PSEB 10ਵੀਂ ਜਮਾਤ ਵਾਲੇ ਹੋ ਜਾਣ ਤਿਆਰ, ਅੱਜ ਆ ਜਾਵੇਗਾ Result, ਇਕ ਕਲਿੱਕ 'ਤੇ ਇੰਝ ਕਰੋ ਚੈੱਕ

PSEB 10ਵੀਂ ਜਮਾਤ ਵਾਲੇ ਹੋ ਜਾਣ ਤਿਆਰ, ਅੱਜ ਆ ਜਾਵੇਗਾ Result, ਇਕ ਕਲਿੱਕ 'ਤੇ ਇੰਝ ਕਰੋ ਚੈੱਕ

ਚੰਡੀਗੜ੍ਹ :  ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਇੰਤਜ਼ਾਰ ਦੀਆਂ ਘੜੀਆਂ ਖ਼ਤਮ ਹੋ ਰਹੀਆਂ ਹਨ। ਪੰਜਾਬ ਬੋਰਡ ਦਾ 10ਵੀਂ ਜਮਾਤ ਦਾ ਨਤੀਜਾ 18 ਅਪ੍ਰੈਲ ਮਤਲਬ ਕਿ ਅੱਜ ਬਾਅਦ ਦੁਪਹਿਰ ਐਲਾਨਿਆ ਜਾਵੇਗਾ। ਜਿਹੜੇ ਵਿਦਿਆਰਥੀ ਇਸ ਪ੍ਰੀਖਿਆ 'ਚ ਬੈਠੇ ਸਨ, ਉਹ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। 10ਵੀਂ ਜਮਾਤ ਦਾ ਨਤੀਜਾ ਬੋਰਡ ਦੇ ਅਧਿਕਾਰੀਆਂ ਵਲੋਂ ਆਯੋਜਿਤ ਪ੍ਰੈੱਸ ਕਾਨਫਰੰਸ 'ਚ ਜਾਰੀ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਸ ਸਾਲ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 13 ਫਰਵਰੀ ਤੋਂ ਸ਼ੁਰੂ ਹੋ ਕੇ 5 ਮਾਰਚ ਨੂੰ ਖ਼ਤਮ ਹੋਈਆਂ ਸਨ। ਇਸ ਪ੍ਰੀਖਿਆ 'ਚ ਕੁੱਲ 3 ਲੱਖ ਦੇ ਕਰੀਬ ਵਿਦਿਆਰਥੀ ਬੈਠੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

Credit : www.jagbani.com

  • TODAY TOP NEWS