SGPC ਵਲੋਂ ਸਾਲ 2024-25 ਲਈ 12 ਅਰਬ 60 ਕਰੋੜ ਤੋਂ ਵੱਧ ਦਾ ਬਜਟ ਪਾਸ

SGPC ਵਲੋਂ ਸਾਲ 2024-25 ਲਈ 12 ਅਰਬ 60 ਕਰੋੜ ਤੋਂ ਵੱਧ ਦਾ ਬਜਟ ਪਾਸ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲਾਨਾ ਬਜਟ ਪੇਸ਼ ਕੀਤਾ ਗਿਆ ਹੈ। ਸਲਾਨਾ ਬਜਟ ਜਰਨਲ ਇਜਲਾਸ 2024-25 ਸ੍ਰੀ ਹਰਿਮੰਦਰ ਸਾਹਿਬ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਇਆ। ਇਸ ਦੌਹਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਅਹੁਦੇ ਤੇ ਮੈਂਬਰ ਸ਼ਾਮਲ ਹੋਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਹੋਏ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਪਿਛਲੀ ਵਾਰ 11 ਅਰਬ 38 ਕਰੋੜ 14 ਲੱਖ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਸੀ ਅਤੇ ਇਸ ਵਾਰ ਸ਼੍ਰੌਮਣੀ ਕਮੇਟੀ ਵਲੋਂ , 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੂਪਏ ਦਾ ਬਜਟ ਪੇਸ਼ ਕੀਤਾ ਗਿਆ ਹੈ।

ਇਜਲਾਸ ਤੋਂ ਪਹਿਲਾਂ ਪ੍ਰਧਾਨ ਧਾਮੀ ਵੱਲੋਂ ਸ਼ੋਕ ਮਤੇ ਪੜ੍ਹੇ ਗਏ ਹਨ। ਬਜਟ ਦੇ ਸ਼ੁਰੂ ਵਿੱਚ ਹੀ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਜੇਲ੍ਹ ਵਿੱਚ ਬੰਦ ਕੈਦੀ ਸਿੱਖ ਸੰਵਿਧਾਨ ਅਨੁਸਾਰ ਦੁੱਗਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਕੇਂਦਰ ਉਨ੍ਹਾਂ ਨੂੰ ਰਿਹਾਅ ਕਰਨ ਵੱਲ ਧਿਆਨ ਨਹੀਂ ਦੇ ਰਿਹਾ। ਸ਼੍ਰੋਮਣੀ ਕਮੇਟੀ ਵੱਲੋਂ 5 ਮੈਂਬਰੀ ਕਮੇਟੀ ਬਣਾਈ ਗਈ ਸੀ ਪਰ ਕੇਂਦਰ ਨੇ ਸਮਾਂ ਨਹੀਂ ਦਿੱਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਪ੍ਰਤੀ ਗੈਰ-ਜ਼ਿੰਮੇਵਾਰਾਨਾ ਰਵੱਈਆ ਹੈ।  ਉਨ੍ਹਾਂ ਕਿਹਾ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਤਿਹਾਸ ਜਾਲਮ ਮੁਗਲ ਹਕੂਮਤ ਦਾ ਵੀ ਹੰਕਾਰ ਤੋੜਨ ਵਾਲਾ ਰਿਹਾ ਹੈ ਅਤੇ ਇਥੇ ਵੱਡੇ-ਵੱਡੇ ਹੁਕਮਰਾਨ ਅਤੇ ਮਹਾਰਾਜੇ ਵੀ ਝੁਕਦੇ ਰਹੇ ਹਨ। ਅੱਜ ਦਾ ਜਨਰਲ ਇਜਲਾਸ ਕੇਂਦਰ ਸਰਕਾਰ ਨੂੰ ਸਪੱਸ਼ਟ ਕਰਦਾ ਹੈ ਕਿ ਬੰਦੀ ਸਿੰਘਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਦਾ ਵਜੂਦ ਇਤਿਹਾਸ ਅਤੇ ਸਿਧਾਂਤ ਦੀ ਧਾਰਾ ਨਾਲ ਜੁੜਿਆ ਹੋਇਆ ਹੈ। ਇਸ ਲਈ ਕੇਂਦਰ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਕਰਦਿਆਂ ਬੰਦੀ ਸਿੰਘਾਂ ਦੇ ਮਾਮਲੇ ’ਤੇ ਪੰਜ ਮੈਂਬਰੀ ਕਮੇਟੀ ਨਾਲ ਗੱਲਬਾਤ ਦਾ ਰਾਹ ਖੋਲ੍ਹੇ ਅਤੇ ਸਿੱਖ ਕੌਮ ਨੂੰ ਸੰਘਰਸ਼ ਦੇ ਰਾਹ ’ਤੇ ਤੁਰਨ ਲਈ ਮਜ਼ਬੂਰ ਨਾ ਕਰੇ।

ਜ਼ਿਕਰਯੋਗ ਹੈ ਕਿ ਪਿਛਲੀ ਵਾਰ 11 ਅਰਬ 38 ਕਰੋੜ 14 ਲੱਖ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਸੀ ਅਤੇ ਇਸ ਵਾਰ ਸ਼੍ਰੌਮਣੀ ਕਮੇਟੀ ਵਲੋਂ  12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੂਪਏ ਦਾ ਬਜਟ ਪੇਸ਼ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS