ਗੁਆਂਢੀ ਮੁਲਕ 'ਚ ਤੇਲ ਦੀਆਂ ਕੀਮਤਾਂ ਨੂੰ ਲੱਗੀ ਅੱਗ, 293.94 ਰੁਪਏ ਪ੍ਰਤੀ ਲੀਟਰ ਹੋਈ ਪੈਟਰੋਲ ਦੀ ਕੀਮਤ

ਗੁਆਂਢੀ ਮੁਲਕ 'ਚ ਤੇਲ ਦੀਆਂ ਕੀਮਤਾਂ ਨੂੰ ਲੱਗੀ ਅੱਗ, 293.94 ਰੁਪਏ ਪ੍ਰਤੀ ਲੀਟਰ ਹੋਈ ਪੈਟਰੋਲ ਦੀ ਕੀਮਤ

ਇਸਲਾਮਾਬਾਦ- ਪਾਕਿਸਤਾਨ 'ਚ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਇਕ ਹੋਰ ਝਟਕਾ ਲੱਗਾ ਹੈ। ਦਰਅਸਲ ਪਾਕਿਸਤਾਨ ਸਰਕਾਰ ਨੇ ਪੈਟਰੋਲ ਦੀ ਕੀਮਤ ਵਿਚ 4.53 ਰੁਪਏ ਪ੍ਰਤੀ ਲਿਟਰ ਅਤੇ ਹਾਈ ਸਪੀਡ ਡੀਜ਼ਲ ਦੀ ਕੀਮਤ ਵਿਚ 8.14 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਡਾਨ ਅਖ਼ਬਾਰ ਦੀ ਰਿਪੋਰਟ ਮੁਤਾਬਕ ਨਵੀਨਤਮ ਕੀਮਤ ਸੋਧ ਨਾਲ ਪਾਕਿਸਤਾਨ ਵਿਚ ਹੁਣ ਪੈਟਰੋਲ ਦੀ ਕੀਮਤ 289.41 ਰੁਪਏ ਤੋਂ ਵਧ ਕੇ 293.94 ਰੁਪਏ ਪ੍ਰਤੀ ਲੀਟਰ ਅਤੇ ਹਾਈ ਸਪੀਡ ਡੀਜ਼ਲ ਦੀ ਕੀਮਤ 282.24 ਤੋਂ ਵੱਧ ਕੇ 290.38 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਹ ਨਵੀਆਂ ਕੀਮਤਾਂ 30 ਅਪ੍ਰੈਲ ਤੱਕ ਲਾਗੂ ਕੀਤੀਆਂ ਗਈਆਂ ਹਨ, ਜਿਸ ਲਈ ਜਨਤਾ ਨੂੰ ਹੁਣ ਕੁੱਝ ਦਿਨਾਂ ਤੱਕ ਇਸੇ ਕੀਮਤ 'ਤੇ ਈਂਧਣ ਖ਼ਰੀਦਣਾ ਪਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

Credit : www.jagbani.com

  • TODAY TOP NEWS