ਮਨੀਸ਼ ਤਿਵਾੜੀ ਦੇ ਭਾਜਪਾ 'ਚ ਸ਼ਾਮਲ ਹੋਣ ਦਾ ਜਾਣੋ ਸੱਚ

ਮਨੀਸ਼ ਤਿਵਾੜੀ ਦੇ ਭਾਜਪਾ 'ਚ ਸ਼ਾਮਲ ਹੋਣ ਦਾ ਜਾਣੋ ਸੱਚ

ਜਲੰਧਰ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿਚ ਜੋੜ-ਤੋੜ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦਰਮਿਆਨ ਕਾਂਗਰਸ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਐੱਮ. ਪੀ. ਮਨੀਸ਼ ਤਿਵਾੜੀ ਨੇ ਭਾਜਪਾ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ। 'ਜਗਬਾਣੀ' ਨਾਲ ਫੋਨ 'ਤੇ ਗੱਲਬਾਤ ਕਰਦਿਆਂ ਤਿਵਾੜੀ ਨੇ ਕਿਹਾ ਕਿ ਇਹ ਸਾਰੀਆਂ ਖ਼ਬਰਾਂ ਝੂਠੀਆਂ ਹਨ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਨਹੀਂ ਛੱਡਣਗੇ। ਗੌਰਤਲਬ ਹੈ ਕਿ ਮਨੀਸ਼ ਤਿਵਾੜੀ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ ਜਦਕਿ ਪਾਰਟੀ ਵੱਲੋਂ ਅਜੇ ਤਕ ਉਮੀਦਵਾਰ ਨਹੀਂ ਐਲਾਨ ਕੀਤਾ ਗਿਆ ਹੈ। 

ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਕਾਂਗਰਸ ਦੇ ਲੁਧਿਆਣਾ ਤੋਂ ਮੌਜੂਦਾ ਐੱਮ. ਪੀ. ਰਵਨੀਤ ਸਿੰਘ ਬਿੱਟੂ ਬੀਤੇ ਦਿਨੀਂ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ। ਇਸ ਦਰਮਿਆਨ ਸਿਆਸੀ ਗਲਿਆਰਿਆਂ ਵਿਚ ਚਰਚਾ ਸੀ ਕਿ ਮਨੀਸ਼ ਤਿਵਾੜੀ ਵੀ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ, ਇਨ੍ਹਾਂ ਸਾਰੀਆਂ ਅਟਕਲਾਂ 'ਤੇ ਵਿਰਾਮ ਲਗਾਉਂਦਿਆਂ ਤਿਵਾੜੀ ਨੇ ਆਖਿਆ ਹੈ ਕਿ ਉਹ ਕਾਂਗਰਸ ਨਹੀਂ ਛੱਡਣਗੇ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS