ਪਾਕਿਸਤਾਨ 'ਚ ਕੁਦਰਤ ਦਾ ਕਹਿਰ ਜਾਰੀ; ਬਿਜਲੀ ਡਿੱਗਣ ਅਤੇ ਮੀਂਹ ਕਾਰਨ ਹੁਣ ਤੱਕ 63 ਲੋਕਾਂ ਦੀ ਮੌਤ

ਪਾਕਿਸਤਾਨ 'ਚ ਕੁਦਰਤ ਦਾ ਕਹਿਰ ਜਾਰੀ; ਬਿਜਲੀ ਡਿੱਗਣ ਅਤੇ ਮੀਂਹ ਕਾਰਨ ਹੁਣ ਤੱਕ 63 ਲੋਕਾਂ ਦੀ ਮੌਤ

ਪੇਸ਼ਾਵਰ- ਪਾਕਿਸਤਾਨ ਵਿੱਚ ਬਿਜਲੀ ਡਿੱਗਣ ਅਤੇ ਮੋਹਲੇਧਾਰ ਮੀਂਹ ਕਾਰਨ 14 ਲੋਕਾਂ ਦੀ ਮੌਤ ਹੋ ਗਈ| ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਪਿਛਲੇ 4 ਦਿਨਾਂ ਤੋਂ ਜਾਰੀ ਬੇਹੱਦ ਖ਼ਰਾਬ ਮੌਸਮ ਕਾਰਨ ਘੱਟੋ-ਘੱਟ 63 ਲੋਕਾਂ ਦੀ ਜਾਨ ਜਾ ਚੁੱਕੀ ਹੈ। ਆਫਤ ਪ੍ਰਬੰਧਨ ਅਥਾਰਟੀ ਦੇ ਬੁਲਾਰੇ ਖੁਰਸ਼ੀਦ ਅਨਵਰ ਨੇ ਦੱਸਿਆ ਕਿ ਜ਼ਿਆਦਾਤਰ ਮੌਤਾਂ ਪਾਕਿਸਤਾਨ ਦੇ ਉੱਤਰ-ਪੱਛਮ 'ਚ ਸਥਿਤ ਖੈਬਰ ਪਖਤੂਨਖਵਾ ਸੂਬੇ 'ਚ ਹੋਈਆਂ ਹਨ। ਸੂਬੇ ਵਿੱਚ ਇਮਾਰਤ ਡਿੱਗਣ ਕਾਰਨ 15 ਬੱਚਿਆਂ ਅਤੇ 5 ਔਰਤਾਂ ਸਮੇਤ 32 ਲੋਕਾਂ ਦੀ ਮੌਤ ਹੋ ਗਈ ਸੀ।

PunjabKesari

ਅਨਵਰ ਨੇ ਕਿਹਾ ਕਿ ਦਰਜਨਾਂ ਲੋਕ ਜ਼ਖਮੀ ਹੋਏ ਹਨ ਅਤੇ ਉੱਤਰ-ਪੱਛਮ ਵਿਚ 1370 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਪਾਕਿਸਤਾਨ ਦੇ ਪੰਜਾਬ ਸੂਬੇ 'ਚ ਬਿਜਲੀ ਡਿੱਗਣ ਅਤੇ ਮਕਾਨ ਡਿੱਗਣ ਦੀਆਂ ਘਟਨਾਵਾਂ 'ਚ 21 ਲੋਕਾਂ ਦੀ ਮੌਤ ਹੋ ਗਈ, ਜਦਕਿ ਬਲੋਚਿਸਤਾਨ 'ਚ 10 ਲੋਕਾਂ ਦੀ ਮੌਤ ਹੋ ਗਈ। ਹੜ੍ਹਾਂ ਤੋਂ ਬਾਅਦ ਅਧਿਕਾਰੀਆਂ ਨੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਬਲੋਚਿਸਤਾਨ 'ਚ ਬੁੱਧਵਾਰ ਨੂੰ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ ਹਾਲਾਂਕਿ ਮੀਂਹ ਦਾ ਖਤਰਾ ਅਜੇ ਵੀ ਬਣਿਆ ਹੋਇਆ ਹੈ। ਪਾਕਿਸਤਾਨ ਦੇ ਮੌਸਮ ਵਿਭਾਗ ਦੇ ਸੀਨੀਅਰ ਅਧਿਕਾਰੀ ਜ਼ਹੀਰ ਅਹਿਮਦ ਬਾਬਰ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਕਾਰਨ ਪਾਕਿਸਤਾਨ ਵਿਚ ਅਪ੍ਰੈਲ ਮਹੀਨੇ ਵਿਚ ਭਾਰੀ ਮੀਂਹ ਪੈ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

Credit : www.jagbani.com

  • TODAY TOP NEWS