨਵਾਂ ਵਿੱਤੀ ਸਾਲ 2024-25 ਸ਼ੁਰੂ ਹੋਵੇਗਾ।

 

Credit : www.jagbani.com

  • TODAY TOP NEWS