ਵਿਸਾਖੀ ਮੇਲੇ 'ਚ ਨੌਜਵਾਨ ਦੇ ਕਤਲ ਦਾ ਮਾਮਲਾ: ਤਿੰਨ ਵਿਅਕਤੀਆਂ ਨੂੰ ਪੁਲਸ ਨੇ ਕੀਤਾ ਕਾਬੂ

ਵਿਸਾਖੀ ਮੇਲੇ 'ਚ ਨੌਜਵਾਨ ਦੇ ਕਤਲ ਦਾ ਮਾਮਲਾ: ਤਿੰਨ ਵਿਅਕਤੀਆਂ ਨੂੰ ਪੁਲਸ ਨੇ ਕੀਤਾ ਕਾਬੂ

ਦੀਨਾਨਗਰ-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਪੰਡੋਰੀ ਵਿਖੇ ਵਿਸਾਖੀ ਦੇ ਮੇਲੇ ਦੌਰਾਨ ਮੋਢੇ ਨਾਲ ਮੋਢਾ ਖੈਣ ਤੋਂ ਹੋਏ ਝਗੜੇ ਦੌਰਾਨ ਇੱਕ ਨੌਜਵਾਨ  ਰਾਜੂ (25) ਪੁੱਤਰ ਪੁੱਤਰ ਭੀਮ ਨਰਾਇਣ ਮੂਲ ਰੂਪ ਮਥੁਰਾ ਦੇ ਪਿੰਡ ਧਰੋਲੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੁਲਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਸੀ। ਇਸ ਉਪਰੰਤ ਪੁਲਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ।

ਇਸ ਦੌਰਾਨ ਪੁਲਸ ਵੱਲੋਂ ਤਰੁੰਤ ਇਸ ਸਾਰੇ ਮਾਮਲੇ ਦੀ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਹਾਇਤਾ ਨਾਲ ਜਾਂਚ ਪੜਤਾਲ ਕਰਨ ਉਪਰੰਤ 15 ਘੰਟਿਆਂ ਵਿੱਚ ਸਾਰਾ ਮਾਮਲਾ ਸੁਲਝਾਉਣ ਵਿਚ ਕਾਮਯਾਬੀ ਹਾਸਲ ਕੀਤੀ। ਪੁਲਸ ਨੇ ਮੁਦਈ ਰਾਹੁਲ ਪੁੱਤਰ ਵੀਨਾ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਸੰਜੂ ਮਸੀਹ, ਰਾਹੁਲ ਮਸੀਹ ਪੁੱਤਰਾਨ ਰਾਜੂ ਮਸੀਹ(ਦੋਨੇ ਸਕੇ ਭਰਾ) ਅਤੇ ਅਮਨ ਕੁਮਾਰ ਪੁੱਤਰ ਹਰਭਜਨ ਲਾਲ ਸਾਰੇ ਵਾਸੀ ਸਾਹੋਵਾਲ ਵਿਰੁੱਧ ਧਾਰਾ 302, 34 ਆਈ. ਪੀ. ਸੀ. ਐਕਟ ਤਹਿਤ ਮਾਮਲਾ ਦਰਜ ਕਰਕੇ ਤਿੰਨੋਂ ਮੁਲਜ਼ਮਾਂ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS