ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਬੋਲਿਆ ਸੰਯੁਕਤ ਰਾਸ਼ਟਰ; ਭਾਰਤ 'ਚ ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਜ਼ਰੂਰੀ

ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਬੋਲਿਆ ਸੰਯੁਕਤ ਰਾਸ਼ਟਰ; ਭਾਰਤ 'ਚ ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਜ਼ਰੂਰੀ

ਸੰਯੁਕਤ ਰਾਸ਼ਟਰ- ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਤਾਰੇਸ ਦੇ ਇਕ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਨੂੰ "ਉਮੀਦ" ਹੈ ਕਿ ਭਾਰਤ ਅਤੇ ਕਿਸੇ ਵੀ ਹੋਰ ਦੇਸ਼ ਵਿਚ, ਜਿੱਥੇ ਚੋਣਾਂ ਹੋ ਰਹੀਆਂ ਹਨ, ਲੋਕਾਂ ਦੇ 'ਰਾਜਨੀਤਿਕ ਅਤੇ ਨਾਗਰਿਕ ਅਧਿਕਾਰਾਂ' ਦੀ ਰਾਖੀ ਕੀਤੀ ਜਾਵੇਗੀ ਅਤੇ ਹਰ ਕੋਈ ਇਕ "ਮੁਕਤ ਅਤੇ ਨਿਰਪੱਖ" ਮਾਹੌਲ ਵਿੱਚ ਵੋਟ ਪਾਉਣ ਦੇ ਯੋਗ ਹੋਵੇਗਾ। ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਵਿਰੋਧੀ ਪਾਰਟੀ ਕਾਂਗਰਸ ਦੇ ਬੈਂਕ ਖਾਤਿਆਂ ਤੋਂ ਲੈਣ-ਦੇਣ 'ਤੇ ਪਾਬੰਦੀ ਦੇ ਮੱਦੇਨਜ਼ਰ ਭਾਰਤ ਵਿਚ ਆਉਣ ਵਾਲੀਆਂ ਰਾਸ਼ਟਰੀ ਚੋਣਾਂ ਤੋਂ ਪਹਿਲਾਂ ਸਿਆਸੀ ਸਥਿਤੀ 'ਤੇ ਪੁੱਛੇ ਗਏ ਸਵਾਲ ਦੇ ਜਵਾਬ 'ਚ ਵੀਰਵਾਰ ਨੂੰ ਇਹ ਟਿੱਪਣੀਆਂ ਕੀਤੀਆਂ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS