ਲੋਕ ਸਭਾ ਚੋਣਾਂ: ਕਾਂਗਰਸ ਵੱਲੋਂ ਪੰਜਾਬ 'ਚ ਜਲਦੀ ਹੀ ਐਲਾਨੇ ਜਾਣਗੇ ਉਮੀਦਵਾਰ! ਇਨ੍ਹਾਂ ਨਾਂਵਾਂ 'ਤੇ ਲੱਗ ਸਕਦੀ ਹੈ ਮੋਹਰ

ਲੋਕ ਸਭਾ ਚੋਣਾਂ: ਕਾਂਗਰਸ ਵੱਲੋਂ ਪੰਜਾਬ 'ਚ ਜਲਦੀ ਹੀ ਐਲਾਨੇ ਜਾਣਗੇ ਉਮੀਦਵਾਰ! ਇਨ੍ਹਾਂ ਨਾਂਵਾਂ 'ਤੇ ਲੱਗ ਸਕਦੀ ਹੈ ਮੋਹਰ

ਜਲੰਧਰ– ਬੀਤੇ ਦਿਨੀਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਲੋਕ ਸਭਾ ਉਮੀਦਵਾਰਾਂ ਦੀ ਤੀਜੀ ਤੇ ਅਖ਼ੀਰਲੀ ਸੂਚੀ ਜਾਰੀ ਕਰ ਦਿੱਤੀ ਗਈ। ਉੱਥੇ ਹੀ ਦੂਜੀਆਂ ਪਾਰਟੀਆਂ ਵੱਲੋਂ ਵੀ ਕੁਝ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਵੱਲੋਂ ਪੰਜਾਬ ਦੇ ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਵੀ ਇਕ-ਦੋ ਦਿਨਾਂ ’ਚ ਹੋ ਜਾਣ ਦੇ ਆਸਾਰ ਹਨ। 

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ 2024: ਪੰਜਾਬ ਕਾਂਗਰਸ ਦਾ ਇਕ ਹੋਰ ਥੰਮ੍ਹ ਚੱਲਿਆ ਭਾਜਪਾ ਵੱਲ! ਮਿਲ ਸਕਦੀ ਹੈ ਟਿਕਟ

ਦੱਸਿਆ ਜਾ ਰਿਹਾ ਹੈ ਕਿ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਨੂੰ ਚੋਣ ਮੈਦਾਨ ਵਿਚ ਉਤਾਰੇ ਜਾਣ ਦੀ ਸੰਭਾਵਨਾ ਹੈ। ਇਸ ਵੇਲੇ ਖਡੂਰ ਸਾਹਿਬ ਦੇ ਮੌਜੂਦਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਹਨ, ਜਿਨ੍ਹਾਂ ਨੇ ਬੀਤੇ ਦਿਨੀਂ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਸ੍ਰੀ ਅਨੰਦਪੁਰ ਸਾਹਿਬ ਸੀਟ ’ਤੇ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਦਾ ਨਾਂ ਚੱਲ ਰਿਹਾ ਹੈ। ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਸਾਬਕਾ ਸੰਸਦ ਮੈਂਬਰ ਸਵ. ਸੰਤੋਖ ਚੌਧਰੀ ਦੀ ਪੁੱਤਰੀ ਦਾ ਨਾਂ ਲਿਆ ਜਾ ਰਿਹਾ ਹੈ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS