CM ਕੇਜਰੀਵਾਲ ਨੇ ਭਗਵੰਤ ਮਾਨ ਨੂੰ ਧੀ ਦੇ ਜਨਮ ਦੀ ਕੋਰਟ 'ਚ ਦਿੱਤੀ ਵਧਾਈ

CM ਕੇਜਰੀਵਾਲ ਨੇ ਭਗਵੰਤ ਮਾਨ ਨੂੰ ਧੀ ਦੇ ਜਨਮ ਦੀ ਕੋਰਟ 'ਚ ਦਿੱਤੀ ਵਧਾਈ

ਨਵੀਂ ਦਿੱਲੀ- ਅਰਵਿੰਦ ਕੇਜਰੀਵਾਲ ਨੂੰ ਈ.ਡੀ. ਨੇ ਅੱਜ ਰਾਊਜ ਐਵੇਨਿਊ ਕੋਰਟ 'ਚ ਪੇਸ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧੀ ਦੇ ਜਨਮ 'ਤੇ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਦੇ ਬੇਟੀ ਹੋਈ ਹੈ ਉਨ੍ਹਾਂ  ਬਹੁਤ-ਬਹੁਤ ਸ਼ੁੱਭਕਾਮਨਾਵਾਂ।''

ਦੱਸਣਯੋਗ ਹੈ ਕਿ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਅੱਜ ਬੇਟੀ ਨੂੰ ਜਨਮ ਦਿੱਤਾ ਹੈ। ਉਨ੍ਹਾਂ ਵਲੋਂ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪੋਸਟ ਕਰ ਕੇ ਇਸ ਖੁਸ਼ੀ ਨੂੰ ਸਾਂਝਾ ਕੀਤਾ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਵਾਹਿਗੁਰੂ ਜੀ ਨੇ ਧੀ ਦੀ ਦਾਤ ਬਖ਼ਸ਼ੀ ਹੈ, ਜੱਚਾ-ਬੱਚਾ ਦੋਵੇਂ ਤੰਦਰੁਸਤ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS