ਲੋਕ ਸਭਾ ਚੋਣਾਂ 2024 : ਪੰਜਾਬ ’ਚ ਪਹਿਲੀ ਵਾਰ ਹੋਵੇਗਾ ਚਹੁਕੋਣਾ ਮੁਕਾਬਲਾ

ਲੋਕ ਸਭਾ ਚੋਣਾਂ 2024 : ਪੰਜਾਬ ’ਚ ਪਹਿਲੀ ਵਾਰ ਹੋਵੇਗਾ ਚਹੁਕੋਣਾ ਮੁਕਾਬਲਾ

ਲੁਧਿਆਣਾ-ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਪਹਿਲਾਂ ਹੀ ਵੱਖ-ਵੱਖ ਤੌਰ ’ਤੇ ਲੜਨ ਦਾ ਫੈਸਲਾ ਲੈ ਚੁੱਕੇ ਹਨ, ਜਦੋਂਕਿ ਹੁਣ ਅਕਾਲੀ ਦਲ ਅਤੇ ਭਾਜਪਾ ’ਚ ਗੱਠਜੋੜ ਹੋਣ ਦੀ ਸੰਭਾਵਨਾ ਵੀ ਖ਼ਤਮ ਹੋ ਗਈ ਹੈ, ਜਿਸ ਤੋਂ ਬਾਅਦ ਪੰਜਾਬ ’ਚ ਜੋ ਸਿਆਸੀ ਤਸਵੀਰ ਸਾਹਮਣੇ ਆਈ ਹੈ, ਉਸ ’ਚ ਲੋਕ ਸਭਾ ਚੋਣਾਂ ਦੌਰਾਨ ਪਹਿਲੀ ਵਾਰ ਚਹੁਕੋਣਾ ਮੁਕਾਬਲਾ ਹੋਣ ਜਾ ਰਿਹਾ ਹੈ।

ਹਾਲਾਂਕਿ ਅਕਾਲੀ ਦਲ ਅਤੇ ਭਾਜਪਾ ਦਾ ਮੁੜ ਸਮਝੌਤਾ ਹੋਣ ਸਬੰਧੀ ਹਾਲਾਤ ਬਦਲਣ ਦੀ ਉਮੀਦ ਲਗਾਈ ਜਾ ਰਹੀ ਹੈ ਪਰ ਅਕਾਲੀ ਦਲ ਦੀਆਂ ਸ਼ਰਤਾਂ ਦੇ ਮੱਦੇਨਜ਼ਰ ਭਾਜਪਾ ਨੇ ਇਕੱਲੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ, ਜਿਸ ਕਾਰਨ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਲੋਕ ਸਭਾ ਚੋਣਾਂ ਦੌਰਾਨ ਪੰਜਾਬ ’ਚ ਪਹਿਲੀ ਵਾਰ ਚਹੁਕੋਣਾ ਮੁਕਾਬਲਾ ਹੋਣ ਜਾ ਰਿਹਾ ਹੈ।

ਅਕਾਲੀ ਦਲ ਵੱਲੋਂ ਬਾਦਲ ਪਰਿਵਾਰ ਦੇ ਕਿੰਨੇ ਮੈਂਬਰ ਲੜਲਗੇ ਲੋਕ ਸਭਾ ਚੋਣ

ਭਾਜਪਾ ਵੱਲੋਂ ਪੰਜਾਬ ’ਚ ਇਕੱਲੇ ਲੋਕ ਸਭਾ ਚੋਣਾਂ ਲੜਨ ਦਾ ਫੈਸਲਾ ਲੈਣ ਤੋਂ ਬਾਅਦ ਅਕਾਲੀ ਦਲ ਦੇ ਸਾਹਮਣੇ ਸਾਰੀਆਂ ਸੀਟਾਂ ’ਤੇ ਉਮੀਦਵਾਰਾਂ ਦੇ ਨਾਂ ਫਾਈਨਲ ਕਰਨ ਦੀ ਚੁਣੌਤੀ ਆ ਗਈ ਹੈ। ਇਸ ਦੌਰਾਨ ਵੱਡਾ ਸਵਾਲ ਇਹ ਸਾਹਮਣੇ ਆਇਆ ਹੈ ਕਿ ਬਾਦਲ ਪਰਿਵਾਰ ਦੇ ਕਿੰਨੇ ਮੈਂਬਰ ਲੋਕ ਸਭਾ ਚੋਣਾਂ ਲੜਨਗੇ ਕਿਉਂਕਿ ਮੌਜੂਦਾ ਸਮੇਂ ਦੌਰਾਨ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਦੋਵੇਂ ਹੀ ਐੱਮ. ਪੀ. ਹਨ। ਜੇਕਰ ਉਹ ਦੋਵੇਂ ਇਕ ਵਾਰ ਫਿਰ ਵਿਧਾਨ ਸਭਾ ਚੋਣਾਂ ਲੜਦੇ ਹਨ ਤਾਂ ਵਿਧਾਨ ਸਭਾ ਚੋਣ ਹਾਰਨ ਵਾਲੇ ਉਨ੍ਹਾਂ ਦੇ ਪਰਿਵਾਰ ਦੇ ਬਾਕੀ ਮੈਂਬਰਾਂ ਦੀ ਚਰਚਾ ਹੋਣਾ ਲਾਜ਼ਮੀ ਹੈ।

ਇਨ੍ਹਾਂ ’ਚ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਬਿਕਰਮ ਸਿੰਘ ਮਜੀਠੀਆ ਦੇ ਨਾਂ ਮੁੱਖ ਤੌਰ ’ਤੇ ਸ਼ਾਮਲ ਹਨ, ਜਿਸ ਸਬੰਧੀ ਕਿਆਸ ਲਗਾਏ ਜਾ ਰਹੇ ਹਨ ਕਿ ਕੈਰੋਂ ਜਾਂ ਉਨ੍ਹਾਂ ਦੀ ਪਤਨੀ ਖੰਡੂਰ ਸਾਹਿਬ ਅਤੇ ਮਜੀਠੀਆ ਅੰਮ੍ਰਿਤਸਰ ਤੋਂ ਅਕਾਲੀ ਦਲ ਦੇ ਉਮੀਦਵਾਰ ਹੋ ਸਕਦੇ ਹਨ। ਓਧਰ, ਬਾਦਲ ਪਰਿਵਾਰ ਦੇ ਇਕ ਹੋਰ ਮੈਂਬਰ ਮਨਪ੍ਰੀਤ ਬਾਦਲ ਭਾਜਪਾ ’ਚ ਸ਼ਾਮਲ ਹੋ ਚੁੱਕੇ ਹਨ, ਜੋ ਇਕ ਵਾਰ ਹਰਸਿਮਰਤ ਦੇ ਮੁਕਾਬਲੇ ਬਠਿੰਡਾ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਚੁੱਕੇ ਹਨ। ਹੁਣ ਉਹ ਵਿਧਾਨ ਸਭਾ ਚੋਣ ਹਾਰ ਚੁੱਕੇ ਹਨ ਅਤੇ ਉਨ੍ਹਾਂ ਦੇ ਲੋਕ ਸਭਾ ਚੋਣ ਲੜਨ ਸਬੰਧੀ ਦੁਚਿੱਤੀ ਦੀ ਸਥਿਤੀ ਬਣੀ ਹੋਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS