ਪੰਜਾਬ 'ਚ ਲੋਕ ਸਭਾ ਚੋਣਾਂ ਤੋਂ ਬਾਅਦ ਵੀ ਚੜ੍ਹਿਆ ਰਹੇਗਾ ਸਿਆਸੀ ਪਾਰਾ! ਪਾਰਟੀਆਂ 'ਚ ਚੱਲਦੀ ਰਹੇਗੀ ਖਿੱਚੋਤਾਣ

ਪੰਜਾਬ 'ਚ ਲੋਕ ਸਭਾ ਚੋਣਾਂ ਤੋਂ ਬਾਅਦ ਵੀ ਚੜ੍ਹਿਆ ਰਹੇਗਾ ਸਿਆਸੀ ਪਾਰਾ! ਪਾਰਟੀਆਂ 'ਚ ਚੱਲਦੀ ਰਹੇਗੀ ਖਿੱਚੋਤਾਣ

ਜਲੰਧਰ- ਦੇਸ਼ ’ਚ ਲੋਕ ਸਭਾ ਚੋਣਾਂ ਤਾਂ ਜੂਨ ਦੇ ਪਹਿਲੇ ਹਫ਼ਤੇ ’ਚ ਖ਼ਤਮ ਹੋ ਜਾਣਗੀਆਂ ਅਤੇ ਚੋਣ ਬੁਖਾਰ ਹੌਲੀ-ਹੌਲੀ ਉਤਰਨਾ ਸ਼ੁਰੂ ਹੋ ਜਾਵੇਗਾ ਪਰ ਪੰਜਾਬ ’ਚ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਨੂੰ ਅਗਲੇ ਕੁਝ ਸਮੇਂ ਤਕ ਆਪਸ ’ਚ ਸਿਆਸੀ ਤੌਰ ’ਤੇ ਭਿੜਨਾ ਪਵੇਗਾ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਕਾਂਗਰਸ ਵੱਲੋਂ ਪੰਜਾਬ 'ਚ ਜਲਦੀ ਹੀ ਐਲਾਨੇ ਜਾਣਗੇ ਉਮੀਦਵਾਰ! ਇਨ੍ਹਾਂ ਨਾਂਵਾਂ 'ਤੇ ਲੱਗ ਸਕਦੀ ਹੈ ਮੋਹਰ

ਪੰਜਾਬ ’ਚ ਅੱਜ 3 ਹੋਰ ਵਿਧਾਇਕਾਂ ਨੂੰ ਲੋਕ ਸਭਾ ਚੋਣਾਂ ’ਚ ਟਿਕਟ ਦਿੱਤੇ ਜਾਣ ਪਿੱਛੋਂ ਇਹ ਤੈਅ ਹੋ ਗਿਆ ਹੈ ਕਿ ਲੋਕ ਸਭਾ ਚੋਣਾਂ ਸੰਪੰਨ ਹੋਣ ਪਿੱਛੋਂ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਨੂੰ ਆਪਸ ’ਚ ਭਿੜਨਾ ਪਵੇਗਾ। ਵਿਧਾਨ ਸਭਾ ਦੀਆਂ ਖਾਲੀ ਹੋਣ ਵਾਲੀਆਂ ਸੀਟਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਅੰਦਰ ਖਿੱਚੋਤਾਣ ਚੱਲਦੀ ਰਹੇਗੀ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੇ 5 ਮੰਤਰੀਆਂ ਨੂੰ ਲੋਕ ਸਭਾ ਲਈ ਟਿਕਟ ਦਿੱਤੀ ਸੀ।

