ਸਲਮਾਨ ਖ਼ਾਨ ਦੇ ਘਰ ’ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰਾਂ ਨੂੰ ਭੁਜ ਤੋਂ ਲਿਆਂਦਾ ਮੁੰਬਈ, ਏਅਰਪੋਰਟ ਤੋਂ ਤਸਵੀਰਾਂ ਵਾਇਰਲ

ਸਲਮਾਨ ਖ਼ਾਨ ਦੇ ਘਰ ’ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰਾਂ ਨੂੰ ਭੁਜ ਤੋਂ ਲਿਆਂਦਾ ਮੁੰਬਈ, ਏਅਰਪੋਰਟ ਤੋਂ ਤਸਵੀਰਾਂ ਵਾਇਰਲ

ਮੁੰਬਈ : ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਦੇ ਘਰ 'ਤੇ ਫਾਇਰਿੰਗ ਕਰਕੇ ਮੌਕੇ ਤੋਂ ਫਰਾਰ ਹੋਏ ਦੋਵੇਂ ਦੋਸ਼ੀਆਂ ਨੂੰ ਕ੍ਰਾਈਮ ਬ੍ਰਾਂਚ ਦੀ ਮਦਦ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਵਾਂ ਨੂੰ ਗੁਜਰਾਤ ਦੇ ਭੁਜ ਤੋਂ ਫੜਿਆ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਫਲਾਈਟ ਰਾਹੀਂ ਗੁਜਰਾਤ ਤੋਂ ਮੁੰਬਈ ਲਿਆਂਦਾ ਗਿਆ ਹੈ।

 PunjabKesari

ਗੁਜਰਾਤ ਤੋਂ ਲਿਆਂਦਾ ਗਿਆ ਮੁੰਬਈ 
ਮੁੰਬਈ ਏਅਰਪੋਰਟ ਤੋਂ ਮੁਲਜ਼ਮਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਇੱਕ ਦੋਸ਼ੀ ਦੀ ਝਲਕ ਦੇਖੀ ਜਾ ਸਕਦੀ ਹੈ, ਜਿਸ ਨੂੰ ਕਾਲੇ ਕੱਪੜੇ ਨਾਲ ਮੂੰਹ ਢੱਕ ਕੇ ਲਿਜਾਇਆ ਜਾ ਰਿਹਾ ਹੈ। ਇਸ ਦੌਰਾਨ ਚਾਰੇ ਪਾਸੇ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ।

PunjabKesari

ਹਰ ਪਾਸੇ ਪੁਲਸ ਕਾਂਸਟੇਬਲ ਹੀ ਨਜ਼ਰ ਆ ਰਹੇ ਹਨ। ਇਸ ਦੌਰਾਨ ਸੁਰੱਖਿਆ ਕਰਮੀਆਂ ਅਤੇ ਮੀਡੀਆ ਦਾ ਵੀ ਭਾਰੀ ਇਕੱਠ ਦੇਖਣ ਨੂੰ ਮਿਲਿਆ। ਮੁਲਜ਼ਮਾਂ ਨੂੰ ਪੁਲਸ ਦੀ ਨਿਗਰਾਨੀ ਹੇਠ ਗੱਡੀ 'ਚ ਬਿਠਾ ਕੇ ਲਿਜਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਦੋਵੇਂ ਦੋਸ਼ੀ ਬਿਹਾਰ ਦੇ ਚੰਪਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਦੋਵੇਂ ਫਰਵਰੀ ਮਹੀਨੇ 'ਚ ਮੁੰਬਈ ਆਏ ਸਨ ਅਤੇ ਉਦੋਂ ਤੋਂ ਹੀ ਇਸ ਦੀ ਯੋਜਨਾ ਬਣਾ ਰਹੇ ਸਨ।

PunjabKesari

ਸਲਮਾਨ ਨੂੰ ਮਿਲੀਆਂ ਧਮਕੀਆਂ, ਹਰਿਆਣਾ ਦੇ ਸ਼ੂਟਰ ਨਾਲ ਜੁੜੇ ਤਾਰ
ਧਿਆਨ ਯੋਗ ਹੈ ਕਿ ਬਿਸ਼ਨੋਈ ਨੇ ਸਲਮਾਨ ਨੂੰ ਪਹਿਲਾਂ ਵੀ ਕਥਿਤ ਤੌਰ ’ਤੇ ਧਮਕੀ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ। ਸੋਮਵਾਰ ਨੂੰ ਹੋਈ ਗੋਲੀਬਾਰੀ ਮਾਮਲੇ ’ਚ ਵਿਸ਼ਾਲ ਉਰਫ਼ ਕਾਲੂ ਦਾ ਨਾਂ ਵੀ ਚਰਚਾ ’ਚ ਆਇਆ ਸੀ। ਕਾਲੂ ਹਰਿਆਣਾ ਦੇ ਗੁਰੂਗ੍ਰਾਮ ਦਾ ਰਹਿਣ ਵਾਲਾ ਹੈ, ਉਹ ਰੋਹਤਕ ਪੁਲਸ ਦੀ ਵਾਂਟੇਡ ਸੂਚੀ ’ਚ ਸ਼ਾਮਲ ਹੈ।

PunjabKesari

ਕਾਲੂ ਲਾਰੈਂਸ ਗੈਂਗ ਦਾ ਸ਼ੂਟਰ ਹੈ ਤੇ ਉਸ ਦਾ ਨਾਮ ਹਰਿਆਣਾ ਦੇ ਰੋਹਤਕ ’ਚ ਇਕ ਸਕਰੈਪ ਵਪਾਰੀ ਦੇ ਕਤਲ ਤੋਂ ਬਾਅਦ ਚਰਚਾ ’ਚ ਆਇਆ ਸੀ। ਤੁਹਾਨੂੰ ਦੱਸ ਦੇਈਏ ਕਿ ਰਾਜਸਥਾਨ ਦੇ ਜੋਧਪੁਰ ਨਾਲ ਜੁੜੇ ਕਾਲੇ ਹਿਰਨ ਸ਼ਿਕਾਰ ਮਾਮਲੇ ’ਚ ਲਾਰੈਂਸ ਨੇ ਸਲਮਾਨ ਨੂੰ ਮੁਆਫ਼ੀ ਮੰਗਣ ਜਾਂ ਨਤੀਜੇ ਭੁਗਤਣ ਵਰਗੀਆਂ ਧਮਕੀਆਂ ਦਿੱਤੀਆਂ ਹਨ। ਉਹ ਆਪਣੇ ਆਪ ਨੂੰ ਬਿਸ਼ਨੋਈ ਭਾਈਚਾਰੇ ਦੇ ਹੱਕ ’ਚ ਆਵਾਜ਼ ਉਠਾਉਣ ਵਾਲਾ ਵਿਅਕਤੀ ਦੱਸਦਾ ਹੈ।

PunjabKesari

ਗੋਲੀਬਾਰੀ ਦੇ ਸ਼ੱਕੀ ਕਿਸ ਤਰ੍ਹਾਂ ਦੇ ਦਿਖਾਈ ਦਿੰਦੇ ਹਨ, ਸਲਮਾਨ ਦੀ ਸੁਰੱਖਿਆ ਵਧਾਉਣ ਦੇ ਨਿਰਦੇਸ਼
ਪੂਰੇ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਮੁੰਬਈ ਪੁਲਸ ਦੀ ਅਪਰਾਧ ਸ਼ਾਖਾ ਮਾਮਲੇ ਦੀ ਜਾਂਚ ਕਰ ਰਹੀ ਹੈ। ਸੋਮਵਾਰ ਨੂੰ ਨਿਊਜ਼ ਏਜੰਸੀ ਪੀ. ਟੀ. ਆਈ. ਨੇ ਸੀ. ਸੀ. ਟੀ. ਵੀ. ਫੁਟੇਜ ਤੋਂ ਲਈ ਗਈ ਤਸਵੀਰ ਜਾਰੀ ਕੀਤੀ। ਤਸਵੀਰ ’ਚ ਦੋਸ਼ੀ ਨੂੰ ਟੋਪੀ ਪਹਿਨੇ ਤੇ ਮੋਢਿਆਂ ’ਤੇ ਬੈਗ ਚੁੱਕੀ ਦੇਖਿਆ ਜਾ ਸਕਦਾ ਹੈ। ਕ੍ਰਾਈਮ ਬ੍ਰਾਂਚ ਨੂੰ ਜਾਂਚ ਸੌਂਪਣ ਤੋਂ ਪਹਿਲਾਂ ਬਾਂਦਰਾ ਪੁਲਸ ਦੇ ਇਕ ਅਧਿਕਾਰੀ ਨੇ ਕਿਹਾ, ‘‘ਭਾਰਤੀ ਦੰਡਾਵਲੀ (ਆਈ. ਪੀ. ਸੀ.) ਤੇ ਆਰਮਜ਼ ਐਕਟ ਦੀ ਧਾਰਾ 307 (ਹੱਤਿਆ ਦੀ ਕੋਸ਼ਿਸ਼) ਦੇ ਤਹਿਤ ਇਕ ‘ਅਣਪਛਾਤੇ ਵਿਅਕਤੀ’ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਐਤਵਾਰ ਨੂੰ ਗੋਲੀਬਾਰੀ ਤੋਂ ਪਹਿਲਾਂ ਸਲਮਾਨ ਨੂੰ ਮਿਲੀਆਂ ਧਮਕੀਆਂ ਦੇ ਮੱਦੇਨਜ਼ਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਵੀ ਮੁੰਬਈ ਪੁਲਸ ਕਮਿਸ਼ਨਰ ਨਾਲ ਗੱਲ ਕੀਤੀ ਤੇ ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿੱਤੇ।

PunjabKesari

Credit : www.jagbani.com

  • TODAY TOP NEWS