ਰਾਮ ਨੌਮੀ ਮੌਕੇ ਜਲੰਧਰ 'ਚ ਰਾਮ ਨਾਮ ਦੀ ਧੂਮ, ਸ਼ੋਭਾ ਯਾਤਰਾ ਮੌਕੇ ਸਾਬਕਾ CM ਚੰਨੀ ਸਣੇ ਪੁੱਜੀਆਂ ਕਈ ਸ਼ਖ਼ਸੀਅਤਾਂ

ਰਾਮ ਨੌਮੀ ਮੌਕੇ ਜਲੰਧਰ 'ਚ ਰਾਮ ਨਾਮ ਦੀ ਧੂਮ, ਸ਼ੋਭਾ ਯਾਤਰਾ ਮੌਕੇ ਸਾਬਕਾ CM ਚੰਨੀ ਸਣੇ ਪੁੱਜੀਆਂ ਕਈ ਸ਼ਖ਼ਸੀਅਤਾਂ

ਜਲੰਧਰ- ਦੇਸ਼ਭਰ ਵਿਚ ਅੱਜ ਭਗਵਾਨ ਸ਼੍ਰੀ ਰਾਮ ਜੀ ਦਾ ਜਨਮ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।  ਮਰਿਆਦਾ ਪੁਰਸ਼ੋਤਮ ਪ੍ਰਭੂ ਸ਼੍ਰੀ ਰਾਮ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਜਲੰਧਰ ਵਿਚ ਵੀ ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਵਿਜੇ ਚੋਪੜਾ ਜੀ ਦੀ ਪ੍ਰਧਾਨਗੀ ਵਿਚ ਸ਼੍ਰੀ ਰਾਮ ਚੌਂਕ ਤੋਂ ਅੱਜ ਸ਼੍ਰੀ ਰਾਮਨੌਮੀ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। 

PunjabKesari

ਇਸ ਮੌਕੇ ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਆਯੋਜਨ ਕੀਤੇ ਗਏ ਖ਼ਾਸ ਪ੍ਰੋਗਰਾਮ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਭਜਨ ਸਿੰਘ ਈ. ਟੀ. ਓ., ਭਾਜਪਾ ਆਗੂ ਸੁਸ਼ੀਲ ਰਿੰਕੂ, ਮਨੋਰੰਜਨ ਕਾਲੀਆ,  ਕੇਡੀ ਭੰਡਾਰੀ ਸਮੇਤ ਹੋਰ ਵੀ ਕਈ ਸ਼ਖ਼ਸੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ। 

PunjabKesari

ਉਥੇ ਹੀ ਜਲੰਧਰ ਪ੍ਰਸ਼ਾਸਨ ਵੱਲੋਂ ਸ਼੍ਰੀ ਰਾਮ ਨੌਮੀ ਮੌਕੇ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਸਬੰਧ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਥਾਂ-ਥਾਂ 'ਤੇ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ। ਇਸ ਮੌਕੇ ਪੁੱਜੀਆਂ ਸਾਰੀਆਂ ਸ਼ਖ਼ਸੀਅਤਾਂ ਨੇ ਜਿੱਥੇ ਸਮੂਹ ਦੇਸ਼ਵਾਸੀਆਂ ਨੂੰ ਸ਼੍ਰੀ ਰਾਮ ਜੀ ਦੇ ਜਨਮ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ, ਉਥੇ ਹੀ ਉਨ੍ਹਾਂ ਦੇਸ਼ ਵਾਸੀਆਂ ਨੂੰ ਰਾਮ ਜੀ ਦੇ ਦਿੱਤੇ ਗਏ ਪੂਰਨਿਆਂ 'ਤੇ ਚੱਲਣ ਦੀ ਅਪੀਲ ਵੀ ਕੀਤੀ।  

PunjabKesari

ਜ਼ਿਕਰਯੋਗ ਹੈ ਕਿ ਰਾਮਨੌਮੀ ਦੀ ਸ਼ੋਭਾ ਯਾਤਰਾ ਤੋਂ ਪਹਿਲਾਂ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਰਾਮ ਚਰਿਤ ਮਾਨਸ ਦੇ ਪਾਠ ਦੇ ਭੋਗ ਪਾਏ ਗਏ ਹਨ। ਇਸ ਦੇ ਬਾਅਦ ਦੁਪਹਿਰ ਨੂੰ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਰਾਮ ਚੌਂਕ ਤੋਂ ਸ਼ੋਭਾ ਯਾਤਰਾ ਕੱਢੀ ਗਈ। ਸ਼੍ਰੀ ਰਾਮ ਚੌਂਕ ਤੋਂ ਕੱਢੀ ਜਾ ਰਹੀ ਪ੍ਰਭੂ ਸ਼੍ਰੀ ਰਾਮ ਜੀ ਦੀ ਵਿਸ਼ਾਲ ਸ਼ੋਭਾ ਯਾਤਰਾ ਵਿਚ ਜਨ-ਜਾਗ੍ਰਿਤੀ ਮੰਚ ਦੇ ਸੈਂਕੜੇ ਵਰਕਰ ਭਗਵਾ ਪਟਕੇ ਪਹਿਨ ਕੇ ਰੱਥ ’ਤੇ ਸਵਾਰ ਭਗਵਾਨ ਸ਼੍ਰੀ ਰਾਮ ਪਰਿਵਾਰ ਅਤੇ ਰਾਸ਼ਟਰ ਭਗਤਾਂ ਦੀਆਂ ਝਾਕੀਆਂ ਸਮੇਤ ਸ਼ਾਮਲ ਹੋਣਗੇ। 

PunjabKesari

PunjabKesari

PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Credit : www.jagbani.com

  • TODAY TOP NEWS