‘ਆਪ’ ਨੇ ਸੂਬੇ ’ਚ ਹੁਣ ਤਕ 5 ਮੰਤਰੀਆਂ ਤੋਂ ਇਲਾਵਾ 3 ਵਿਧਾਇਕਾਂ ਨੂੰ ਟਿਕਟਾਂ ਦਿੱਤੀਆਂ ਹਨ। ਇਸ ਤਰ੍ਹਾਂ ਕੁੱਲ 8 ਵਿਧਾਨ ਸਭਾ ਸੀਟਾਂ ਦੀ ਪ੍ਰਤੀਨਿਧਤਾ ਕਰਨ ਵਾਲੇ ‘ਆਪ’ ਆਗੂ ਚੋਣ ਮੈਦਾਨ ’ਚ ਉਤਰੇ ਹੋਏ ਹਨ। ਇਨ੍ਹਾਂ 8 ਸੀਟਾਂ ’ਚੋਂ ਜਿੰਨੀਆਂ ਸੀਟਾਂ ’ਤੇ ਵੀ ਉਮੀਦਵਾਰ ਜੇਤੂ ਹੋਣਗੇ ਓਨੀਆਂ ’ਤੇ ਕੇਂਦਰੀ ਚੋਣ ਕਮਿਸ਼ਨ ਨੂੰ ਲੋਕ ਸਭਾ ਚੋਣਾਂ ਸੰਪੰਨ ਹੋਣ ਦੇ 6 ਮਹੀਨਿਆਂ ਅੰਦਰ ਵਿਧਾਨ ਸਭਾ ਚੋਣਾਂ ਕਰਵਾਉਗੀਆਂ ਪੈਣਗੀਆਂ।

ਪਿਛਲੇ ਦਿਨੀਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ’ਚ ਸ਼ਾਮਲ ਹੋਏ ਸ਼ੀਤਲ ਅੰਗੁਰਾਲ ਦਾ ਅਸਤੀਫਾ ਭਾਵੇਂ ਸਵੀਕਾਰ ਨਹੀਂ ਹੋਇਆ ਪਰ ਫਿਰ ਵੀ ਦੇਰ-ਸਵੇਰ ਉਨ੍ਹਾਂ ਦੀ ਵੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਖਾਲੀ ਹੋ ਜਾਵੇਗੀ। ਇਸ ਲਈ ਇਸ ਸੀਟ ’ਤੇ ਵੀ ਕੇਂਦਰੀ ਚੋਣ ਕਮਿਸ਼ਨ ਨੂੰ ਉਪ-ਚੋਣ ਕਰਵਾਉਣੀ ਪਵੇਗੀ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ 2024: ਪੰਜਾਬ ਕਾਂਗਰਸ ਦਾ ਇਕ ਹੋਰ ਥੰਮ੍ਹ ਚੱਲਿਆ ਭਾਜਪਾ ਵੱਲ! ਮਿਲ ਸਕਦੀ ਹੈ ਟਿਕਟ

ਲੋਕ ਸਭਾ ਚੋਣਾਂ ਸੰਪੰਨ ਹੋਣ ’ਤੇ ਭਾਵੇਂ ਸਿਆਸਤਦਾਨਾਂ ਨੂੰ ਰਾਹਤ ਮਿਲੇਗੀ ਪਰ ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਸਿਆਸੀ ਆਗੂਆਂ ਵਿਚਾਲੇ ਆਪਸੀ ਖਿੱਚੋਤਾਣ ਚੱਲਦੀ ਰਹੇਗੀ। ਲੋਕ ਸਭਾ ਚੋਣਾਂ ਸੰਪੰਨ ਹੋਣ ਪਿੱਛੋਂ ਪੰਜਾਬ ਸਰਕਾਰ ਦਾ ਪੂਰਾ ਧਿਆਨ ਉਪ-ਚੋਣਾਂ ਵੱਲ ਰਹੇਗਾ, ਇਸ ਲਈ ਖਾਲੀ ਹੋਣ ਵਾਲੀਆਂ ਸੀਟਾਂ ’ਤੇ ਸਰਕਾਰ ਵਲੋਂ ਵਿਕਾਸ ਕਾਰਜ ਕਰਵਾਉਣ ਲਈ ਵੱਧ ਧਿਆਨ ਦਿੱਤਾ ਜਾਵੇਗਾ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS