PM ਮੋਦੀ ਤੇ ਰਾਜਨਾਥ ਸਿੰਘ ਦੇ ਅੱਤਵਾਦੀਆਂ ਨੂੰ ਮਾਰਨ ਵਾਲੇ ਬਿਆਨ 'ਤੇ ਜਾਣੋ ਕੀ ਬੋਲਿਆ ਅਮਰੀਕਾ

PM ਮੋਦੀ ਤੇ ਰਾਜਨਾਥ ਸਿੰਘ ਦੇ ਅੱਤਵਾਦੀਆਂ ਨੂੰ ਮਾਰਨ ਵਾਲੇ ਬਿਆਨ 'ਤੇ ਜਾਣੋ ਕੀ ਬੋਲਿਆ ਅਮਰੀਕਾ

ਵਾਸ਼ਿੰਗਟਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਅੱਤਵਾਦੀਆਂ ਨੂੰ ਮਾਰਨ ਲਈ ਸਰਹੱਦ ਪਾਰ ਕਰਨ ਦੇ ਕਥਿਤ ਬਿਆਨਾਂ 'ਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੇ ਪ੍ਰਸ਼ਾਸਨ ਨੇ ਕਿਹਾ ਕਿ ਅਮਰੀਕਾ ਇਸ ਮੁੱਦੇ ਵਿਚ ਦਖ਼ਲ ਨਹੀਂ ਦੇਵੇਗਾ ਪਰ ਉਸ ਨੇ 'ਭਾਰਤ ਅਤੇ ਪਾਕਿਸਤਾਨ ਨੂੰ ਤਣਾਅ ਵਧਾਉਣ ਤੋਂ ਬਚਣ ਅਤੇ ਗੱਲਬਾਤ ਰਾਹੀਂ ਹੱਲ ਕੱਢਣ' ਦੀ ਬੇਨਤੀ ਕੀਤੀ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਗੱਲ ਕਹੀ। ਉਨ੍ਹਾਂ ਤੋਂ ਅੱਤਵਾਦੀਆਂ ਨੂੰ ਖ਼ਤਮ ਕਰਨ ਲਈ ਭਾਰਤ ਦੇ ਦੂਜੇ ਦੇਸ਼ਾਂ ਵਿਚ ਕਥਿਤ ਕਾਰਵਾਈਆਂ ਬਾਰੇ ਸਵਾਲ ਪੁੱਛਿਆ ਗਿਆ ਸੀ।

ਹਾਲ ਹੀ 'ਚ ਬ੍ਰਿਟਿਸ਼ ਅਖਬਾਰ 'ਦਿ ਗਾਰਡੀਅਨ' ਨੇ ਆਪਣੀ ਇਕ ਖ਼ਬਰ 'ਚ ਕਿਹਾ ਸੀ ਕਿ 2019 ਤੋਂ ਭਾਰਤੀ ਖੁਫੀਆ ਏਜੰਸੀਆਂ ਨੇ ਰਾਸ਼ਟਰੀ ਸੁਰੱਖਿਆ ਨੂੰ ਲੈ ਕੇ ਸਖਤ ਰੁਖ ਅਪਣਾਉਂਦੇ ਹੋਏ ਪਾਕਿਸਤਾਨ 'ਚ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਸੇ ਸਬੰਧੀ ਰੱਖਿਆ ਮੰਤਰੀ ਨੂੰ ਸਵਾਲ ਪੁੱਛਿਆ ਗਿਆ ਸੀ। ਪ੍ਰਧਾਨ ਮੰਤਰੀ ਮੋਦੀ ਨੇ ਵੀ ਸਰਹੱਦ ਪਾਰ ਅੱਤਵਾਦ ਨਾਲ ਨਜਿੱਠਣ ਲਈ ਕਥਿਤ ਤੌਰ 'ਤੇ ਇਸੇ ਤਰ੍ਹਾਂ ਦੀ ਕਾਰਵਾਈ ਦੀ ਵਾਰ-ਵਾਰ ਗੱਲ ਕੀਤੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

Credit : www.jagbani.com

  • TODAY TOP NEWS